ਕਰਨਾਲ, 31 ਮਈ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਅਗਵਾਈ ਹੇਠ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਾਹਬਾਦ ਮਾਰਕੰਡਾ ਵਿਖੇ ਪਿਛਲੇ ਦਿਨੀਂ ਧਾਰਮਿਕ ਪ੍ਰੀਖਿਆ ਕਰਵਾਈ ਗਈ ਸੀ, ਜਿਸ ਦੇ ਸੰਬੰਧ 'ਚ ਅੱਜ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਨ੍ਹਾਂ ਨਤੀਜਿਆਂ 'ਚ ਦਰਜਾ ਪਹਿਲਾ 'ਚ ਤਮੰਨਾ, ਖੁਸ਼ੀ, ਸੋਨਾਕਸ਼ੀ ਅਤੇ ਦਰਜਾ ਦੂਜਾ 'ਚ ਅਮਨਜੋਤ ਕੌਰ, ਅਨੰੂ ਕੁਮਾਰੀ, ਤਰਨਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੁਖਵਿੰਦਰ ਸਿੰਘ ਇੰਚਾਰਜ ਰਾਹੀਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਹਿਯੋਗ ਦੇਣ ਲਈ ਸਕੂਲ ਦੇ ਪਿ੍ੰ. ਦੀਪਾਂਸ਼ ਕੌਰ ਅਤੇ ਸਕੂਲ ਦੇ ਟਰੱਸਟੀ ਮੈਂਬਰ ਤਰਵਿੰਦਰ ਕੌਰ ਦਾ ਵੀ ਸਨਮਾਨ ਕੀਤਾ ਗਿਆ | ਇਸ ਤੋਂ ਬਾਅਦ ਬੱਚਿਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੁਖਵਿੰਦਰ ਸਿੰਘ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਧੀਨ ਸਿੱਖ ਮਿਸ਼ਨ ਹਰਿਆਣਾ ਵਲੋਂ ਧਰਮ ਪ੍ਰਚਾਰ ਕਰਦੇ ਹੋਏ ਸਮੇਂ-ਸਮੇਂ 'ਤੇ ਸਕੂਲਾਂ 'ਚ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਦਾ ਮਕਸਦ ਬੱਚਿਆਂ ਨੂੰ ਗੁਰੂ ਇਤਿਹਾਸ ਬਾਰੇ ਜਾਣੂ ਕਰਵਾਉਣਾ ਅਤੇ ਧਰਮ ਨਾਲ ਜੋੜਨਾ ਹੈ | ਸਿੱਖ ਮਿਸ਼ਨ ਹਰਿਆਣਾ ਵਲੋਂ ਇਹੋ ਜਿਹੇ ਉਪਰਾਲੇ ਅੱਗੇ ਵੀ ਕੀਤੇ ਜਾਣਗੇ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼, ਜਸਬੀਰ ਸਿੰਘ ਰੀਕਾਰਡ ਕੀਪਰ, ਭਾਈ ਨਵਜੋਤ ਸਿੰਘ, ਭਾਈ ਮਨਿੰਦਰਜੀਤ ਸਿੰਘ ਪ੍ਰਚਾਰਕ, ਭਾਈ ਸ਼ੇਰ ਸਿੰਘ ਅਤੇ ਭਾਈ ਮਲਕੀਤ ਸਿੰਘ ਆਦਿ ਵੀ ਹਾਜ਼ਰ ਸਨ |