17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਮੌਨਸੂਨ ਤੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀਆਂ ਨਾਲ ਮੀਟਿੰਗ <br/>

Ad Position 21
No active advertisement
ਐਸ.ਡੀ.ਐਮ. ਸੁਰੇਸ਼ ਕੁਮਾਰ ਹੜ੍ਹਾਂ ਨਾਲ ਸੰਬੰਧਿਤ ਆਦੇਸ਼ ਦਿੰਦੇ ਹੋਏ | ਤਸਵੀਰ : ਬੇਅੰਤ ਕੌਰ ਮੰਡੇਰ <br/> 01-06-2025
ਰਤੀਆ, 31 ਮਈ (ਬੇਅੰਤ ਕੌਰ ਮੰਡੇਰ)- ਸਬ-ਡਵੀਜ਼ਨਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਆਪਣੇ ਦਫ਼ਤਰ ਵਿਚ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਮੀਟਿੰਗ ਵਿਚ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਪੂਰੇ ਕਰਨ | ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰ ਦੇ ਸਾਰੇ ਡਰੇਨਜ ਸਰੋਤਾਂ ਅਤੇ ਸੜਕੀ ਟੋਇਆਂ ਦਾ ਤਾਲਮੇਲ ਕਰ ਕੇ ਵਿਆਪਕ ਸਰਵੇਖਣ ਕਰਨ, ਉਨ੍ਹਾਂ ਥਾਵਾਂ ਦੀ ਪਛਾਣ ਕਰਨ ਜੋ ਮਾਨਸੂਨ ਦੌਰਾਨ ਗਾਦ ਜਮਾਂ ਹੋਣ, ਰੁਕਾਵਟਾਂ ਅਤੇ ਓਵਰਫ਼ਲੋ ਦਾ ਕਾਰਨ ਬਣਦੀਆਂ ਹਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਯਕੀਨੀ ਬਣਾਉਣ | ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਡਰੇਨਾਂ ਅਤੇ ਨਹਿਰਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ, ਰੰਗੋਈ ਡਰੇਨਾਂ ਦੀ ਸਫ਼ਾਈ ਕਰਨ, ਪਾਣੀ ਦੀ ਨਿਕਾਸੀ ਅਤੇ ਹੜ੍ਹਾਂ ਤੋਂ ਬਚਾਅ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੀਟਿੰਗ ਵਿਚ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਬੀ.ਡੀ.ਪੀ.ਓ. ਹਨੀਸ਼ ਕੁਮਾਰ, ਵਿਕਾਸ ਕੁਮਾਰ ਲੰਗਿਆਨ, ਐਸ.ਡੀ.ਓ. ਆਂਚਲ ਜੈਨ, ਸੰਦੀਪ ਕੁਮਾਰ ਅਤੇ ਹੋਰ ਸਬੰਧਿਤ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਭੂੰਸਲਾ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਖੇਤੀਬਾੜੀ ਮੰਤਰੀ ਨੇ ਭਾਜਪਾ ਜ਼ਿਲ੍ਹਾ ਦਫ਼ਤਰ ਯਮੁਨਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ <br/>
Ad Position 24