21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪੰਥਕ ਮਸਲਿਆਂ ਦੇ ਹੱਲ ਲਈ ਇਕਜੁੱਟ ਹੋਵੇ ਸਿੱਖ ਕੌਮ-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ

Ad Position 21
No active advertisement
ਅਜੀਤ ਡੈਸਕ 04-06-2025
ਨਵੀਂ ਦਿੱਲੀ, 3 ਜੂਨ (ਜਗਤਾਰ ਸਿੰਘ)-ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਵਲੋਂ ਸਿੱਖਾਂ ਦੀਆਂ ਵੱਡੀਆਂ ਸੰਸਥਾਵਾਂ, ਸੁਸਾਇਟੀਆਂ, ਅਦਾਰਿਆਂ ਤੇ ਤਮਾਮ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਧੜੇਬਾਜ਼ੀ ਨੂੰ ਦਰਕਿਨਾਰ ਕਰਕੇ ਪੰਥਕ ਮਸਲਿਆਂ ਦੇ ਹੱਲ ਲਈ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਜਾਵੇ ¢ ਸੰਸਥਾ ਦੇ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਕਿਹਾ ਕਿ ਬੇਸ਼ੱਕ ਸਿੱਖਾਂ ਵਿਚਕਾਰ ਕਈ ਮੁੱਦਿਆਂ ਨੂੰ ਲੈ ਕੇ ਆਪਸੀ ਮਤਭੇਦ ਹੋ ਸਕਦਾ ਹੈ ਪਰ ਜਦੋਂ ਕੋਈ ਪੰਥਕ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਸਮੇਂ ਸਾਰਿਆਂ ਨੂੰ ਆਪਣੇ ਨਿੱਜੀ ਰੋਸੇ ਗਿਲੇ ਛੱਡ ਕੇ ਇੱਕਜੁੱਟਤਾ ਵਿਖਾਉਣੀ ਚਾਹੀਦੀ ਹੈ ¢ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਸਾਂਝੀ ਤਾਕਤ ਦਾ ਪ੍ਰਗਟਾਵਾ ਨਹੀਂ ਕਰਾਂਗੇ ਤਾਂ ਸਰਕਾਰਾਂ ਵੀ ਸਿੱਖ ਮਸਲਿਆਂ ਨੂੰ ਹੱਲ ਕਰਨ ਪ੍ਰਤੀ ਗੰਭੀਰ ਨਹੀਂ ਹੋਣਗੀਆਂ ¢ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੇ ਕਾਫ਼ੀ ਸਮੇਂ ਤੋਂ ਕੁੱਝ ਸਿੱਖ ਮਸਲੇ ਲਟਕਦੇ ਆ ਰਹੇ ਹਨ ਤਾਂ ਉਸ ਦੇ ਪਿੱਛੇ ਸਿੱਖਾਂ ਦੀ ਆਪਸੀ ਇੱਕਜੁੱਟਤਾ ਦੀ ਘਾਟ ਵੀ ਇੱਕ ਵੱਡਾ ਕਾਰਨ ਮੰਨਿਆ ਜਾ ਸਕਦਾ ਹੈ ¢ ਉਨ੍ਹਾਂ ਕਿਹਾ ਕਿ ਨਿੱਜੀ ਰੋਸੇ ਗਿਲੇ ਤੇ ਮਤਭੇਦਾਂ ਨੂੰ ਛੱਡ ਕੇ ਪੰਥਕ ਮਸਲਿਆਂ ਲਈ ਸਾਰਿਆਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ ¢
Ad Position 22
No active advertisement
ਪਿਛਲੀ ਖ਼ਬਰ ਨੀਟ ਯੂ.ਜੀ. 2025 ਦੀ ਉੱਤਰ ਕੁੰਜੀ (ਆਂਸਰ ਕੀ) ਜਾਰੀ ਅਗਲੀ ਖ਼ਬਰ ਕਾਲਕਾ ਤੇ ਕਾਹਲੋਂ ਵਲੋਂ ਕੌਮੀ ਜਾਇਦਾਦਾਂ ਬਾਰੇ ਸੰਗਤਾਂ ਨੂੰ ਲਗਾਤਾਰ ਗੁਮਰਾਹ ਕੀਤਾ ਜਾ ਰਿਹੈ- ਸਰਨਾ, ਜੀ.ਕੇ.
Ad Position 24