ਲੰਡਨ, 28 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਕੱਲ੍ਹ ਲੰਡਨ ਵਿਚ ਬੰਗਲਾਦੇਸ਼ੀ ਹਾਈ ਕਮਿਸ਼ਨ ਦੇ ਬਾਹਰ ਬੰਗਲਾਦੇਸ਼ੀ ਅਤੇ ਭਾਰਤੀ ਹਿੰਦੂ ਸੰਗਠਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ¢ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਬੰਗਲਾਦੇਸ਼ ਵਿਚ ਹਿੰਦੂ ਘੱਟ ਗਿਣਤੀਆਂ 'ਤੇ ਹੋ ਰਹੇ ਅਤਿਆਚਾਰਾਂ ਅਤੇ ਹਿੰਸਾ ਤੋਂ ਵਿਸ਼ਵ ਭਰ ਦੇ ਹਿੰਦੂ ਅਤੇ ਮਨੁੱਖਤਾ ਨੂੰ ਪਿਆਰ ਕਰਨ ਵਾਲੇ ਲੋਕ ਚਿੰਤਤ ਹਨ ¢ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਸੁਸ਼ੀਲ ਡੋਕਵਾਲ ਅੱਕਾ, ਦਰਸ਼ਨ ਸਿੰਘ ਗਰੇਵਾਲ, ਦੇਵੇਂਦਰ ਤਿਆਗੀ, ਵਿਜੇ ਦਵੇ, ਕੌਂਸਲਰ ਜਯੰਤੀ ਪਟੇਲ, ਨੀਤੂ ਸਿੰਘ, ਜੈ ਸ਼ਾਹ, ਸਾਰਿਕਾ ਹਾਂਡਾ, ਸੁਲੋਚਨਾ ਸੇਠੀ, ਅਸ਼ੋਕ ਵਰਮਾ ਆਦਿ ਨੇ ਕਿਹਾ ਕਿ ਸਾਡਾ ਸਟੈਂਡ ਬੰਗਲਾਦੇਸ਼ ਦੇ ਲੋਕਾਂ ਦੇ ਵਿਰੁੱਧ ਨਹੀਂ ਹੈ, ਸਗੋਂ ਕਿਸੇ ਵੀ ਰੂਪ ਵਿਚ ਬੇਇਨਸਾਫ਼ੀ ਦੇ ਵਿਰੁੱਧ ਹੈ ¢ ਅਸੀਂ ਬੰਗਲਾਦੇਸ਼ੀ ਅਧਿਕਾਰੀਆਂ ਅਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਸਾਰੀਆਂ ਘੱਟ ਗਿਣਤੀਆਂ ਦੀ ਸੁਰੱਖਿਆ, ਮਾਣ ਅਤੇ ਬਰਾਬਰ ਅਧਿਕਾਰਾਂ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ¢ ਮਨੁੱਖੀ ਅਧਿਕਾਰ ਕਦੇ ਵੀ ਧਰਮ 'ਤੇ ਨਿਰਭਰ ਨਹੀਂ ਹੋਣਾ ਚਾਹੀਦਾ ¢ ਦੂਜੇ ਪਾਸੇ ਇਸ ਮੌਕੇ ਸਿੱਖ ਫਾਰ ਜਸਟਿਸ ਦੇ ਕਾਰਕੌਂਨਾਂ ਨੇ ਭਾਈ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਵਿਚ ਵੀ ਪ੍ਰਦਰਸ਼ਨ ਕੀਤਾ¢ ਉਨ੍ਹਾਂ ਇਸ ਮੌਕੇ ਕਿਹਾ ਕਿ ਅਸੀਂ ਬੰਗਲਾਦੇਸ਼ ਨਾਲ ਖੜ੍ਹੇ ਹਾਂ ਹਿੰਦੋਸਤਾਨ ਨੇ ਓਸਮਾਨ ਹਾਦੀ, ਭਾਈ ਹਰਦੀਪ ਸਿੰਘ ਨਿੱਝਰ ਤੇ ਹੋਰ ਅਜ਼ਾਦੀ ਪਸੰਦ ਸਿੱਖਾਂ ਦੇ ਕਤਲ ਕਰਵਾਏ ਹਨ ¢ ਭਾਈ ਹਰਦੀਪ ਸਿੰਘ ਨਿੱਝਰ ਪੋਸਟਰਾਂ ਨੂੰ ਲਹਿਰਾਉਂਦੇ ਅਤੇ ਭਾਰਤ ਵਿਰੋਧੀ ਨਾਅਰੇ ਲਗਾਉਂਦੇ ਰਹੇ ¢ ਭਾਈ ਪਰਮਜੀਤ ਸਿੰਘ ਪੰਮਾ ਅਤੇ ਇੱਕ ਵਿਅਕਤੀ ਵਿਚਾਰ ਹੋ ਰਹੀ ਤਲਖੀ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ¢