ਰਿਫਾਇਨਰੀ ਦੇ ਸਹਿਯੋਗ ਨਾਲ ਵਿਭਾਗ ਵਲੋਂ ਫੁੱਲੋਖਾਰੀ-ਕਣਕਵਾਲ ਤੱਕ ਸੜਕ ਦਾ ਨਿਰਮਾਣ ਸ਼ੁਰੂ <br/>
ਰਿਫਾਈਨਰੀ ਦੇ ਅਧਿਕਾਰੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦੇ ਹੋਏ | ਤਸਵੀਰ : ਪੰਨੀਵਾਲੀਆ
<br/>
05-06-2025
ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਓਮਕਾਰ ਸਿੰਘ ਨੇ ਕਿਹਾ ਕਿ ਸੜਕ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਛੇਤੀ ਹੀ ਪੂਰਾ ਹੋ ਜਾਵੇਗਾ | ਵਿਭਾਗ ਦੇ ਐਸਡੀਓ ਹਰਵਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਨੌਰੰਗ ਚੌਕ ਤੋਂ ਹਰਿਆਣਾ-ਪੰਜਾਬ ਸਰਹੱਦ ਤੱਕ ਲਗਭਗ 0.7 ਕਿਲੋਮੀਟਰ ਲੰਬੀ ਸੜਕ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ | ਇਸ ਨੂੰ 18 ਫੁੱਟ ਤੋਂ 23 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ, ਜਿਸ ਨਾਲ ਹਰਿਆਣਾ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਨੂੰ ਸੁਚਾਰੂ ਆਵਾਜਾਈ ਮਿਲੇਗੀ ਅਤੇ ਟਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਕਿਹਾ ਕਿ ਬਾਇਓਇਥੇਨੌਲ ਪਲਾਂਟ ਵੱਲ ਜਾਣ ਵਾਲੀ ਸੜਕ ਦੇ 2.91 ਕਿਲੋਮੀਟਰ ਹਿੱਸੇ ਦਾ ਵੀ ਨਿਰਮਾਣ ਕੀਤਾ ਜਾਵੇਗਾ | ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਰਿਫਾਇਨਰੀ ਦੇ ਆਲੇ-ਦੁਆਲੇ ਸਥਿਤ ਸਾਰੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ, ਆਸਾਨ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ |
ਪਿੰਡ ਕਣਕਵਾਲ ਦੇ ਸਰਪੰਚ ਜਸਵਿੰਦਰ ਸਿੰਘ ਅਤੇ ਪਿੰਡ ਫੁੱਲੋਖਾਰੀ ਦੀ ਸਰਪੰਚ ਸੁਖਦੀਪ ਕੌਰ ਨੇ ਇਸ ਨਿਰਮਾਣ ਕਾਰਜ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਲੰਬੇ ਸਮੇਂ ਤੋਂ ਪਿੰਡ ਵਾਸੀਆਂ ਨੂੰ ਸੜਕ ਦੀ ਖਸਤਾ ਹਾਲਤ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਹੁਣ ਸੜਕ ਦੇ ਨਿਰਮਾਣ ਨਾਲ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮ ਲਈ ਆਉਣ-ਜਾਣ ਵਿੱਚ ਬਹੁਤ ਸਹੂਲਤ ਹੋਵੇਗੀ ਅਤੇ ਕਾਲਾਂਵਾਲੀ ਪਹੁੰਚਣ ਵਿੱਚ ਵੀ ਸਮਾਂ ਬਚੇਗਾ |