08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 03-06-2025
ਕਾਲਾਂਵਾਲੀ/ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)-ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਕਾਲਾਂਵਾਲੀ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਨੂੰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲੀਸ ਵਲੋਂ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮੰਗਤ ਰਾਮ ਵਾਸੀ ਬੁੱਢਾਭਾਣਾ ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸ਼ਹਿਰ ਚੌਕੀ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਚੌਕੀ ਵਿੱਚ ਤਾਇਨਾਤ ਏਐਸਆਈ ਕਿ੍ਸ਼ਨ ਕੁਮਾਰ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਵਾਰਡ ਇੱਕ ਦੀ ਮਿਡ ਟਾਊਨ ਮਾਰਕੀਟ ਨੇੜੇ ਮੌਜੂਦ ਸੀ ਤਾਂ ਉਸਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਮੋਟਰਸਾਈਕਲ ਸਵਾਰ ਕੋਲ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਤੇ ਕੈਪਸੂਲ ਹਨ ਅਤੇ ਉਹ ਕਾਲਾਂਵਾਲੀ ਵਿੱਚ ਸਪਲਾਈ ਕਰਨ ਆਇਆ ਹੈ, ਜਿਸ 'ਤੇ ਏ. ਐੱਸ. ਆਈ. ਨੇ ਜਾਂਚ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਰੋਕਿਆ ਤੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਟੈਪੈਂਟਾਡੋਲ ਦੀਆਂ ਤਿੰਨ ਹਜ਼ਾਰ ਗੋਲੀਆਂ ਅਤੇ ਸਿਗਨੇਚਰ ਦੇ 450 ਕੈਪਸੂਲ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਜਦੋਂ ਉਕਤ ਗੋਲੀਆਂ ਅਤੇ ਕੈਪਸੂਲ ਨੌਜਵਾਨ ਤੋਂ ਬਰਾਮਦ ਕੀਤੇ ਗਏ ਤਾਂ ਡਰੱਗ ਵਿਭਾਗ ਦੇ ਕੰਟਰੋਲਰ ਨੂੰ ਸੂਚਿਤ ਕੀਤਾ ਗਿਆ | ਸੂਚਨਾ ਮਿਲਣ 'ਤੇ ਡੀਆਈ ਕੇਸ਼ਵ ਵਸ਼ਿਸ਼ਟ ਮੌਕੇ 'ਤੇ ਪਹੁੰਚੇ ਅਤੇ ਦਵਾਈਆਂ ਦੀ ਜਾਂਚ ਕਰਨ ਤੋਂ ਬਾਅਦ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ | ਡੀ.ਸੀ.ਓ. ਕੇਸ਼ਵ ਵਸ਼ਿਸ਼ਟ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨਸ਼ਿਆਂ ਵਿਰੁੱਧ ਪੂਰੀ ਤਰ੍ਹਾਂ ਗੰਭੀਰ ਹੈ, ਜੇਕਰ ਕੋਈ ਮੈਡੀਕਲ ਆਪਰੇਟਰ ਜਾਂ ਕੋਈ ਵਿਅਕਤੀ ਨਸ਼ੇ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਚੇਤੇ ਰਹੇ ਕਿ ਇਕ ਹਫ਼ਤਾ ਪਹਿਲਾਂ ਕਾਲਾਂਵਾਲੀ ਚੌਕੀ ਪੁਲਿਸ ਨੇ ਇਕ ਘਰ ਤੋਂ ਲਗਪਗ 82 ਹਜ਼ਾਰ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਸਨ ਅਤੇ ਸੀ.ਆਈ.ਏ. ਸਟਾਫ਼ ਪੁਲਿਸ ਨੇ ਵੀ ਇਕ ਵਿਅਕਤੀ ਤੋਂ ਲਗਪਗ 72 ਹਜ਼ਾਰ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਸਨ | ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਇਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ ਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਸੱਜਣ ਕੁਮਾਰ ਸਰਕਾਰੀ ਮਹਿਲਾ ਕਾਲਜ ਸਿਰਸਾ ਦੇ ਪਿ੍ੰਸੀਪਲ ਬਣੇ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ <br/>
Ad Position 24