23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਫੈਕਟਰੀ 'ਚੋਂ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 05-06-2025
ਯਮੁਨਾਨਗਰ, 4 ਜੂਨ (ਗੁਰਦਿਆਲ ਸਿੰਘ ਨਿਮਰ)-ਬੁੱਢੀਆ ਥਾਣੇ ਦੀ ਪੁਲਿਸ ਨੇ ਫੈਕਟਰੀ 'ਚੋਂ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਨਰ ਸਿੰਘ ਨੇ ਦੱਸਿਆ ਕਿ ਗਰੀਨ ਵਿਹਾਰ ਜਗਾਧਰੀ ਦੇ ਵਸਨੀਕ ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਦੀ ਪ੍ਰਤਾਪ ਪੁਰ ਵਿਖੇ ਇਕ ਲੱਕੜ ਦੀ ਫੈਕਟਰੀ ਹੈ, ਜੋ ਕਿ ਲੰਬੇ ਸਮੇਂ ਤੋਂ ਬੰਦ ਪਈ ਹੈ | ਬੀਤੀ 3 ਜੂਨ ਨੂੰ ਜਦੋਂ ਉਹ ਫੈਕਟਰੀ ਵਿਖੇ ਗਿਆ ਤਾਂ ਉਸ ਨੇ ਦੇਖਿਆ ਕਿ ਉਸ ਦਾ ਬਹੁਤ ਸਾਰਾ ਲੋਹੇ ਦਾ ਸਾਮਾਨ ਗਾਇਬ ਸੀ | ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਦਿਆਂ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਹੈੱਡ ਕਾਂਸਟੇਬਲ ਅਮਿਤ ਕੁਮਾਰ ਦੀ ਅਗਵਾਈ ਹੇਠ ਇਕ ਟੀਮ ਗਠਿਤ ਕੀਤੀ, ਜਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਅਸ਼ਰਫ਼ ਪੁੱਤਰ ਨਸੀਮ ਵਾਸੀ ਪਿੰਡ ਬੜਾ ਭੂਦ ਨੂੰ ਬੁੱਢੀਆ ਦੇ ਨਹਿਰ ਦੇ ਪੁਲ ਤੋਂ ਗਿ੍ਫ਼ਤਾਰ ਕਰਦਿਆਂ ਉਸ ਦੀ ਨਿਸ਼ਾਨਦੇਹੀ 'ਤੇ ਚੋਰੀ ਕੀਤਾ ਲੋਹੇ ਦਾ ਸਾਮਾਨ ਬਰਾਮਦ ਕਰ ਲਿਆ | ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਨ ਉਪਰੰਤ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 'ਵਿਸ਼ਵ ਸਾਈਕਲ ਦਿਵਸ' ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਰਿਫਾਇਨਰੀ ਦੇ ਸਹਿਯੋਗ ਨਾਲ ਵਿਭਾਗ ਵਲੋਂ ਫੁੱਲੋਖਾਰੀ-ਕਣਕਵਾਲ ਤੱਕ ਸੜਕ ਦਾ ਨਿਰਮਾਣ ਸ਼ੁਰੂ <br/>
Ad Position 24