21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ਼ੇਅਰ ਬਾਜ਼ਾਰ 'ਚ ਨਿਵੇਸ਼ ਕਰਨ ਦੇ ਬਹਾਨੇ ਲੱਖਾਂ ਦੀ ਠੱਗੀ ਮਾਰਨ ਵਾਲਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-06-2025
ਸਿਰਸਾ, 3 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਦੇੇ ਸਾਈਬਰ ਥਾਣੇ ਦੀ ਟੀਮ ਨੇ 5 ਲੱਖ 26 ਹਜ਼ਾਰ ਰੁਪਏ ਦੀ ਸਾਈਬਰ ਧੋਖਾਧੜੀ ਦੇ ਮਾਮਲੇ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਈਬਰ ਥਾਣਾ ਇੰਚਾਰਜ ਸੁਭਾਸ਼ ਚੰਦਰ ਨੇ ਦੱਸਿਆ ਕਿ ਸਿਰਸਾ ਵਾਸੀ ਤਵਿੰਦਰ ਸਿੰਘ ਪੁੱਤਰ ਤਿ੍ਲੋਕ ਚੰਦ ਨੇ ਆਪਣੀ ਸ਼ਿਕਾਇਤ ਵਿਚ ਪੁਲਿਸ ਨੂੰ ਦੱਸਿਆ ਕਿ 15 ਫਰਵਰੀ, 2024 ਨੂੰ ਅਣਪਛਾਤੇ ਨੰਬਰਾਂ ਤੋਂ ਉਸਦੇ ਵਟਸਐਪ 'ਤੇ ਇੱਕ ਲਿੰਕ ਆਇਆ ਅਤੇ ਜਿਵੇਂ ਹੀ ਉਸ ਨੇ ਲਿੰਕ 'ਤੇ ਕਲਿੱਕ ਕੀਤਾ, ਉਸਨੂੰ ਆਈਪੀਓ ਅਤੇ ਸ਼ੇਅਰ ਬਾਜ਼ਾਰ ਵਿੱਚ ਨਿਵੇਸ਼ ਕਰਕੇ ਥੋੜ੍ਹੇ ਸਮੇਂ ਵਿੱਚ ਵੱਡਾ ਮੁਨਾਫਾ ਕਮਾਉਣ ਦੀ ਪੇਸ਼ਕਸ਼ ਕੀਤੀ ਗਈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤ ਸ਼ੇਅਰ ਬਾਜ਼ਾਰ 'ਚ ਪੈਸੇ ਲਗਾ ਕੇ ਵੱਡਾ ਮੁਨਾਫ਼ਾ ਕਮਾਉਣ ਦੇ ਜਾਲ 'ਚ ਫਸ ਗਿਆ ਅਤੇ ਆਈ.ਪੀ.ਓ. ਖਰੀਦਣ ਲਈ ਸ਼ੇਅਰ ਬਾਜ਼ਾਰ 'ਚ ਪੈਸੇ ਲਗਾਉਣ ਲੱਗਾ | ਇਸ ਦੌਰਾਨ ਪੀੜਤ ਨੂੰ ਆਪਣੇ ਖਾਤੇ ਵਿੱਚ ਲਗਾਏ ਗਏ ਪੈਸੇ ਨਾਲੋਂ ਚਾਰ ਗੁਣਾ ਜ਼ਿਆਦਾ ਮੁਨਾਫ਼ਾ ਮਿਲਣ ਲੱਗਾ | ਉਨ੍ਹਾਂ ਦੱਸਿਆ ਕਿ ਮੁਨਾਫ਼ੇ ਦੀ ਸਥਿਤੀ 'ਚ ਪੀੜਤ ਨੇ ਜ਼ਿਆਦਾ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ | ਕੁਝ ਸਮੇਂ ਬਾਅਦ ਜਦੋਂ ਪੀੜਤ ਨੇ ਜ਼ਿਆਦਾ ਮੁਨਾਫ਼ਾ ਹੋਣ ਕਾਰਨ ਪੈਸੇ ਕਢਵਾਉਣ ਲਈ ਲਿੰਕ 'ਤੇ ਕਲਿੱਕ ਕੀਤਾ, ਤਾਂ ਲਿੰਕ ਪੂਰੀ ਤਰ੍ਹਾਂ ਬੰਦ ਹੋ ਗਿਆ | ਸਾਈਬਰ ਪੁਲਿਸ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਜਦੋਂ ਤੱਕ ਪੀੜਤ ਨੂੰ ਠੱਗੀ ਦਾ ਅਹਿਸਾਸ ਹੋਇਆ ਉਦੋਂ ਤੱਕ ਕਿ ਉਸਨੇ 5 ਲੱਖ 26 ਰੁਪਏ ਦੀ ਰਕਮ ਦਾ ਨਿਵੇਸ਼ ਕਰ ਚੁੱਕਾ ਸੀ | ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਸਾਈਬਰ ਥਾਣੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਅਤੇ ਜਾਂਚ ਸ਼ੁਰੂ ਕੀਤੀ ਗਈ | ਜਾਂਚ ਦੌਰਾਨ ਪੁਲਿਸ ਟੀਮ ਨੇ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਸੋਹੇਲ ਖਾਨ ਪੁੱਤਰ ਮਯਨੂਦੀਨ ਵਾਸੀ ਸੰਜੇ ਨਗਰ ਜੋਤਵਾੜਾ, ਜੈਪੁਰ ਰਾਜਸਥਾਨ ਨੂੰ ਗਿ੍ਫ਼ਤਾਰ ਕਰ ਲਿਆ | ਉਹਨਾਂ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐੱਸ. ਪੀ. ਵਲੋਂ ਸ਼ਰਾਬ ਦੇ ਠੇਕੇਦਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਭਰੋਸਾ <br/> ਅਗਲੀ ਖ਼ਬਰ ਡਾ. ਸੁਰਜੀਤ ਸਿੰਘ ਢਿੱਲੋਂ ਦੀਆਂ ਵਿਗਿਆਨਕ ਵਿਸ਼ਿਆਂ ਨਾਲ ਸੰਬੰਧਿਤ ਪੁਸਤਕਾਂ 'ਤੇ ਕਰਵਾਈ ਵਿਚਾਰ-ਗੋਸ਼ਟੀ
Ad Position 24