04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਾਹਰੁਖ ਖਾਨ ਨੇ ਅੱਤਵਾਦ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 24-11-2025
ਮੁੰਬਈ, 23 ਨਵੰਬਰ (ਪੀ.ਟੀ.ਆਈ.)-ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੇ ਵੱਡੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਮਤਭੇਦਾਂ ਤੋਂ ਉੱਪਰ ਉੱਠਣ ਦੀ ਅਪੀਲ ਕੀਤੀ ਹੈ | ਇੱਥੇ 2025 ਗਲੋਬਲ ਪੀਸ ਆਨਰਜ਼ ਪ੍ਰੋਗਰਾਮ ਵਿਚ ਬੋਲਦੇ ਹੋਏ, 60 ਸਾਲਾ ਅਦਾਕਾਰ ਨੇ ਉਨ੍ਹਾਂ ਲੋਕਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ 2008 ਵਿਚ 26/11 ਦੇ ਮੁੰਬਈ ਹਮਲੇ, ਇਸ ਸਾਲ ਅਪ੍ਰੈਲ ਵਿਚ ਪਹਿਲਗਾਮ ਅੱਤਵਾਦੀ ਹਮਲੇ ਤੇ ਦਿੱਲੀ ਵਿਚ ਲਾਲ ਕਿਲ੍ਹੇ ਦੇ ਨੇੜੇ ਹਾਲ ਹੀ ਵਿਚ ਹੋਏ ਧਮਾਕੇ ਵਿਚ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ | ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵਲੋਂ ਕੀਤੇ ਧਮਾਕਿਆਂ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਨਿਰਦੋਸ਼ ਲੋਕਾਂ ਨੂੰ ਮੇਰੀ ਨਿਮਰ ਸ਼ਰਧਾਂਜਲੀ | ਫੌਜ ਦੇ ਜਵਾਨਾਂ ਨੂੰ ਸਲਾਮ |

Ad Position 22
No active advertisement
ਪਿਛਲੀ ਖ਼ਬਰ ਲਕਸ਼ੈ ਸੇਨ ਆਸਟ੍ਰੇਲੀਅਨ ਓਪਨ ਚੈਂਪੀਅਨ ਬਣੇ ਅਗਲੀ ਖ਼ਬਰ ਸਮਿ੍ਤੀ ਮੰਧਾਨਾ ਤੇ ਪਲਾਸ਼ ਦਾ ਵਿਆਹ ਟਲਿਆ, ਪਿਤਾ ਦੀ ਵਿਗੜੀ ਸਿਹਤ
Ad Position 24