ਪੁਲਿਸ ਵਲੋਂ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ
ਅਜੀਤ ਡੈਸਕ
05-06-2025
ਸਿਰਸਾ, 4 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਪ੍ਰਦੀਪ ਕੁਮਾਰ ਉਰਫ਼ ਬਿੰਦੂ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਸਦਾਲਪੁਰ ਜ਼ਿਲ੍ਹਾ ਹਿਸਾਰ ਵਜੋਂ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਜਗਦੀਸ਼ ਚੰਦਰ ਨੇ ਦੱਸਿਆ ਕਿ ਪੁਲਿਸ ਇਕ ਟੀਮ ਗਸ਼ਤ ਦੌਰਾਨ ਕੰਗਨਪੁਰ ਰੋਡ ਕੀਰਤੀ ਨਗਰ ਇਲਾਕੇ ਵਿੱਚ ਮੌਜੂਦ ਸੀ ਤਾਂ ਇਸ ਦੌਰਾਨ ਸ਼ਾਹ ਸਤਨਾਮ ਸਿੰਘ ਚੌਕ ਤੋਂ ਇਕ ਨੌਜਵਾਨ ਪੈਦਲ ਆਉਂਦਾ ਪੁਲਿਸ ਨੂੰ ਵੇਖ ਕੇ ਵਾਪਸ ਮੁੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਿਸ ਦੇ ਜਵਾਨਾਂ ਨੇ ਉਸ ਨੂੰ ਕਾਬੂ ਕਰ ਲਿਆ | ਜਦੋਂ ਉਸ ਨੂੰ ਭੱਜਣ ਦਾ ਕਾਰਨ ਪੁੱਛਿਆ ਤਾਂ ਉਹ ਪੁਲਿਸ ਨੂੰ ਕੋਈ ਤਸੱਲੀਬਖਸ਼ ਜਵਾਬ ਨਾ ਦੇ ਸਕਿਆ | ਜਦੋਂ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ ਜੋ ਤੋਲਣ 'ਤੇ 30 ਗਰਾਮ 2 ਮਿਲੀ ਗਰਾਮ ਬਣੀ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗਿ੍ਫ਼ਤਾਰ ਨੌਜਵਾਨ ਖ਼ਿਲਾਫ਼ ਸਿਟੀ ਥਾਣੇ 'ਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਹੋਰ ਨਸ਼ਾ ਤਸਕਾਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾ ਸਕੇ |