21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਐੱਸ. ਪੀ. ਵਲੋਂ ਸ਼ਰਾਬ ਦੇ ਠੇਕੇਦਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਭਰੋਸਾ <br/>

Ad Position 21
No active advertisement
ਅਜੀਤ ਡੈਸਕ 04-06-2025
ਯਮੁਨਾਨਗਰ, 3 ਜੂਨ (ਗੁਰਦਿਆਲ ਸਿੰਘ ਨਿਮਰ)-ਐਸ. ਪੀ. ਸੁਰਿੰਦਰ ਸਿੰਘ ਭੌਰੀਆ ਨੇ ਜ਼ਿਲ੍ਹੇ ਦੇ ਸ਼ਰਾਬ ਦੇ ਠੇਕੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ ਨਿਲਾਮੀ 'ਚ ਵਧ ਚੜ੍ਹ ਕੇ ਹਿੱਸਾ ਲੈਣ | ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਠੇਕੇਦਾਰਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਵਾਅਦਾ ਕੀਤੀ ਕਿ ਠੇਕੇਦਾਰਾਂ ਦੀ ਮੰਗ ਅਨੁਸਾਰ ਉਨ੍ਹਾਂ ਦੇ ਲਾਇਸੰਸ ਬਣਾਉਣ ਸੰਬੰਧੀ ਪ੍ਰਵਾਨਗੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਪਰਾਧੀਆਂ ਦਾ ਉਦੇਸ਼ ਦਹਿਸ਼ਤ ਫੈਲਾਉਣਾ ਹੈ, ਲਿਹਾਜ਼ਾ ਉਨ੍ਹਾਂ ਦੇ ਡਰ ਕਾਰਨ ਆਪਣਾ ਕੰਮ ਨਾ ਛੱਡੋ ਤਾਂ ਹੀ ਉਨ੍ਹਾਂ ਦਾ ਮਨੋਬਲ ਟੁੱਟੇਗਾ | ਉਨ੍ਹਾਂ ਕਿਹਾ ਕਿ ਪੁਲਿਸ ਤੁਹਾਡੀ ਸੁਰੱਖਿਆ ਲਈ ਹਮੇਸ਼ਾ ਤਿਆਰ ਹੈ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨਾ ਹੈ, ਇਸ ਲਈ ਠੇਕੇਦਾਰ ਵੀ ਪੁਲਿਸ ਨੂੰ ਸਹਿਯੋਗ ਦੇਣ | ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਠੇਕਿਆਂ ਦੀ ਨਿਲਾਮੀ ਨਹੀਂ ਹੋ ਜਾਂਦੀ, ਉਦੋਂ ਤੱਕ ਜ਼ਿਆਦਾ ਚੌਕਸੀ ਵਰਤੀ ਜਾਵੇ | ਉਨ੍ਹਾਂ ਕਿਹਾ ਕਿ ਅਣਜਾਣ ਨੰਬਰਾਂ ਤੋਂ ਆਈ ਕਾਲ ਨਾ ਚੁੱਕੀ ਜਾਵੇ ਅਤੇ ਜੇਕਰ ਕਿਸੇ ਨੂੰ ਧਮਕੀ ਭਰੀ ਕਾਲ ਆਉਂਦੀ ਹੈ ਤਾਂ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਉਸ ਨੰਬਰ ਨੂੰ ਬਲੈਕ ਲਿਸਟ 'ਚ ਪਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਠੇਕਿਆਂ ਦੀ ਨਿਲਾਮੀ ਅੱਜ 4 ਜੂਨ ਨੂੰ ਹੋਣੀ ਹੈ, ਲਿਹਾਜ਼ਾ ਅਜਿਹੀ ਸਥਿਤੀ 'ਚ ਵਧੇਰੇ ਸਾਵਧਾਨੀ ਵਰਤੀ ਜਾਵੇ ਅਤੇ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ | ਉਨ੍ਹਾਂ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀਆਂ ਖ਼ਬਰਾਂ ਨੂੰ ਵਧਾ ਚੜ੍ਹਾ ਕੇ ਨਾ ਦੱਸਣ, ਜਿਸ ਨਾਲ ਸਮਾਜ 'ਚ ਡਰ ਮਾਹੌਲ ਪੈਦਾ ਹੁੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਅÏਰਤ ਜ਼ਖਮੀ ਅਗਲੀ ਖ਼ਬਰ ਸ਼ੇਅਰ ਬਾਜ਼ਾਰ 'ਚ ਨਿਵੇਸ਼ ਕਰਨ ਦੇ ਬਹਾਨੇ ਲੱਖਾਂ ਦੀ ਠੱਗੀ ਮਾਰਨ ਵਾਲਾ ਗਿ੍ਫ਼ਤਾਰ
Ad Position 24