17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਹੁਣ ਡਰੋਨਾਂ ਰਾਹੀਂ ਹੋਵੇਗੀ ਨਾਲਿਆਂ ਦੀ ਸਫ਼ਾਈ ਦੀ ਨਿਗਰਾਨੀ <br/>

Ad Position 21
No active advertisement
ਅਜੀਤ ਡੈਸਕ 01-06-2025
ਯਮੁਨਾਨਗਰ, 31 ਮਈ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਵਲੋਂ ਨਾਲੀਆਂ/ਨਾਲਿਆਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ ਅਤੇ ਅੱਜ ਕੱਲ੍ਹ ਠੇਕੇਦਾਰ ਏਜੰਸੀ ਵਲੋਂ ਵੱਡੇ ਨਾਲਿਆਂ ਦੀ ਸਫ਼ਾਈ ਦਾ ਕੰਮ ਕੀਤਾ ਜਾ ਰਿਹਾ ਹੈ | ਮੇਅਰ ਸੁਮਨ ਬਾਹਮਣੀ, ਡਿਪਟੀ ਕਮਿਸ਼ਨਰ ਪਾਰਥ ਗੁਪਤਾ, ਨਿਗਮ ਕਮਿਸ਼ਨਰ ਅਖਿਲ ਪਿਲਾਨੀ, ਵਧੀਕ ਨਿਗਮ ਕਮਿਸ਼ਨਰ ਧੀਰਜ ਕੁਮਾਰ ਅਤੇ ਡਿਪਟੀ ਨਿਗਮ ਕਮਿਸ਼ਨਰ ਕੁਲਦੀਪ ਸਿੰਘ ਵਲੋਂ ਨਿਰੰਤਰ ਡਰੇਨਾਂ ਦੀ ਸਫ਼ਾਈ ਦੇ ਕੰਮ ਦਾ ਨਿਰੀਖਣ ਕੀਤਾ ਜਾ ਰਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰੋਜ਼ਾਨਾ ਵੱਧ ਤੋਂ ਵੱਧ ਖੇਤਰ 'ਚ ਡਰੇਨਾਂ ਦੀ ਸਹੀ ਢੰਗ ਨਾਲ ਸਫ਼ਾਈ ਹੋਵੇ | ਇਸ ਦੇ ਨਾਲ ਹੀ ਮੁੱਖ ਸੈਨੀਟੇਸ਼ਨ ਇੰਸਪੈਕਟਰ ਅਤੇ ਸੈਨੀਟੇਸ਼ਨ ਇੰਸਪੈਕਟਰ ਵੀ ਸਫ਼ਾਈ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ | ਹੁਣ ਨਗਰ ਨਿਗਮ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਨਾਲਿਆਂ ਦੀ ਸਫ਼ਾਈ ਦੇ ਕੰਮ ਦੀ ਨਿਗਰਾਨੀ ਡਰੋਨ ਰਾਹੀਂ ਕੀਤੀ ਜਾਵੇਗੀ | ਡਰੋਨ ਦੀ ਵਰਤੋਂ ਕਰਕੇ ਨਾਲਿਆਂ ਦੀ ਸਫ਼ਾਈ ਦੇ ਕੰਮ ਦੀ ਵੀਡੀਓ ਬਣਾਈ ਜਾਵੇਗੀ ਅਤੇ ਨਾਲ ਹੀ ਸਫ਼ਾਈ ਦੀ ਰੋਜ਼ਾਨਾ ਰਿਪੋਰਟ ਨਗਰ ਨਿਗਮ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਭੇਜੀ ਜਾਵੇਗੀ | ਨਿਗਮ ਕਮਿਸ਼ਨਰ ਅਖਿਲ ਪਿਲਾਨੀ ਨੇ ਅਧਿਕਾਰੀਆਂ ਅਤੇ ਠੇਕੇਦਾਰ ਏਜੰਸੀ ਨੂੰ ਮੌਨਸੂਨ ਤੋਂ ਪਹਿਲਾਂ ਸਾਰੇ ਨਾਲਿਆਂ ਦੀ ਚੰਗੀ ਤਰ੍ਹਾਂ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਬਰਸਾਤ ਦੌਰਾਨ ਸ਼ਹਿਰ 'ਚ ਪਾਣੀ ਭਰਨ ਦੀ ਸਮੱਸਿਆ ਪੈਦਾ ਨਾ ਹੋਵੇ |
ਡਰੋਨ ਰਾਹੀਂ ਨਾਲਿਆਂ ਦੀ ਰੁਕਾਵਟ ਦਾ ਵੀ ਪਤਾ ਲਗਾਇਆ ਜਾਵੇਗਾ
ਮੇਅਰ ਸੁਮਨ ਬਾਹਮਣੀ ਅਤੇ ਨਗਰ ਨਿਗਮ ਕਮਿਸ਼ਨਰ ਅਖਿਲ ਪਿਲਾਨੀ ਦੇ ਨਿਰਦੇਸ਼ਾਂ 'ਤੇ ਨਾਲੀਆਂ/ਨਾਲਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ | ਹੁਣ ਡਰੇਨਾਂ ਦੀ ਸਫ਼ਾਈ ਦੇ ਕੰਮ ਦੀ ਨਿਗਰਾਨੀ ਡਰੋਨਾਂ ਰਾਹੀਂ ਕੀਤੀ ਜਾਵੇਗੀ, ਜਿਸ ਤਹਿਤ ਡਰੋਨ ਰਾਹੀਂ ਨਾਲਿਆਂ ਦੀ ਸਫ਼ਾਈ ਦੇ ਕੰਮ ਦੀ ਵੀਡੀਓ ਬਣਾਈ ਜਾਵੇਗੀ | ਇਸ ਤੋਂ ਇਲਾਵਾ ਡਰੋਨ ਰਾਹੀਂ ਇਹ ਵੀ ਪਤਾ ਲਗਾਇਆ ਜਾਵੇਗਾ ਨਾਲੀਆਂ/ਨਾਲਿਆਂ 'ਚ ਕਿਥੇ ਗੰਦਗੀ ਹੈ, ਕਿਥੇ ਨਾਲੇ ਬੰਦ ਹਨ ਤੇ ਕਿਥੇ ਨਾਲਿਆਂ 'ਤੇ ਕਬਜ਼ਾ ਗਿਆ ਹੈ ਤਾਂ ਜੋ ਇਸ ਬਾਬਤ ਜਾਣਕਾਰੀ ਮਿਲਣ ਤੋਂ ਬਾਅਦ ਤੁਰੰਤ ਸੰਬੰਧਤ ਥਾਂ 'ਤੇ ਸਫ਼ਾਈ ਕਰਵਾਈ ਜਾ ਸਕੇ |
ਨਾਲੀਆਂ 'ਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਵੀ ਹੋਵੇਗੀ ਕਾਰਵਾਈ
ਨਗਰ ਨਿਗਮ ਦੇ ਕਮਿਸ਼ਨਰ ਅਖਿਲ ਪਿਲਾਨੀ ਨੇ ਸ਼ਹਿਰ ਵਾਸੀਆਂ ਨੂੰ ਨਾਲੀਆਂ ਦੀ ਸਫ਼ਾਈ ਦੇ ਕੰਮ ਦੌਰਾਨ ਨਿਗਮ ਕਰਮਚਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਟੁੱਟਿਆ ਹੋਇਆ ਫ਼ਰਨੀਚਰ, ਖ਼ਰਾਬ ਹੋਏ ਬਿਸਤਰੇ, ਪਲਾਸਟਿਕ, ਪੌਲੀਥੀਨ, ਬੈਗ ਤੇ ਕੱਪੜੇ ਆਦਿ ਨਾਲੀਆਂ/ਨਾਲਿਆਂ 'ਚ ਸੁੱਟ ਦਿੰਦੇ ਹਨ, ਜਿਸ ਕਾਰਨ ਪਾਣੀ ਦਾ ਵਹਾਅ ਪ੍ਰਭਾਵਿਤ ਹੁੰਦਾ ਹੈ | ਉਨ੍ਹਾਂ ਕਿਹਾ ਕਿ ਕੁਝ ਕੁ ਲੋਕਾਂ ਦੀ ਇਹ ਆਦਤ ਬਾਕੀ ਜਨਤਾ ਲਈ ਮੁਸੀਬਤ ਦਾ ਕਾਰਨ ਬਣਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਾਲੀਆਂ/ਨਾਲਿਆਂ 'ਚ ਕੂੜਾ ਨਾ ਸੁੱਟਿਆ ਜਾਵੇ, ਸਗੋਂ ਘਰ-ਘਰ ਆਉਣ ਵਾਲੀ ਨਿਗਮ ਦੀ ਗੱਡੀ 'ਚ ਹੀ ਕੂੜਾ-ਕਰਕਟ ਸੁੱਟਿਆ ਜਾਵੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਨਾਲੀਆਂ/ਨਾਲਿਆਂ 'ਚ ਕੂੜਾ ਸੁੱਟਣ ਵਾਲਿਆਂ 'ਤੇ ਵੀ ਡਰੋਨਾਂ ਰਾਹੀਂ ਨਜ਼ਰ ਰੱਖੀ ਜਾਵੇਗੀ ਅਤੇ ਜੋ ਵੀ ਵਿਅਕਤੀ ਕੂੜਾ ਸੁੱਟਦਾ ਫੜਿ੍ਹਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਯੋਗ ਦਿਵਸ ਸੰਬੰਧੀ ਜ਼ਿਲ੍ਹਾ ਜੇਲ੍ਹ 'ਚ ਯੋਗ ਪ੍ਰੋਟੋਕੋਲ ਸਿਖਲਾਈ ਦਾ ਕੀਤਾ ਪ੍ਰਬੰਧ <br/>
Ad Position 24