ਵੈਨਿਸ (ਇਟਲੀ), 28 ਦਸੰਬਰ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਦਸਮ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਿਤੀ 5 ਜਨਵਰੀ ਨੂੰ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਆਂਪੋਂ ਨੇ ਦੱਸਿਆ ਕਿ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਮਿਤੀ 5 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਪੂਰੇ ਵਿਸ਼ਵ ਭਰ ਅੰਦਰ ਸਿੱਖ ਸੰਗਤਾਂ ਦੁਆਰਾ ਵੱਧ ਚੜ ਕੇ ਮਨਾਇਆ ਜਾਂਦਾ ਹੈ | ਇਸੇ ਪ੍ਰਕਾਰ ਕਿਆਂਪੋਂ ਗੁਰਦੁਆਰਾ ਸਾਹਿਬ ਵਿਖੇ ਵੀ ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਮਿਤੀ 3 ਜਨਵਰੀ ਨੂੰ ਸਨਿਚਰਵਾਰ ਵਾਲੇ ਦਿਨ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋ ਜਾਣਗੇ | 5 ਜਨਵਰੀ ਸੋਮਵਾਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਜਿਨਾਂ ਵਿਚ ਪ੍ਰਸਿੱਧ ਢਾਡੀ ਭਾਈ ਸੁਖਵੀਰ ਸਿੰਘ ਭੌਰ ਆਪਣੇ ਜਥੇ ਸਮੇਤ ਇਤਿਹਾਸ ਸਰਵਣ ਕਰਵਾਉਣਗੇ | ਗੁਰਦੁਆਰਾ ਪ੍ਰਬੰਧਕ ਕਮੇਟੀ ਕਿਆਂਪੋ ਦੁਆਰਾ ਸਮੂਹ ਸੰਗਤ ਨੂੰ ਇਸ ਮਹਾਨ ਸਮਾਗਮ ਵਿਚ ਵਧ ਚੜ੍ਹ ਕੇ ਪਹੁੰਚਣ ਦੀ ਨਿਮਰਤਾ ਸਹਿਤ ਅਪੀਲ ਕੀਤੀ ਗਈ ਹੈ |