ਓਸਲੋ, 3 ਨਵੰਬਰ (ਡਿੰਪਾ ਵਿਰਕ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਨਾਰਵੇ ਦੀ ਸਮੂਹ ਸਿੱਖ ਸੰਗਤ ਵਲੋਂ ਸ਼ਿਰਕਤ ਕੀਤੀ ਗਈ | ਸੰਗਤਾਂ ਨੇ ਬੜੇ ਉਤਸ਼ਾਹ ਤੇ ਇਕਾਗਰਤਾ ਨਾਲ ਗੁਰੂ ਘਰ ਵਿਚ ਹਾਜ਼ਰੀ ਲਗਾਈ | ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਪਵਿੱਤਰ ਦਿਵਸ ਦੀਆਂ ਖੁਸ਼ੀਆ ਨੂੰ ਮਨਾਉਣ ਤੋਂ ਪਹਿਲਾਂ ਇਲਾਕੇ ਦੀ ਸਿੱਖ ਸੰਗਤ ਵਲੋਂ ਨਿਸ਼ਾਨ ਸਾਹਿਬ ਦੇ ਚੋਲ਼ੇ ਬਦਲਣ ਦੀ ਰਸਮ ਬੜੀ ਸ਼ਰਧਾ ਨਾਲ ਨਿਭਾਈ ਗਈ | ਸੰਗਤਾ ਵਲੋਂ ਗੁਰੂ ਦੀ ਬਾਣੀ ਦਾ ਜਾਪ ਕੀਤਾ ਤੇ ਬੋਲੇ ਸੋ ਨਿਹਾਲ ਦੇ ਜੈ ਕਾਰਿਆਂ ਨੇ ਮਾਹੌਲ ਨੂੰ ਹੋਰ ਵੀ ਰੂਹਾਨੀ ਬਣਾ ਦਿੱਤਾ | ਸਿੰਘਾਂ ਵਲੋਂ ਨਿਸ਼ਾਨ ਸਾਹਿਬ ਦੇ ਚੋਲ਼ੇ ਬਦਲ ਕੇ ਨਵੇਂ ਕੇਸਰੀ ਵਸਤਰ ਪਹਿਨਾਏ ਗਏ | ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਅਰਦਾਸ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਤੇ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਵਾਈਆਂ ਗਈਆਂ | ਅੰਤ 'ਚ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਪਰਮਜੀਤ ਸਿੰਘ, ਮੀਤ ਪ੍ਰਧਾਨ ਭਾਈ ਕਸ਼ਮੀਰ ਸਿੰਘ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ |