16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਾਊਥਾਲ ਸੜਕ ਹਾਦਸੇ 'ਚ ਪੰਜਾਬੀ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 06-09-2025
ਲੰਡਨ, 5 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਾਰਕ ਐਵੇਨਿਊ ਨੇੜੇ ਸਾਊਥ ਰੋਡ ਦੀ ਸੜਕ ਪਾਰ ਕਰਦਿਆਂ ਇਕ ਟਰੱਕ ਨਾਲ ਟਕਰਾਉਣ 'ਤੇ ਇਕ 60 ਸਾਲਾ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਗੁਰਦੁਆਰਾ ਸਾਹਿਬ ਤੋਂ ਆ ਰਿਹਾ ਸੀ ਤੇ ਜਿਉਂ ਹੀ ਉਹ ਸੜਕ ਪਾਰ ਕਰਨ ਲੱਗਾ ਤਾਂ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾਉਣ 'ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਲੰਡਨ ਐਂਬੂਲੈਂਸ ਦੇ ਬੁਲਾਰੇ ਨੇ ਕਿਹਾ ਕਿ ਮੰਗਲਵਾਰ 11:31 ਵਜੇ ਘਟਨਾਂ ਦੀ ਸੂਚਨਾ ਮਿਲੀ ਸੀ | ਮੌਕੇ 'ਤੇ 2 ਪੈਰਾਮੈਡਿਕ ਟੀਮਾਂ ਪਹੁੰਚੀਆਂ ਤੇ ਹਵਾਈ ਐਂਬੂਲੈਂਸ ਦੀ ਮਦਦ ਵੀ ਲਈ ਗਈ | ਪੁਲਿਸ ਅਨੁਸਾਰ ਸਬੰਧਿਤ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚੜ੍ਹਦੀਕਲਾ ਬਰੱਦਰਹੁੱਡ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਰੀ ਮੇਅਰ ਨਾਲ ਮੁਲਾਕਾਤ <br/> ਅਗਲੀ ਖ਼ਬਰ ਕੈਲਗਰੀ ਦੀ ਮੌਜੂਦਾ ਮੇਅਰ ਜੋਤੀ ਗੌਂਡੇਕ ਦੁਬਾਰਾ ਲੜਨਗੇ ਚੋਣ <br/>
Ad Position 24