16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਚੜ੍ਹਦੀਕਲਾ ਬਰੱਦਰਹੁੱਡ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਰੀ ਮੇਅਰ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 06-09-2025
ਸਰੀ, 5 ਸਤੰਬਰ (ਸੰਦੀਪ ਸਿੰਘ ਧੰਜੂ)-ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੀ ਕੋਰ ਕਮੇਟੀ ਵੱਲੋਂ ਸਰੀ ਦੀ ਮੇਅਰ ਬ੍ਰੈਂਡਾ ਲੌਕ ਨਾਲ ਉਨ੍ਹਾ ਦੇ ਦਫ਼ਤਰ 'ਚ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦÏਰਾਨ ਜਿਥੇ ਮੇਅਰ ਵੱਲੋਂ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾ ਨਾਲ ਜਾਣ ਪਹਿਚਾਣ ਕੀਤੀ ਤੇ ਉਨਾਂ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਲਈ ਉਥੇ ਐਸੋਸੀਏਸ਼ਨ ਵੱਲੋਂ ਉਨਾਂ ਸਾਹਮਣੇ ਰੱਖੇ ਜਨਤਕ ਮੁੱਦਿਆਂ ਨੂੰ ਵੀ ਗੰਭੀਰਤਾ ਨਾਲ ਸੁਣਿਆ | ਐਸੋਸੀਏਸ਼ਨ ਦੇ ਫਾਊਾਡਰ ਡਾਇਰੈਕਟਰ ਡਾਕਟਰ ਜਸਵਿੰਦਰ ਸਿੰਘ ਦਿਲਾਵਰੀ ਨੇ ਕੁਝ ਸਮਾਂ ਪਹਿਲਾਂ ਹੋਂਦ 'ਚ ਆਈ ਆਪਣੀ ਐਸੋਸੀਏਸ਼ਨ ਦੇ ਕਾਰਜਾਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਿਨਾਂ ਦੀ ਮੇਅਰ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ | ਡਾ. ਦਿਲਾਵਰੀ ਨੇ ਸ਼ਹਿਰ 'ਚ ਸੜਕ ਸੁਰੱਖਿਆ ਦੇ ਮੁੱਦਿਆਂ ਦਾ ਗੰਭੀਰਤਾ ਨਾਲ ਜ਼ਿਕਰ ਕਰਦਿਆਂ ਸ਼ਹਿਰ 'ਚ ਕੁੱਝ ਰਸਤਿਆਂ 'ਤੇ ਆਵਾਜਾਈ ਨੂੰ ਨਿਯੰਤਰਣ ਕਰਨ ਵਾਲੀਆਂ ਲਾਈਟਾਂ ਲਗਾਉਣ ਦੀ ਮੰਗ ਕੀਤੀ ਕਿਉਂਕਿ ਇਨਾਂ ਰਸਤਿਆਂ 'ਤੇ ਆਏ ਦਿਨ ਐਕਸੀਡੈਂਟ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ | ਇਸ ਤੋਂ ਇਲਾਵਾ ਐਸੋਸੀਏਸ਼ਨ ਵੱਲੋਂ ਸ਼ਹਿਰ ਦੇ ਕਿਸੇ ਪਾਰਕ ਜਾਂ ਸੜਕ ਦਾ ਨਾਮ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਨਾਮ 'ਤੇ ਰੱਖਣ ਸਬੰਧੀ ਚਰਚਾ ਕੀਤੀ ਗਈ ਤਾਂ ਕਿ ਇਥੋਂ ਦੀ ਅਗਲੀ ਪੀੜੀ ਸ਼ਹੀਦ ਖਾਲੜਾ ਦੀ ਜੱਦੋ ਜਹਿਦ ਤੇ ਬਲੀਦਾਨ ਤੋਂ ਸੇਧ ਲੈ ਸਕੇ | ਮੀਟਿੰਗ ਦÏਰਾਨ ਮੇਅਰ ਬ੍ਰੈਂਡਾ ਲੌਕ ਨੇ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਲਈ ਹਰ ਤਰਾਂ ਦਾ ਸਹਿਯੋਗ ਤੇ ਚਰਚਿਤ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦੁਆਇਆ | ਇਸ ਮੀਟਿੰਗ ਦÏਰਾਨ ਐਸੋਸੀਏਸ਼ਨ ਦੇ ਬਾਕੀ ਮੈਂਬਰਾਂ 'ਚ ਬਲਜੀਤ ਸਿੰਘ ਰਾਏ, ਅਵਤਾਰ ਸਿੰਘ ਧਨੋਆ, ਹਰਪ੍ਰੀਤ ਸਿੰਘ ਮਾਨਕਟਲਾ, ਇੰਦਰਜੀਤ ਸਿੰਘ ਲੱਧੜ, ਹਰਵਿੰਦਰ ਸਿੰਘ ਨਿਰੰਜਨ ਸਿੰਘ ਲੇਹਲ ਅਤੇ ਦਮਨਦੀਪ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਕਬੱਡੀ ਖਿਡਾਰੀ ਮੰਗੀ ਸੁਰਖਪੁਰੀਆ ਦਾ ਸਾਊਥਾਲ ਵਿਖੇ ਸਨਮਾਨ ਅਗਲੀ ਖ਼ਬਰ ਸਾਊਥਾਲ ਸੜਕ ਹਾਦਸੇ 'ਚ ਪੰਜਾਬੀ ਦੀ ਮੌਤ <br/>
Ad Position 24