26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਾਊਥਾਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 03-11-2025
ਲੰਡਨ, 2 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ | ਗੁਰੂ ਗ੍ਰੰਥ ਸਾਹਿਬ ਸੁੰਦਰ ਪਾਲਕੀ 'ਚ ਸ਼ਸ਼ੋਭਿਤ ਸਨ ਤੇ ਵਾਹਿਗੁਰੂ ਨਾਮ ਸਿਮਰਨ ਕਰਦੀਆਂ ਵੱਡੀ ਗਿਣਤੀ 'ਚ ਸੰਗਤਾਂ ਪੈਦਲ ਚੱਲ ਰਹੀਆਂ ਸਨ | ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਪਾਰਕ ਐਵੇਨਿਊ ਗੁਰਦੁਆਰਾ ਸਾਹਿਬ ਤੋਂ ਹੋਈ ਜੋ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰੂ ਨਾਨਕ ਰੋਡ ਗੁਰਦੁਆਰਾ ਵਿਖੇ ਸਮਾਪਤ ਹੋਇਆ | ਗੱਤਕਾ ਅਖਾੜੇ ਦੇ ਨੌਜਵਾਨਾਂ ਨੇ ਗੱਤਕੇ ਦੇ ਜੌਹਰ ਵਿਖਾਏ | ਖਾਲਸਾਈ ਰੰਗ ਰੰਗੇ ਸਾਊਥਾਲ 'ਚ ਅੱਜ ਹਰ ਪਾਸੇ ਪੰਜਾਬ ਵਰਗਾ ਮਾਹੌਲ ਬਣਿਆ ਹੋਇਆ ਸੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਕੇਵਲ ਸਿੰਘ ਰਣਦੇਵਾ, ਸ਼ਰਨਬੀਰ ਸਿੰਘ ਸੰਘਾ, ਸੁਰਿੰਦਰ ਸਿੰਘ ਢੱਟ, ਜੈਸਿਮਰਨ ਸਿੰਘ, ਮਨਜੀਤ ਸਿੰਘ, ਗੁਰਬਚਨ ਸਿੰਘ ਅਠਵਾਲ, ਬਲਜਿੰਦਰ ਸਿੰਘ ਹੰਸਰਾ, ਸੁਰਜੀਤ ਕੌਰ ਬਾਸੀ, ਕਮਲਪ੍ਰੀਤ ਕੌਰ, ਕਿਰਨਜੀਤ ਕੌਰ, ਸਤਨਾਮ ਸਿੰਘ ਚੌਹਾਨ, ਜਸਵੰਤ ਸਿੰਘ ਮੰਡ, ਗੁਰਦੀਪ ਸਿੰਘ, ਜੋਗਿੰਦਰ ਸਿੰਘ, ਇਸ਼ਟਮੀਤ ਸਿੰਘ ਫੁੱਲ, ਅਜਮੇਰ ਸਿੰਘ ਵਿਰਦੀ, ਪਰਮਜੀਤ ਸਿੰਘ ਧਾਲੀਵਾਲ, ਅਮਰੀਕ ਸਿੰਘ, ਗੁਲਜ਼ਾਰ ਸਿੰਘ ਚਤਰੱਥ, ਅਮਰਜੀਤ ਸਿੰਘ ਦਾਸਨ, ਦੀਦਾਰ ਸਿੰਘ ਰੰਧਾਵਾ, ਐਪ ਪੀ ਡੀਅਰਡਰੇ ਕੋਸਟੀਗਨ, ਐਮ ਪੀ ਜੌਹਨ ਮੈਕਡਾਨਲਡ, ਬਲਜੀਤ ਸਿੰਘ ਮੱਲ੍ਹੀ, ਬਲਬੀਰ ਸਿੰਘ ਰਣੀਆ, ਹਿੰਮਤ ਸਿੰਘ ਸੋਹੀ, ਜਗਰਾਜ ਸਿੰਘ ਸਰਾਂ, ਰਾਮ ਮੰਦਰ ਦੇ ਪ੍ਰਬੰਧਕਾਂ ਆਦਿ ਸਮੇਤ ਹੋਰ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾ, ਆਤਮਾ ਰਾਮ ਢਾਂਡਾ, ਰਾਮ ਮੰਦਰ ਪ੍ਰਬੰਧਕ ਕਮੇਟੀ, ਬਿੱਲਾ ਗਿੱਲ ਦੀਨੇਵਾਲੀਆ, ਬਲਜਿੰਦਰ ਸਿੰਘ ਜੈਨਪੁਰੀਆ, ਜਸਪਾਲ ਸਿੰਘ ਥਿੰਦ, ਪ੍ਰਤਾਪ ਸਿੰਘ ਮੋਮੀ, ਰਣਜੀਤ ਸਿੰਘ ਵੜੈਚ, ਸੁਖਦੇਵ ਸਿੰਘ ਔਜਲਾ ਆਦਿ ਉਚੇਚੇ ਤੌਰ ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰੰਪ ਵੱਲੋਂ ਨਾਈਜੀਰੀਆ ਵਿਰੁੱਧ ਫ਼ੌਜੀ ਕਾਰਵਾਈ ਦਾ ਆਦੇਸ਼-ਈਸਾਈਆਂ ਵਿਰੁੱਧ ਹਿੰਸਾ ਦਾ ਦੋਸ਼ <br/> ਅਗਲੀ ਖ਼ਬਰ ਵਾਸ਼ਿੰਗਟਨ ਦੀ ਤੂਫ਼ਾਨੀ ਬੱਲੇਬਾਜ਼ੀ ਸਦਕਾ ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ <br/>
Ad Position 24