ਯਮੁਨਾਨਗਰ, 2 ਜੂਨ (ਗੁਰਦਿਆਲ ਸਿੰਘ ਨਿਮਰ)-ਪੀ. ਓ. ਸਟਾਫ਼ ਟੀਮ ਨੇ 6 ਸਾਲਾਂ ਤੋਂ ਭਗੌੜੇ ਚੱਲ ਰਹੇ ਮੁਲਜ਼ਮ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟੀਮ ਇੰਚਾਰਜ ਸਬ-ਇੰਸਪੈਕਟਰ ਰਾਜਪਾਲ ਨੇ ਦੱਸਿਆ ਕਿ ਫ਼ਰਾਰ ਮੁਲਜ਼ਮਾਂ ਨੂੰ ਫੜ੍ਹਨ ਲਈ ਹੈੱਡ ਕਾਂਸਟੇਬਲ ਸੰਦੀਪ ਸਿੰਘ, ਸੁਨੀਲ, ਅਸ਼ਵਨੀ ਤੇ ਮਹਾਂਵੀਰ 'ਤੇ ਆਧਾਰਿਤ ਇਕ ਟੀਮ ਬਣਾਈ ਗਈ ਹੈ, ਜਿਸ ਵਲੋਂ ਭਗੌੜੇ ਚੱਲ ਰਹੇ ਮੁਲਜ਼ਮ ਸਲਮਾਨ ਪੁੱਤਰ ਅਸਲਮ ਵਾਸੀ ਪਿੰਡ ਛਿੰਦਵਾੜਾ ਜ਼ਿਲ੍ਹਾ ਸਹਾਰਨਪੁਰ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਲੋਂ 7 ਦਸੰਬਰ 2019 ਨੂੰ ਥਾਣਾ ਸਦਰ ਯਮੁਨਾਨਗਰ ਵਿਖੇ ਦਰਜ ਕੇਸ ਨੰਬਰ 25/18 'ਚ ਭਗੌੜਾ ਕਰਾਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਸਲਮਾਨ ਨੂੰ ਕਾਬੂ ਕਰਕੇ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |