ਲੈਸਟਰ (ਇੰਗਲੈਂਡ), 29 ਦਸੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਨੋਰਫ਼ੋਕ ਇਲਾਕੇ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿੱਥੇ ਦੋ ਗੱਡੀਆਂ ਦੀ ਟੱਕਰ ਤੋਂ ਬਾਅਦ ਭੱਜੇ ਇਕ ਡਰਾਈਵਰ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ, ਜਿਸ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਕ ਦੋ ਕਾਰਾਂ ਆਪਸ ਵਿਚ ਟਕਰਾਅ ਗਈਆਂ ¢ ਟੱਕਰ ਹੋਣ ਮਗਰੋਂ ਇਕ ਡਰਾਈਵਰ ਗੱਡੀ ਛੱਡ ਕੇ ਭੱਜਣ ਲੱਗਾ ¢ ਲੋਕਾਂ ਦਾ ਕਹਿਣਾ ਹੈ ਕਿ ਉਸ ਦੇ ਹੱਥ ਵਿਚ ਕੋਈ ਹਥਿਆਰ ਸੀ | ਕਿਸੇ ਨੇ ਤੁਰੰਤ ਪੁਲਿਸ ਨੂੰ ਸੂਚਨਾ ਦੇ ਦਿੱਤੀ ¢ ਕੁਝ ਹੀ ਸਮੇਂ ਵਿਚ ਹਥਿਆਰਬੰਦ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਕਾਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ | ਪਰ ਉਸਦੇ ਨਾ ਰੁਕਣ 'ਤੇ ਪੁਲਿਸ ਨੇ ਗੋਲੀ ਚਲਾ ਦਿੱਤੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਜਾ ਕੇ ਉਸਦੀ ਮੌਤ ਹੋ ਗਈ | ਇਸ ਮਾਮਲੇ ਦੀ ਪੁਸ਼ਟੀ ਨੋਰਫੋਕ ਪੁਲਿਸ ਵਲੋਂ ਕੀਤੀ ਗਈ ਹੈ¢