21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ਼ਹੀਦੀ ਦਿਹਾੜੇ ਮੌਕੇ ਰਾਮਗੜ੍ਹੀਆ ਬੈਂਕ ਵਲੋਂ ਲਗਾਈ ਮਿੱਠੇ ਜਲ ਦੀ ਛਬੀਲ

Ad Position 21
No active advertisement
ਅਜੀਤ ਡੈਸਕ 04-06-2025
ਨਵੀਂ ਦਿੱਲੀ, 3 ਜੂਨ (ਜਗਤਾਰ ਸਿੰਘ)-ਰਾਮਗੜ੍ਹੀਆ ਕੋ-ਆਪਰੇਟਿਵ ਬੈਂਕ ਪਹਾੜ ਗੰਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ¢ ਰਾਮਗੜ੍ਹੀਆ ਬਰਾਦਰੀ ਵੱਲੋਂ ਇਸ ਮਨਾਏ ਗਏ ਇਸ ਪ੍ਰੋਗਰਾਮ ਮੌਕੇ ਬੈਂਕ ਦੇ ਬਾਹਰ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ¢ ਬੈਂਕ ਦੀ ਚੇਅਰਪਰਸਨ ਬੀਬੀ ਰਣਜੀਤ ਕੌਰ (ਮੈਂਬਰ ਦਿੱਲੀ ਗੁਰਦੁਆਰਾ ਕਮੇਟੀ) ਨੇ ਦੱਸਿਆ ਕਿ ਸਿੱਖ ਪੰਥ ਵਿਚ ਪਹਿਲੀ ਸ਼ਹਾਦਤ ਗੁਰੂ ਅਰਜਨ ਦੇਵ ਜੀ ਨੇ ਜ਼ੁਲਮ ਵਿਰੁੱਧ ਆਵਾਜ਼ ਚੁੱਕਦਿਆਂ ਦਿੱਤੀ ਸੀ ਤੇ ਉਨ੍ਹਾਂ ਵਲੋਂ ਦਿੱਤੀ ਗਈ ਅਦੁੱਤੀ ਸ਼ਹਾਦਤ ਨੇ ਪੀਰੀ ਦੇ ਨਾਲ ਮੀਰੀ ਨੂੰ ਜੋੜਨ ਥੰਮ੍ਹ ਬੰਨਿ੍ਹਆ ਸੀ ¢ ਉਨ੍ਹਾਂ ਕਿਹਾ ਕਿ ਪੰਥ ਇਸ ਸਮੇਂ ਸਾਕਾ ਨੀਲਾ ਤਾਰਾ ਦੇ ਸ਼ਹੀਦੀ ਦਿਹਾੜੇ ਮਨਾ ਰਿਹਾ ਹੈ ਤੇ ਸਾਡਾ ਫ਼ਰਜ਼ ਬਣਦਾ ਹੈ ਕਿ ਤਤਕਾਲੀ ਸਰਕਾਰ ਵੱਲੋਂ ਸਿੱਖ ਪੰਥ ਦੇ ਮੁਕੱਦਸ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 36 ਹੋਰ ਗੁਰਧਾਮਾਂ ਉਪਰ ਢਾਹੇ ਗਏ ਕਹਿਰ ਨੂੰ ਆਪਣੀ ਪੀੜ੍ਹੀ ਨਾਲ ਸਾਂਝਾ ਕਰਦੇ ਰਹਿਣਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਨੂੰ ਆਪਣਾ ਇਤਿਹਾਸ ਪਤਾ ਲਗਦਾ ਰਹੇ ¢ ਇਸ ਮੌਕੇ ਵਾਈਸ ਚੇਅਰਮੈਨ ਸਰਦਾਰ ਅਮਰਜੀਤ ਸਿੰਘ, ਡੀ ਆਈ ਆਰ ਬਲਦੇਵ ਸਿੰਘ, ਗੁਰਚਰਨ ਸਿੰਘ ਗਤਕਾ ਮਾਸਟਰ, ਹਰਜੀਤ ਸਿੰਘ ਪੱਪਾ, ਸੁਰਿੰਦਰ ਪਾਲ ਸਿੰਘ, ਗੁਰਸ਼ਰਨ ਸਿੰਘ ਸੰਧੂ, ਹਰਵਿੰਦਰ ਸਿੰਘ, ਸਤਪਾਲ ਸਿੰਘ, ਰਜਿੰਦਰ ਸਿੰਘ ਰੂਬੀ, ਸੁਖਦੇਵ ਸਿੰਘ ਰਾਇਤ, ਗੁਰਮੀਤ ਸਿੰਘ ਦੇ ਨਾਲ ਬੀਬੀ ਰਵਿੰਦਰ ਕੌਰ ਬਤਰਾ, ਸਰਬਜੀਤ ਕੌਰ ਅਤੇ ਦਲਬੀਰ ਕੌਰ ਹਾਜ਼ਰ ਸਨ ¢
Ad Position 22
No active advertisement
ਪਿਛਲੀ ਖ਼ਬਰ ਡੀ. ਯੂ. ਦੀ ਵਿਦਿਆਰਥਣ ਦੀ ਚਾਕੂ ਮਾਰ ਕੇ ਕੀਤੀ ਹੱਤਿਆ ਅਗਲੀ ਖ਼ਬਰ ਲੁਧਿਆਣਾ ਦੇ ਕਿਸਾਨਾਂ ਨੂੰ ਹੈ ਸਾਡਾ ਪੂਰਾ ਸਮਰਥਨ-ਰਾਣਾ ਕਰਨ ਸਿੰਘ
Ad Position 24