ਐਡੀਲੇਡ, 4 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੌਰਥ ਪਲਿੰਮਟਨ ਐਡੀਲੇਡ ਸਾਉਥ ਆਸਟ੍ਰੇਲੀਆ ਗੁਰੂ ਘਰ ਦੇ ਸੇਵਾਦਾਰ ਗੁਰਪ੍ਰੀਤ ਸਿੰਘ ਮਿਨਹਾਸ ਵਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਨਵੰਬਰ ਸੋਮਵਾਰ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 5 ਨਵੰਬਰ ਸ਼ਾਮ 6 ਵਜੇ ਪੈਣਗੇ ਤੇ ਉਪਰੰਤ ਦੀਵਾਨ ਸਜਾਏ ਜਾਣਗੇ ¢ ਜਿਸ ਵਿਚ ਰਾਗੀ ਭਾਈ ਕੰਵਲਜੀਤ ਸਿੰਘ ਜੀ ਅਤੇ ਭਾਈ ਜਸਵੀਰ ਸਿੰਘ ਜੀ ਕੀਰਤਨ ਦੀ ਹਾਜ਼ਰੀ ਭਰਨਗੇ ¢ ਇਸ ਤੋਂ ਇਲਾਵਾ ਹੋਰ ਵੀ ਪ੍ਰਚਾਰਕ ਕਥਾਵਾਚਕ ਕੀਰਤਨੀਏ ਗੁਣੀ ਗਿਆਨੀ ਗੁਰੂ ਨਾਨਕ ਦੇਵ ਜੀ ਦਾ ਗੁਰਬਾਣੀ ਅਤੇ ਇਤਿਹਾਸ ਰਾਹੀਂ ਗੁਰੂ ਜਸ ਸੁਣਾ ਕੇ ਸੰਗਤਾਂ ਨਾਲ ਸਾਂਝ ਪਾਉਣਗੇ | ਗੁਰਦੁਆਰਾ ਸਾਹਿਬ ਵਿਖੇ ਪਿਛਲੇ ਦਿਨੀਂ ਦੇਸ਼ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਭਾਈ ਹਰਜੀਤ ਸਿੰਘ ਜੀ ਤਰਨ ਤਾਰਨ ਕਥਾ ਦੇ ਰਾਹੀਂ ਸੰਗਤਾਂ ਦੀ ਹਾਜ਼ਰੀ ਭਰ ਚੁੱਕੇ ਹਨ | ਗੁਰਪ੍ਰੀਤ ਸਿੰਘ ਮਿਨਹਾਸ ਅਨੁਸਾਰ 9 ਨਵੰਬਰ ਨੂੰ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਨÏਰਥ ਪਲਿੰਮਟਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ ਉਪਰੰਤ ਸ੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲ੍ਹਾ ਸਾਹਿਬ ਦੀ ਸੇਵਾ ਹੋਵੇਗੀ¢ ਸੰਗਤਾਂ ਨੂੰ ਬੇਨਤੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸਮੇਂ ਸਿਰ ਪਹੁੰਚ ਕੇ ਲਾਹਾ ਪ੍ਰਾਪਤ ਕਰਨਾ ਜੀ ਅਤੇ ਆਪਣਾ ਜੀਵਨ ਸਫਲਾ ਕਰਨਾ ਜੀ¢