16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬਾਬਾ ਦਲੇਰ ਸਿੰਘ ਖ਼ਾਲਸਾ ਖੇੜੀ ਵਾਲੇ ਗੁਰਮਤਿ ਪ੍ਰਚਾਰ ਲਈ ਅਮਰੀਕਾ ਪੁੱਜੇ <br/>

Ad Position 21
No active advertisement
ਅਜੀਤ ਡੈਸਕ 06-09-2025
ਸਾਨ ਫਰਾਂਸਿਸਕੋ, 5 ਸਤੰਬਰ (ਐਸ. ਅਸ਼ੋਕ ਭੌਰਾ)-ਉੱਘੇ ਸਿੱਖ ਪ੍ਰਚਾਰਕ ਅਤੇ ਗੁਰਦਵਾਰਾ ਗੁਰਪ੍ਰਕਾਸ ਖੇੜੀ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਗੁਰਮਿਤ ਪ੍ਰਚਾਰ ਲਈ ਅਮਰੀਕਾ ਪੁਹੰਚ ਗਏ ਹਨ | ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਦੀ ਧਾਰਮਿਕ ਫੇਰੀ ਦੌਰਾਨ ਕੈਲੇਫੋਰਨੀਆ ਦੇ ਵੱਖ-ਵੱਖ ਗੁਰਦੁਆਰਿਆਂ 'ਚ ਗੁਰਮਤਿ ਸਮਾਗਮ ਕਰਵਾਏ ਜਾਣਗੇ, ਇਸ ਤੋਂ ਬਾਅਦ ਨਿਊਯਾਰਕ ਸਮੇਤ ਵੱਖ ਵੱਖ ਸ਼ਹਿਰਾਂ ਵਿਚ ਹੋਣ ਵਾਲੇ ਗੁਰਮਿਤ ਸਮਾਗਮਾਂ ਵਿਚ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਸੰਗਤਾਂ ਵੱਧ ਤੋਂ ਵੱਧ ਹਾਜ਼ਰੀ ਭਰਨ | ਜ਼ਿਕਰਯੋਗ ਹੈ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਬਾਬਾ ਦਲੇਰ ਸਿੰਘ ਖ਼ਾਲਸਾ ਆਪਣੇ ਜਥੇ ਸਮੇਤ ਕੈਨੇਡਾ ਦੇ ਵੱਖ ਵੱਖ ਥਾਂਵਾਂ ਤੇ ਗੁਰਮਿਤ ਪ੍ਰਚਾਰ ਕਰਕੇ ਆਏ ਸਨ | ਇਸ ਮੌਕੇ ਦਵਿੰਦਰ ਸਿੰਘ ਖੇੜੀ, ਗੁਰਕਮਲ ਸਿੰਘ ਰੰਧਾਵਾ, ਪਰਮਜੀਤ ਸਿੰਘ ਖਾਲਸਾ, ਤਰਸੇਮ ਸਿੰਘ, ਜਗਤਾਰ ਸਿੰਘ, ਵਰਿਆਮ ਸਿੰਘ, ਪਰਗਟ ਸਿੰਘ, ਰੱਵੀ ਸਿੰਘ, ਦਲਜਿੰਦਰ ਸਿੰਘ, ਜਸਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਥਕ ਅਕਾਲੀ ਲਹਿਰ ਪੰਜਾਬ ਵਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਹੜ੍ਹ ਪੀੜਤਾਂ ਲਈ ਖੋਲ੍ਹੇ ਰਾਹਤ ਕੈਂਪ ਅਗਲੀ ਖ਼ਬਰ ਰਾਸ਼ਟਰੀ ਫੁੱਟਬਾਲ ਖਿਡਾਰੀ ਸੰਦੇਸ਼ ਝਿੰਗਨ ਦੀ ਸਰਜਰੀ ਹੋਈ ਸਫ਼ਲ <br/>
Ad Position 24