ਲੈਸਟਰ (ਇੰਗਲੈਂਡ), 1 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਪੁਲਿਸ ਨੇ ਇੱਕ ਜੋੜੇ ਨੂੰ ਢਾਈ ਲੱਖ ਪੌਂਡ ਦੇ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਉਨ੍ਹਾਂ ਨੂੰ ਕੈਦ ਦੀ ਸਜ਼ਾ ਸੁਣਾਈ ਗਈ ¢ ਜਾਣਕਾਰੀ ਮੁਤਾਬਕ, ਜੋੜੇ ਦੇ ਘਰ ਤੋਂ ਪੁਲਿਸ ਨੇ ਵੱਡੀ ਮਾਤਰਾ ਵਿਚ ਕੋਕੇਨ, ਕੈਨਾਬਿਸ ਤੇ ਹੋਰ ਗੈਰਕਾਨੂੰਨੀ ਦਵਾਈਆਂ ਬਰਾਮਦ ਕੀਤੀਆਂ ¢ ਜਾਂਚ ਦੌਰਾਨ ਪਤਾ ਲੱਗਿਆ ਕਿ ਇਹ ਜੋੜਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਸ਼ਾ ਸਪਲਾਈ ਕਰਦਾ ਸੀ ¢ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਛਾਪੇਮਾਰੀ ਤੋਂ ਪਹਿਲਾਂ ਲੰਬੇ ਸਮੇਂ ਤੱਕ ਗੁਪਤ ਨਿਗਰਾਨੀ ਕੀਤੀ ਗਈ ਸੀ¢ ਮਹਿਲਾ ਨੂੰ ਤਿੰਨ ਸਾਲ ਦੀ ਕੈਦ ਤੇ ਪੁਰਸ਼ ਨੂੰ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ¢ ਜਾਂਚ ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਵੱਲ ਇੱਕ ਵੱਡਾ ਕਦਮ ਹੈ ¢ ਪੁਲਿਸ ਨੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੇ ਨਾਲ ਜੁੜੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਇਸ ਤਰ੍ਹਾਂ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ |