26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਬਰਤਾਨਵੀ ਕੈਬਨਿਟ 'ਚ ਵੱਡਾ ਫੇਰਬਦਲ

Ad Position 21
No active advertisement
ਅਜੀਤ ਡੈਸਕ 07-09-2025
ਲੰਡਨ, 6 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸਾਰੇ ਪੱਧਰਾਂ 'ਤੇ ਮੰਤਰੀ ਅਹੁਦਿਆਂ 'ਤੇ ਵੱਡੇ ਫੇਰਬਦਲ ਦੇ ਹਿੱਸੇ ਵਜੋਂ ਮੰਤਰੀ ਮੰਡਲ ਦੇ ਸਭ ਤੋਂ ਸੀਨੀਅਰ ਅਹੁਦਿਆਂ 'ਤੇ ਮਹਿਲਾ ਸੰਸਦ ਮੈਂਬਰਾਂ ਨੂੰ ਨਿਯੁਕਤ ਕੀਤਾ | ਪਾਕਿਸਤਾਨੀ ਮੂਲ ਦੀ ਸ਼ਬਾਨਾ ਮਹਿਮੂਦ ਨੂੰ ਗ੍ਰਹਿ ਮੰਤਰੀ ਦੇ ਅਹੁਦੇ 'ਤੇ ਤਰੱਕੀ ਦੇਣ ਤੇ ਗ੍ਰਹਿ ਦਫਤਰ ਦੀ ਸਾਬਕਾ ਅਧਿਕਾਰੀ ਯਵੇਟ ਕੂਪਰ ਨੂੰ ਵਿਦੇਸ਼ ਮੰਤਰੀ ਵਜੋਂ ਨਿਯੁਕਤ ਕਰਨ ਦਾ ਮਤਲਬ ਹੈ ਕਿ ਚਾਂਸਲਰ ਰੇਚਲ ਰੀਵਜ਼ ਦੇ ਨਾਲ-ਨਾਲ, ਪਹਿਲੀ ਵਾਰ ਤਿੰਨ ਚੋਟੀ ਦੇ ਸਰਕਾਰੀ ਅਹੁਦਿਆਂ ਦੀ ਅਗਵਾਈ ਅÏਰਤਾਂ ਕਰਨਗੀਆਂ | ਘੱਟ ਟੈਕਸ ਭੁਗਤਾਨ ਵਿਵਾਦ ਕਾਰਨ ਐਂਜੇਲਾ ਰੇਨਰ ਦੇ ਉਪ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਟਾਰਮਰ ਨੇ ਮੰਤਰੀ ਮੰਡਲ 'ਚ ਫੇਰਬਦਲ ਕਰਦੇ ਹੋਏ ਵਿਦੇਸ਼ ਮੰਤਰੀ ਡੇਵਿਡ ਲੈਮੀ ਨੂੰ ਉਪ ਪ੍ਰਧਾਨ ਮੰਤਰੀ ਨਿਯੁਕਤ ਕੀਤਾ | ਘਰ ਖਰੀਦਣ 'ਤੇ ਘੱਟ ਟੈਕਸ ਭੁਗਤਾਨ ਦੇ ਮਾਮਲੇ ਦੀ ਸੁਤੰਤਰ ਜਾਂਚ ਤੋਂ ਬਾਅਦ ਸ਼ੁੱਕਰਵਾਰ ਨੂੰ ਰੇਨਰ ਨੇ ਉਪ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ | ਸ਼ੁੱਕਰਵਾਰ ਸ਼ਾਮ ਨੂੰ ਗ੍ਰਹਿ ਮੰਤਰੀ ਵਜੋਂ ਅਹੁਦਾ ਸੰਭਾਲਦਿਆਂ, ਮਹਿਮੂਦ ਨੇ ਕਿਹਾ ਕਿ ਗ੍ਰਹਿ ਮੰਤਰੀ ਵਜੋਂ ਸੇਵਾ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਹੈ | ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਆਪਣੇ ਨਾਗਰਿਕਾਂ ਦੀ ਸੁਰੱਖਿਆ ਹੈ | ਯਵੇਟ ਕੂਪਰ ਦਾ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫ਼ਤਰ 'ਚ ਤਬਾਦਲਾ ਵਿਦੇਸ਼ ਨੀਤੀ ਦੇ ਰੁਖ 'ਚ ਤਬਦੀਲੀ ਦਾ ਸੰਕੇਤ ਦਿੰਦਾ ਹੈ | ਇਸ ਮੌਕੇ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਸੋਸ਼ਲ ਮੀਡੀਆ ਪੋਸਟ ਰਾਹੀਂ ਆਪਣੇ ਨਵੇਂ ਬਿ੍ਟਿਸ਼ ਹਮਰੁਤਬਾ ਨਾਲ ਸੰਪਰਕ ਕੀਤਾ ਤੇ ਭਾਰਤ-ਯੂ.ਕੇ. ਵਿਆਪਕ ਰਣਨੀਤਕ ਭਾਈਵਾਲੀ ਦੀ ਮਜ਼ਬੂਤ ਗਤੀ ਨੂੰ ਜਾਰੀ ਰੱਖਣ ਦੀ ਇੱਛਾ ਪ੍ਰਗਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਭਾਰਤੀਆਂ ਵਲੋਂ ਮਾਦਾ ਭਰੂਣ ਦਾ ਸਭ ਤੋਂ ਵੱਧ ਗਰਭਪਾਤ ਅਗਲੀ ਖ਼ਬਰ ਅਦਾਕਾਰ ਗੈਵੀ ਚਾਹਲ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਨਿੱਤਰੇ <br/>
Ad Position 24