ਸਿਰਸਾ, 4 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਮਸੀਤਾਂ 'ਚ ਅਪ੍ਰੈਲ ਮਹੀਨੇ 'ਚ ਹੋਏ ਗੁਰਸੇਵਕ ਕਤਲ ਕੇਸ ਵਿੱਚ ਉਸ ਦੇ ਪਰਿਵਾਰ ਵਾਲਿਾਂ ਨੇ ਸਾਰੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਇਲਜ਼ਾਮ ਲਾਏ ਗਏ | ਮਿ੍ਤਕ ਦੀ ਭੈਣ ਸਤਬੀਰ ਕੌਰ ਨੇ ਪੁਲਿਸ 'ਤੇ ਕਈ ਗੰਭੀਰ ਦੋਸ਼ ਲਾਉਂਦਿਆ ਕਿਹਾ ਕਿ ਪੁਲਿਸ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸਿਰਸਾ ਦੇ ਇਕ ਨਿੱਜੀ ਹੋਟਲ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਤਬੀਰ ਕੌਰ ਨੇ ਕਿਹਾ ਕਿ ਡੱਬਵਾਲੀ ਪੁਲਿਸ ਇਸ ਕਤਲ ਦੇ ਕਥਿਤ ਮੁੱਖ ਮਾਸਟਰਮਾਈਾਡ ਸੰਜੇ ਕਟਾਰੀਆ ਨੂੰ ਗਿ੍ਫ਼ਤਾਰ ਕਰਨ ਦੀ ਬਜਾਏ ਲਗਾਤਾਰ ਬਚਾਉਣ ਵਿੱਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਮੁੱਖ ਸਾਜ਼ਿਸ਼ਕਰਤਾ ਸੰਜੇ ਕਟਾਰੀਆ ਨੂੰ ਗਿ੍ਫ਼ਤਾਰ ਨਹੀਂ ਕਰਦੀ ਅਤੇ ਪਰਿਵਾਰ ਨੂੰ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ, ਤਾਂ ਉਹ ਰਾਸ਼ਟਰਪਤੀ ਤੋਂ ਇੱਛਾ ਮੌਤ ਦੀ ਮੰਗ ਕਰੇਗੀ | ਸਤਬੀਰ ਕੌਰ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਵਿੱਚ ਉਸਦੇ ਭਰਾ ਗੁਰਸੇਵਕ ਨੂੰ ਸੰਜੇ ਕਟਾਰੀਆ ਅਤੇ ਉਸਦੇ ਸਾਥੀਆਂ ਨਾਲ ਮਿਲ ਕੇ ਇਕ ਸਾਜ਼ਿਸ਼ ਦੇ ਤਹਿਤ ਗੋਲੀ ਮਾਰ ਦਿੱਤੀ ਸੀ | ਇਸ ਮਾਮਲੇ ਵਿੱਚ ਸੰਜੇ ਕਟਾਰੀਆ ਸਮੇਤ ਚਾਰ ਲੋਕਾਂ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਗਈ ਸੀ, ਪਰ ਪੁਲਿਸ ਨੇ ਅਜੇ ਤੱਕ ਸੰਜੇ ਕਟਾਰੀਆ ਦਾ ਨਾਮ ਐਫਆਈਆਰ ਵਿੱਚ ਹੋਣ ਦੇ ਬਾਵਜੂਦ ਉਸਨੂੰ ਗਿ੍ਫ਼ਤਾਰ ਨਹੀਂ ਕੀਤਾ ਹੈ | ਉਹ ਵਾਰ-ਵਾਰ ਡੱਬਵਾਲੀ ਦੇ ਐਸਪੀ, ਆਈ ਰੇਂਜ ਹਿਸਾਰ, ਡੀ.ਜੀ.ਪੀ. ਹਰਿਆਣਾ ਨੂੰ ਮਿਲ ਚੁੱਕੀ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ਤੋਂ ਜਾਣੂ ਕਰਵਾ ਚੁੱਕੀ ਹੈ, ਪਰ ਹੁਣ ਤੱਕ ਪੁਲਿਸ ਵੱਲੋਂ ਸੰਜੇ ਕਟਾਰੀਆ ਨੂੰ ਗਿ੍ਫ਼ਤਾਰ ਕਰਨ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਜਿਸ ਤੋਂ ਇਹ ਆਸਾਨੀ ਨਾਲ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਪੁਲਿਸ ਇਸ ਮਾਮਲੇ ਵਿੱਚ ਸੰਜੇ ਕਟਾਰੀਆ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ | ਉਸ ਨੇ ਕਿਹਾ ਕਿ ਪੁਲਿਸ ਸੰਜੇ ਕਟਾਰੀਆ ਨੂੰ ਗਿ੍ਫ਼ਤਾਰ ਕਰਨ ਦੀ ਬਜਾੲ ਪੀੜਤ ਧਿਰ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਸਨੇ ਕਿਹਾ ਕਿ ਉਹ ਇਸ ਮਾਮਲੇ ਸੰਬੰਧੀ ਸਬੂਤਾਂ ਦੇ ਨਾਲ ਦੁਬਾਰਾ ਡੀਜੀਪੀ ਹਰਿਆਣਾ, ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲੇਗੀ ਅਤੇ ਇਨਸਾਫ਼ ਦੀ ਮੰਗ ਕਰੇਗੀ | ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਮੁੱਖ ਸਾਜ਼ਿਸ਼ਕਰਤਾ ਸੰਜੇ ਕਟਾਰੀਆ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ ਮਿਲ ਸਕੇ | ਇਸ ਸੰਬੰਧੀ ਜਦੋਂ ਡੱਬਵਾਲੀ ਦੀ ਐੱਸ.ਪੀ. ਨਿਖਿਤਾ ਖੱਟਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਛੇ ਮੁਲਜ਼ਮਾਂ ਨੂੰ ਹੁਣ ਤੱਕ ਪੁਲਿਸ ਗਿ੍ਫ਼ਤਾਰ ਕਰ ਚੁੱਕੀ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਇਸ ਮਾਮਲੇ ਵਿੱਚ ਜੋ ਵੀ ਹੋਰ ਮੁਲਜ਼ਮ ਦੋਸ਼ੀ ਪਾਇਆ ਗਿਆ ਪੁਲਿਸ ਉਸ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਵੇਗੀ | ਜਦੋਂ ਸੰਜੇ ਕਟਾਰੀਆ ਦੇ ਇਸ ਕਤਲ 'ਚ ਰੋਲ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸੰਜੇ ਕਟਾਰੀਆ ਦੇ ਰੋਲ ਬਾਰੇ ਪੁਲਿਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ |