ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)-ਆਯੂਸ਼ ਵਿਭਾਗ ਤੇ ਦਿਵਿਆ ਯੋਗ ਸੰਸਥਾਨ ਮੰਦਿਰ ਕਮੇਟੀ ਦੇ ਸਾਂਝੇ ਪ੍ਰਬੰਧ ਹੇਠ ਇੱਕ ਰੋਜ਼ਾ ਮੁਫ਼ਤ ਆਯੁਰਵੈਦਿਕ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ ਆਯੁਰਵੈਦ ਮਾਹਿਰਾਂ ਨੇ 60 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਵੱਖ-ਵੱਖ ਬਿਮਾਰੀਆਂ ਲਈ ਸਲਾਹ-ਮਸ਼ਵਰਾ ਅਤੇ ਆਯੁਰਵੈਦਿਕ ਦਵਾਈਆਂ ਦਿੱਤੀਆਂ | ਇਸ ਕੈਂਪ ਵਿੱਚ ਡਾਕਟਰਾਂ ਨੇ ਪੇਟ ਦੇ ਰੋਗ, ਚਮੜੀ ਦੀਆਂ ਸਮੱਸਿਆਵਾਂ, ਜੋੜਾਂ ਦੇ ਦਰਦ, ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਹੋਰ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕੀਤੀ | ਕੈਂਪ ਦੌਰਾਨ ਲੋਕਾਂ ਨੂੰ ਯੋਗਾ, ਧਿਆਨ ਅਤੇ ਖੁਰਾਕ ਨਾਲ ਸਬੰਧਤ ਜਾਣਕਾਰੀ ਵੀ ਦਿੱਤੀ ਗਈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਦਿਵਿਆ ਯੋਗ ਸੰਸਥਾਨ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਆਯੁਰਵੈਦਿਕ ਕੈਂਪ ਲਾਉਂਦਾ ਰਹੇਗਾ ਤੇ ਲੋਕਾਂ ਨੂੰ ਜਾਣਕਾਰੀ ਦਿੰਦਾ ਰਹੇਗਾ | ਆਯੁਰਵੈਦ ਮਾਹਿਰਾਂ ਨੇ ਕਿਹਾ ਕਿ ਜੇਕਰ ਦਵਾਈਆਂ ਦੇ ਨਾਲ-ਨਾਲ ਸੰਤੁਲਿਤ ਖੁਰਾਕ, ਨਿਯਮਤ ਯੋਗਾ ਅਤੇ ਸਕਾਰਾਤਮਕ ਸੋਚ ਅਪਣਾਈ ਜਾਵੇ ਤਾਂ ਸਰੀਰ ਖੁਦ ਬਿਮਾਰੀਆਂ ਨਾਲ ਲੜਨ ਦੇ ਸਮਰੱਥ ਬਣ ਜਾਂਦਾ ਹੈ | ਇਸ ਮੌਕੇ ਲੋਕਾਂ ਨੂੰ ਸਿਹਤ ਨਾਲ ਸਬੰਧਤ ਲਾਭਦਾਇਕ ਸਲਾਹ ਵੀ ਦਿੱਤੀ ਗਈ, ਤਾਂ ਜੋ ਉਹ ਬਿਨਾਂ ਕਿਸੇ ਮਾੜੇ ਪ੍ਰਭਾਵਾਂ ਦੇ ਬਿਹਤਰ ਜੀਵਨ ਜੀ ਸਕਣ |