ਲੰਡਨ, 29 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ, ਜਰਮਨੀ ਦੀਆਂ ਸੰਗਤਾਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਤੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਏ ਗਏ | ਬੱਚਿਆਂ ਨੇ ਇਲਾਹੀ ਗੁਰਬਾਣੀ ਦੇ ਕੀਰਤਨ, ਭਾਈ ਗੁਰਭੇਜ ਸਿੰਘ ਅਨੰਦਪੁਰੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਭਾਈ ਲਖਵੀਰ ਸਿੰਘ ਨੇ ਇਲਾਹੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਤੇ ਬੱਚਿਆਂ ਨੇ ਸਾਹਿਬਜ਼ਾਦਿਆਂ ਨੂੰ ਯਾਦ ਕਰਦੀਆਂ ਕਵਿਤਾਵਾਂ ਗਾਇਨ ਕੀਤੀਆਂ ¢ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਤੇ ਵਰਲਡ ਸਿੱਖ ਪਾਰਲੀਮੈਂਟ ਦੇ ਆਗੂ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਤੇ ਪੋਹ ਮਹੀਨੇ ਦੇ ਪੰਦਰਵਾੜ੍ਹਾ ਦੇ ਸਮੂਹ ਸ਼ਹੀਦਾਂ ਨੂੰ ਪ੍ਰਣਾਮ ਕੀਤਾ | ਇਸ ਮੌਕੇ ਵਰਲਡ ਸਿੱਖ ਪਾਰਲੀਮੈਂਟ ਵਲੋਂ ਨਵੇਂ ਵਰ੍ਹੇ ਸੰਮਤ 558 (2026-27) ਮੂਲ ਨਾਨਕਸ਼ਾਹੀ ਕੈਲਡਰ ਸੰਗਤਾਂ ਵਿਚ ਜਾਰੀ ਕੀਤਾ ਗਿਆ ¢ ਸਟੇਜ ਦੀ ਸੇਵਾ ਹੀਰਾ ਸਿੰਘ ਮੱਤੇਵਾਲ ਨੇ ਨਿਭਾਈ ¢ ਇਸ ਮੌਕੇ ਪ੍ਰਬੰਧਕ ਸੇਵਾਦਾਰ ਭਾਈ ਅਨੂਪ ਸਿੰਘ, ਭਾਈ ਗੁਰਦਿਆਲ ਸਿੰਘ ਲਾਲੀ, ਦਲ ਖਾਲਸਾ ਦੇ ਭਾਈ ਅੰਗਰੇਜ ਸਿੰਘ, ਭਾਈ ਨਰਿੰਦਰ ਸਿੰਘ, ਬੱਬਾ ਸਿੰਘ, ਦਲੇਰ ਸਿੰਘ ਮੁਲਤਾਨੀ ਤੇ ਬਾਬਾ ਮੱਖਣ ਸ਼ਾਹ ਲੁਬਾਣਾ ਸੰਸਥਾ ਦੇ ਲਖਵਿੰਦਰ ਸਿੰਘ ਲੱਖਾ ਹਾਜ਼ਰ ਸਨ¢