ਲੰਡਨ, 1 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-20ਵੀਂ ਸਦੀ ਦੇ ਮਹਾਨ ਸਿੱਖ ਤੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾਤਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣੇ 'ਤੇ ਇੰਗਲੈਂਡ ਦੇ ਸਿੱਖਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ¢ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ, ਹਰਜੀਤ ਸਿੰਘ ਸਰਪੰਚ, ਗੁਰਦੇਵ ਸਿੰਘ ਬਰਾੜ, ਸਿੱਖ ਫੈਡਰੇਸ਼ਨ ਯੂ.ਕੇ. ਦੇ ਭਾਈ ਅਮਰੀਕ ਸਿੰਘ ਗਿੱਲ, ਭਾਈ ਦਬਿੰਦਰਜੀਤ ਸਿੰਘ, ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੇ ਭਾਈ ਜਤਿੰਦਰ ਸਿੰਘ ਬਾਸੀ ਆਦਿ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੈਪਟਨ ਹਰਚਰਨ ਸਿੰਘ ਸਿੱਖ ਸਿਆਸਤ ਤੇ ਸਿੱਖ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸਰਗਰਮ ਰਹੇ ਤੇ ਹਮੇਸ਼ਾ ਹੀ ਚੜ੍ਹਦੀ ਕਲਾ ਨਾਲ ਪੰਥ ਵਿੱਚ ਵਿਚਰਦੇ ਰਹੇ ਹਨ ¢ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ¢