22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰਦੁਆਰਾ ਸਰਬੱਤ ਖ਼ਾਲਸਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ

Ad Position 21
No active advertisement
ਅਜੀਤ ਡੈਸਕ 05-11-2025
ਐਡੀਲੇਡ, 4 ਨਵੰਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਗੁਰਦੁਆਰਾ ਸਰਬੱਤ ਖਾਲਸਾ ਦੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ 5 ਨਵੰਬਰ ਬੁੱਧਵਾਰ ਨੂੰ ਸ਼ਾਮੀਂ 6 ਵਜੇ ਤੋਂ 9:30 ਵਜੇ ਤੱਕ ਸਜਾਏ ਜਾਣਗੇ¢ ਜਿਸ ਵਿੱਚ ਉੱਘੇ ਕਥਾਵਾਚਕ ਸਤਵਿੰਦਰ ਸਿੰਘ ਮਾਛੀਵਾੜੇ ਵਾਲਿਆਂ ਦਾ ਜੱਥਾ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ¢ ਇਸੇ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 7 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਜਿਸ ਦੇ ਭੋਗ 9 ਨਵੰਬਰ ਨੂੰ ਸਵੇਰੇ 10 ਵਜੇ ਪੈਣਗੇ¢ ਉਪਰੰਤ 10 ਤੋਂ 12 ਵਜੇ ਤੱਕ ਕਥਾ ਕੀਰਤਨ ਹੋਵੇਗਾ¢ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਧਾਰਮਿਕ ਆਗੂ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ¢ ਉਪਰੰਤ ਸ੍ਰੀ ਨਿਸ਼ਾਨ ਸਾਹਿਬ ਜੀ ਦੇ ਚੋਲ੍ਹਾ ਸਾਹਿਬ ਦੀ ਸੇਵਾ ਹੋਵੇਗੀ¢ ਪ੍ਰਧਾਨ ਭੁਪਿੰਦਰ ਸਿੰਘ ਤੱਖਰ ਵਲੋਂ ਸੰਗਤਾਂ ਨੂੰ ਬੇਨਤੀ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਪਰਵਾਰਾਂ ਸਮੇਤ ਗੁਰੂ ਘਰ ਪਹੁੰਚ ਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ¢

Ad Position 22
No active advertisement
ਪਿਛਲੀ ਖ਼ਬਰ ਜਸ਼ਨਪ੍ਰੀਤ ਸਿੰਘ ਟੌਕਸੀਕੋਲੋਜੀ ਟੈਸਟ ਤੋਂ ਬਾਅਦ ਨਸ਼ੇ ਕਰਕੇ ਡਰਾਈਵਿੰਗ ਕਰਨ ਦੇ ਦੋਸ਼ਾਂ ਤੋਂ ਮੁਕਤ <br/> ਅਗਲੀ ਖ਼ਬਰ ਨਵੀਂ ਦਿੱਲੀ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ...
Ad Position 24