ਲੈਸਟਰ (ਇੰਗਲੈਂਡ), 18 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਸ਼ਟਰੀ ਸਿਹਤ ਸੇਵਾ (ਐਨ.ਐਚ.ਐਸ.) ਨੇ 'ਸੁਪਰ ਫਲੂ' ਦੇ ਵਧਦੇ ਖਤਰੇ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ ਹੈ ¢ ਸਿਰਫ਼ ਇੱਕ ਹਫ਼ਤੇ ਦੇ ਅੰਦਰ ਫਲੂ ਕਾਰਨ ਹਸਪਤਾਲਾਂ ਵਿਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜਿਸ ਕਾਰਨ ਐਨ.ਐਚ.ਐਸ. ਨੂੰ 'ਹਾਈ ਅਲਰਟ' 'ਤੇ ਰੱਖਿਆ ਗਿਆ ਹੈ¢ਸਿਹਤ ਅਧਿਕਾਰੀਆਂ ਮੁਤਾਬਕ ਸਰਦੀਆਂ ਦੇ ਮੌਸਮ ਨਾਲ ਜੁੜੀਆਂ ਬਿਮਾਰੀਆਂ, ਖ਼ਾਸ ਕਰਕੇ ਫਲੂ, ਕੋਵਿਡ ਵਰਗੇ ਲੱਛਣਾਂ ਵਾਲੀਆਂ ਬਿਮਾਰੀਆਂ ਅਤੇ ਆਰ.ਐਸ.ਵੀ. ਦੇ ਮਾਮਲੇ ਲਗਾਤਾਰ ਵੱਧ ਰਹੇ ਹਨ¢ ਇਸ ਕਾਰਨ ਐਮਰਜੈਂਸੀ ਵਿਭਾਗਾਂ 'ਤੇ ਭਾਰੀ ਦਬਾਅ ਬਣ ਗਿਆ ਹੈ ਅਤੇ ਕਈ ਹਸਪਤਾਲਾਂ ਵਿਚ ਬੈੱਡ ਘੱਟ ਪੈ ਰਹੇ ਹਨ¢ ਐਨ.ਐਚ.ਐਸ. ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਫਲੂ ਦੇ ਲੱਛਣ ਨਜ਼ਰ ਆਉਣ 'ਤੇ ਬਿਨਾਂ ਲੋੜ ਹਸਪਤਾਲ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਜਿੱਥੇ ਸੰਭਵ ਹੋਵੇ ਜੀ.ਪੀ. ਜਾਂ ਫਾਰਮੇਸੀ ਦੀ ਸਹਾਇਤਾ ਲਈ ਜਾਵੇ ¢ ਨਾਲ ਹੀ ਬਜ਼ੁਰਗਾਂ, ਗਰਭਵਤੀ ਮਹਿਲਾਵਾਂ ਅਤੇ ਕਮਜ਼ੋਰ ਇਮਿਊਨ ਸਿਸਟਮ ਵਾਲੇ ਲੋਕਾਂ ਨੂੰ ਫਲੂ ਟੀਕਾਕਰਨ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ ¢ਸਿਹਤ ਵਿਭਾਗ ਦਾ ਕਹਿਣਾ ਹੈ ਕਿ ਜੇਕਰ ਲੋਕਾਂ ਵਲੋਂ ਸਾਵਧਾਨੀ ਨਾ ਵਰਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਹਸਪਤਾਲੀ ਪ੍ਰਬੰਧ ਹੋਰ ਵੀ