08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਅਲਬਰਟਾ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਸਾਥੀਆਂ ਸਮੇਤ ਗੁਰੂ ਘਰ ਮੱਥਾ ਟੇਕਿਆ <br/>

Ad Position 21
No active advertisement
ਅਜੀਤ ਡੈਸਕ 24-12-2025
ਕੈਲਗਰੀ 23 ਦਸੰਬਰ (ਜਸਜੀਤ ਸਿੰਘ ਧਾਮੀ)-ਅਲਬਰਟਾ ਸੂਬੇ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਕੈਲਗਰੀ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਵਿਖੇ ਆਪਣੇ ਸਾਥੀਆ ਸਮੇਤ ਮੱਥਾ ਟੇਕਿਆ ਅਤੇ ਦਿਨ ਦੇ ਕੰਮਾਂ ਦੀ ਸ਼ੁਰੂਆਤ ਕੀਤੀ | ਇਸ ਸਮੇਂ ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਵੀ ਵਿਸ਼ੇਸ਼ ਤੌਰ 'ਤੇ ਮੀਟਿੰਗ ਕੀਤੀ | ਪ੍ਰਬੰਧਕ ਕਮੇਟੀ ਨੇ ਗੁਰੂ ਘਰ ਵਿਖੇ ਸ਼ੁਰੂ ਕੀਤੇ ਕਾਰਜ਼ਾਂ ਬਾਰੇ ਮੁੱਖ ਮੰਤਰੀ ਨੂੰ ਜਾਣੂੰ ਕਰਵਾਇਆ | ਮੁੱਖ ਮੰਤਰੀ ਨੇ ਹਰ ਸੰਭਵ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਲਬਰਟਾ ਦੀ ਉਨਤੀ ਵਿਚ ਪੰਜਾਬੀ ਭਾਈਚਾਰੇ ਦਾ ਬਹੁਤ ਸਹਿਯੋਗ ਅਤੇ ਯੋਗਦਾਨ ਹੈ, ਜਿਸ ਨੂੰ ਅੱਖੋ-ਪਰੋਖੇ ਨਹੀਂ ਕੀਤਾ ਜਾ ਸਕਦਾ | ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁੱਖ ਮੰਤਰੀ ਡੈਨੀਅਲ ਸਮਿੱਥ ਸਮੇਤ ਪਹੁੰਚੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਹਰਪਾਲ ਸਿੰਘ ਗਰੇਵਾਲ, ਚੇਅਰਮੈਨ ਰਣਬੀਰ ਸਿੰਘ ਪਰਮਾਰ ਅਤੇ ਹੋਰ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ | ਉਪਰੰਤ ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਵੱਖ-ਵੱਖ ਪ੍ਰੋਗਰਾਮਾਂ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਲੋਕਾਂ ਨਾਲ ਭਾਈਚਾਰਕ ਸਾਂਝ ਪਾਉਂਦਿਆ ਕ੍ਰਿਸਮਸ ਅਤੇ ਨਵੇਂ ਸਾਲ ਦੀ ਵਧਾਈ ਦਿੱਤੀ | ਉਨ੍ਹਾਂ ਰੱਖੇ ਗਏ ਕਮਿਉਨਿਟੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਰਕਾਰ ਵਲੋਂ ਕੀਤੇ ਕੰਮਾਂ ਅਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰਪੂਰਵਕ ਸਾਂਝ ਪਾਈ | ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿਚ ਸੂਬੇ ਅੰਦਰ ਕਈ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ | ਜਿਨ੍ਹਾਂ ਦੀ ਸਮੇਂ ਮੁਤਾਬਕ ਬਹੁਤ ਲੋੜ ਹੈ ਅਤੇ ਅਲਬਰਟਾ ਵਾਸੀਆਂ ਦੀ ਵੀ ਵਿਸ਼ੇਸ਼ ਮੰਗ ਸੀ | ਇਸ ਪ੍ਰੋਗਰਾਮ ਵਿਚ ਪੰਜਾਬੀ ਕਮਿਉਨਿਟੀ ਤੋਂ ਇਲਾਵਾ ਹੋਰ ਕਮਿਉਨਿਟੀਆਂ ਦੇ ਪਾਰਟੀ ਦੇ ਸਹਿਯੋਗੀ ਲੋਕ ਵੀ ਹਾਜ਼ਰ ਸਨ | ਇਸ ਸਮੇਂ ਰਾਜਨ ਸਾਹਨੀ ਮੰਤਰੀ, ਤਾਨੀਆ ਫਿਰ ਮੰਤਰੀ, ਡੇਮੇਟ੍ਰੀਓਸ ਨਿਕੋਲਾਈਡਜ਼ ਮੰਤਰੀ, ਮਾਈਕ ਐਲਿਸ ਮੰਤਰੀ ਅਤੇ ਮੁਹੱਮਦ ਯਾਸੀਨ ਮੰਤਰੀ ਅਤੇ ਵਿਧਾਇਕ ਚੈਂਟੇਲ ਡੀ ਜੋਂਗ ਵੀ ਹਾਜ਼ਰ ਸਨ | ਇਸ ਸਮੇਂ ਹਰਦਿਆਲ ਸਿੰਘ ਹੈਪੀ ਮਾਨ ਨੇ ਸਾਰਿਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਲੰਡਨ ਤੋਂ ਭਾਰਤ ਆ ਰਹੀ ਉਡਾਣ 'ਚ ਬੰਬ ਹੋਣ ਦੀ ਧਮਕੀ <br/> ਅਗਲੀ ਖ਼ਬਰ ਦੀਪਤੀ ਸ਼ਰਮਾ ਪਹਿਲੀ ਵਾਰ ਮਹਿਲਾ ਗੇਂਦਬਾਜ਼ਾਂ ਦੀ ਰੈਂਕਿੰਗ ਵਿਚ ਨੰਬਰ 1 ਬਣੀ <br/>
Ad Position 24