30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਸਮਾਗਮ <br/>

Ad Position 21
No active advertisement
ਅਜੀਤ ਡੈਸਕ 29-12-2025
ਕੈਲਗਰੀ, 28 ਦਸੰਬਰ (ਜਸਜੀਤ ਸਿੰਘ ਧਾਮੀ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ, ਵੱਡੇ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਤਾਜ਼ਾ ਰੱਖਣ ਵਾਸਤੇ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸੰਗਤਾਂ ਵਲੋਂ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ | ਸਾਰਾ ਦਿਨ ਸਜਾਏ ਦੀਵਾਨ ਵਿੱਚ ਬੱਚਿਆਂ ਵਲੋਂ ਕਵਿਤਾਵਾਂ ਅਤੇ ਸਮੂਹ ਜਥਿਆਂ ਨੇ ਗੁਰਬਾਣੀ ਕੀਰਤਨ ਦੁਬਾਰਾ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ | ਗੁਰੂ ਦੇ ਲੰਗਰ ਦੀ ਸੇਵਾ ਰੋਪੜ ਅਤੇ ਫਤਹਿਗੜ੍ਹ ਸਾਹਿਬ ਇਲਾਕੇ ਨਾਲ ਸਬੰਧਿਤ ਪਰਿਵਾਰਾਂ ਵਲੋਂ ਕੈਲਗਰੀ ਦੀ ਸੰਗਤ ਦੇ ਸਹਿਯੋਗ ਨਾਲ ਕੀਤੀ ਗਈ | ਇਸ ਸਮੇਂ ਜਨਰਲ ਸਕੱਤਰ ਭਾਈ ਦਲਜੀਤ ਸਿੰਘ ਢਿੱਲੋ ਹੁਰਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਸਿੱਖ ਸ਼ਹਾਦਤ ਬਾਰੇ ਜਾਣੂੰ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਡੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਸਾਨੂੰ ਵੀ ਇਨ੍ਹਾਂ ਮਹਾਨ ਰੂਹਾਂ ਦੇ ਚਰਨਾਂ ਦੀ ਧੂੜ ਬਖਸ਼ਣ ਤਾਂ ਕਿ ਸਾਡੇ ਵਿਚ ਵੀ ਜ਼ੁਲਮ ਅੱਗੇ ਖੜ੍ਹਨ ਦੀ ਸਮਰਥਾ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਹੋਵੇ | ਪ੍ਰੋਗਰਾਮ ਦੇ ਦੂਸਰੇ ਦਿਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ 8 ਮਾਰਚ 2014 ਨੂੰ ਲਾਪਤਾ ਹੋਏ ਐਮਐਚ-370 ਜਹਾਜ਼, ਦੇ ਨਵੀਂ ਖੋਜ ਤੋਂ ਭੇਦ ਖੁੱਲ੍ਹਣ ਦੀ ਆਸ <br/> ਅਗਲੀ ਖ਼ਬਰ ਗੈਰ ਕਾਨੂੰਨੀ ਪਰਵਾਸੀਆਂ ਦੀ ਵਾਪਸੀ ਨਾ ਹੋਣ ਕਾਰਨ ਯੂ.ਕੇ. ਸਰਕਾਰ ਵਲੋਂ ਸਖ਼ਤ ਫ਼ੈਸਲਾ ਡੀਆਰ ਕਾਂਗੋ ਦੇ ਲੋਕਾਂ ਲਈ ਯੂ....
Ad Position 24