ਨਵੀਂ ਦਿੱਲੀ, 31 ਮਈ (ਮਿਸਰਦੀਪ ਭਾਟੀਆ)-ਉੱਘੇ ਹਿਸਟੋਰੀਅਨ ਜਸਵਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ 'ਵਰਤਮਾਨ ਹਿੰਦੁਸਤਾਨ' ਮੈਗਜ਼ੀਨ ਦੇ ਸੰਪਾਦਕ ਸਰਬਸ਼ਕਤੀਮਾਨ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਹਿਸਟੋਰੀਅਨ ਲੰਬੀ ਉਮਰ ਭੋਗ ਕੇ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 31 ਮਈ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਕਰ ਦਿੱਤਾ ਗਿਆ |ਉਨ੍ਹਾਂ ਕਿਹਾ ਕਿ ਜਸਵਿੰਦਰ ਸਿੰਘ ਹਿਸਟੋਰੀਅਨ ਦੇ ਅਕਾਲ ਚਲਾਣੇ ਨਾਲ ਨਾਮਧਾਰੀ ਸਿੱਖ ਸਮਾਜ ਅਤੇ ਰਾਮਗੜ੍ਹੀਆ ਭਾਈਚਾਰੇ ਨੂੰ ਭਾਰੀ ਘਾਟਾ ਪਿਆ ਹੈ |