23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮੇਅਰ ਅਤੇ ਸਮੁੱਚੇ ਕੌਂਸਲਰਾਂ ਨੇ ਆਪੋ-ਆਪਣੇ ਵਾਰਡਾਂ 'ਚ ਹਜ਼ਾਰਾਂ ਭਾਗੀਦਾਰਾਂ ਸਮੇਤ ਅੰਤਰਰਾਸ਼ਟਰੀ ਯੋਗ ਦਿਵਸ ਪ੍ਰੋਟੋਕੋਲ ਦਾ ਕੀਤਾ ਅਭਿਆਸ

Ad Position 21
No active advertisement
ਅਜੀਤ ਡੈਸਕ 05-06-2025
ਯਮੁਨਾਨਗਰ, 4 ਜੂਨ (ਗੁਰਦਿਆਲ ਸਿੰਘ ਨਿਮਰ)-ਡਾਇਰੈਕਟਰ ਜਨਰਲ ਆਯੂਸ਼ ਵਿਭਾਗ ਹਰਿਆਣਾ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਨੋਡਲ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਅਤੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਪ੍ਰਤਿਭਾ ਭਾਟੀਆ ਦੀ ਨਿਗਰਾਨੀ ਹੇਠ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮੁੱਖ ਰੱਖਦਿਆਂ ਅੱਜ ਜ਼ਿਲ੍ਹਾ ਯੋਗ ਕੋਆਰਡੀਨੇਟਰ ਡਾ. ਸੁਨੀਲ ਕੁਮਾਰ, ਯੋਗ ਮਾਹਿਰ ਡਾ. ਸ਼ਿਵ ਕੁਮਾਰ ਅਤੇ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਦੀ ਦੇਖ-ਰੇਖ ਹੇਠ ਸ਼ਹਿਰੀ ਖੇਤਰ ਦੇ ਹਰੇਕ ਵਾਰਡ 'ਚ ਆਯੂਸ਼ ਯੋਗ ਸਹਾਇਕਾਂ ਅਤੇ ਯੋਗ ਇੰਸਟਰੱਕਟਰਾਂ ਦੁਆਰਾ ਯੋਗ ਪ੍ਰੋਟੋਕੋਲ ਦਾ ਅਭਿਆਸ ਕਰਵਾਇਆ ਗਿਆ | ਇਨ੍ਹਾਂ ਸੈਸ਼ਨਾਂ ਦੌਰਾਨ ਮੇਅਰ ਸੁਮਨ ਬਾਹਮਣੀ ਨੇ ਵਾਰਡ ਨੰ. 1 'ਚ, ਜਦਕਿ ਹੋਰਨਾਂ ਵਾਰਡਾਂ 'ਚ ਸਥਾਨਕ ਕੌਂਸਲਰਾਂ ਵਲੋਂ ਮੁੱਖ ਮਹਿਮਾਨ ਵਜੋਂ ਹਾਜ਼ਰੀ ਲੁਆਈ ਗਈ | ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਪ੍ਰਤਿਭਾ ਭਾਟੀਆ ਨੇ ਦੱਸਿਆ ਕਿ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮੁੱਖ ਰੱਖਦਿਆਂ 'ਇਕ ਧਰਤੀ ਇਕ ਸਿਹਤ ਲਈ ਯੋਗ' ਥੀਮ ਤਹਿਤ ਸਾਰੇ ਵਾਰਡਾਂ 'ਚ ਇਕ ਰੋਜ਼ਾ ਪ੍ਰੋਟੋਕੋਲ ਅਭਿਆਸ ਕੀਤਾ ਗਿਆ ਅਤੇ ਇਨ੍ਹਾਂ ਸੈਸ਼ਨਾਂ 'ਚ ਮੇਅਰ ਸਮੇਤ ਸਮੁੱਚੇ ਕੌਂਸਲਰਾਂ ਵਲੋਂ ਹਜ਼ਾਰਾਂ ਭਾਗੀਦਾਰਾਂ ਸਮੇਤ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸੈਸ਼ਨਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਮੋਬਾਈਲ ਨੰਬਰ 9501131800 ਅਤੇ www.internationalyogadayhry.in 'ਤੇ ਕੀਤੀ ਗਈ ਸੀ | ਇਸੇ ਦੌਰਾਨ ਮੇਅਰ ਸੁਮਨ ਬਹਾਮਣੀ ਨੇ ਵਾ. ਨੰ. 1 ਵਿਖੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਫਲ ਬਣਾਉਣ ਲਈ ਆਯੂਸ਼ ਵਿਭਾਗ ਵਲੋਂਾ ਇਹ ਇਕ ਵਧੀਆ ਉਪਰਾਲਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਯੋਗ ਰਾਹੀਂ ਅਸੀਂ ਨਾ ਸਿਰਫ਼ ਸਰੀਰਕ ਤੌਰ 'ਤੇ, ਸਗੋਂ ਮਾਨਸਿਕ ਤੌਰ 'ਤੇ ਵੀ ਤੰਦਰੁਸਤ ਰਹਿੰਦੇ ਹਾਂ, ਲਿਹਾਜ਼ਾ ਸਾਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ 'ਚ ਯੋਗ ਨੂੰ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜੀਂਦ 'ਚ ਬਣਾਈ ਜਾਵੇਗੀ ਸਿੱਖ ਯੂਨੀਵਰਸਿਟੀ- ਝੀਂਡਾ <br/> ਅਗਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਜਗਾਧਰੀ ਵਿਖੇ ਵਿਗਿਆਨ ਅਤੇ ਗਣਿਤ ਪ੍ਰੇਰਨਾ ਸਮਰ ਕੈਂਪ ਦਾ ਉਦਘਾਟਨ <br/>
Ad Position 24