01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ ਵਿਖੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਹਾਇਤਾ ਦਿੱਤੀ <br/>

Ad Position 21
No active advertisement
ਅਜੀਤ ਡੈਸਕ 25-09-2025
ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰੂ ਨਾਨਕ ਦਰਬਾਰ ਗੁਰਦੁਆਰਾ, ਗ੍ਰੇਵਜ਼ੈਂਡ ਵਿਖੇ ਕੀਰਤਨ ਦੀਵਾਨ ਸਜਾਏ ਗਏ¢ ਅਰਦਾਸ ਉਪਰੰਤ ਹਾਲ ਹੀ ਵਿਚ ਮੁੱਖ ਸੇਵਾਦਾਰ ਵਜੋਂ ਚੁਣੇ ਜਾਣ ਲਈ ਇੰਦਰਪਾਲ ਸਿੰਘ ਸੱਲ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ¢ ਉਨ੍ਹਾਂ ਪੰਜਾਬ ਦੇ ਇਸ ਮੁਸ਼ਕਿਲ ਹਾਲਾਤ ਵਿਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸੰਗਤਾਂ ਨੂੰ ਅਪੀਲ ਕੀਤੀ ¢ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦਰਬਾਰ ਦੇ ਸੇਵਾਦਾਰ ਹਮੇਸ਼ਾਂ ਵਾਂਗ ਸੰਗਤ ਨੂੰ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਉਤਸ਼ਾਹਿਤ ਕਰਦੇ ਰਹਿਣਗੇ ¢ ਸਮਾਜ ਸੇਵੀ ਸੰਸਥਾ ਸਿੱਖ ਰਿਲੀਫ ਦੇ ਭਾਈ ਬਲਬੀਰ ਸਿੰਘ ਨੇ ਪੰਜਾਬ ਵਿਚ ਸੰਸਥਾ ਦੇ ਕੰਮਾਂ ਬਾਰੇ ਦੱਸਿਆ ¢ ਸਿੱਖ ਰਿਲੀਫ ਲਈ ਇਸ ਦਿਨ ਲਗਭਗ 5,000 ਪੌਂਡ ਭੇਟ ਕੀਤੇ ਗਏ ¢ ਗੁਰੂ ਨਾਨਕ ਦਰਬਾਰ ਗੁਰਦੁਆਰਾ ਵੱਲੋਂ ਖਾਲਸਾ ਏਡ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਆਉਣ ਵਾਲੇ ਮਹੀਨਿਆਂ ਅਤੇ ਸਾਲਾਂ ਦÏਰਾਨ ਲੋੜ ਅਨੁਸਾਰ ਪੰਜਾਬ ਵਿਚ ਜ਼ਮੀਨੀ ਪੱਧਰ 'ਤੇ ਸਹਾਇਤਾ ਪ੍ਰਦਾਨ ਕਰਨ ਲਈ ਸਹਿਯੋਗ ਦਿੱਤਾ ਜਾਵੇਗਾ ¢ ਸਾਬਕਾ ਮੁੱਖ ਸੇਵਾਦਾਰ ਅਜਾਇਬ ਸਿੰਘ ਚੀਮਾ ਨੇ ਇੰਦਰਪਾਲ ਸਿੰਘ ਸੱਲ ਨੂੰ ਵਧਾਈ ਦਿੱਤੀ ਅਤੇ ਮਨਪ੍ਰੀਤ ਸਿੰਘ ਧਾਲੀਵਾਲ ਨੇ ਵੀ ਉਨ੍ਹਾਂ ਦਾ ਧੰਨਵਾਦ ਕਰਦਿਆਂ 2019 ਤੋਂ 2023 ਤੱਕ ਮੁੱਖ ਸੇਵਾਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ¢

Ad Position 22
No active advertisement
ਪਿਛਲੀ ਖ਼ਬਰ ਜ਼ਿੰਦਾਬਾਦ ਮੇਲਾ 19 ਅਕਤੂਬਰ ਨੂੰ ਅਗਲੀ ਖ਼ਬਰ ਭਾਰਤੀ ਔਰਤ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਗਿ੍ਫ਼ਤਾਰ <br/>
Ad Position 24