23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

'ਵਿਸ਼ਵ ਸਾਈਕਲ ਦਿਵਸ' ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 05-06-2025
ਯਮੁਨਾਨਗਰ, 4 ਜੂਨ (ਗੁਰਦਿਆਲ ਸਿੰਘ ਨਿਮਰ)-ਮਾਈ ਭਾਰਤ ਕੇਂਦਰ ਵਲੋਂ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਅਗਵਾਈ ਹੇਠ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਯਮੁਨਾਨਗਰ ਅਤੇ ਸਰਕਾਰੀ ਸੈਕੰਡਰੀ ਸਕੂਲ ਲਹਾਦਪੁਰ ਦੇ ਸਹਿਯੋਗ ਨਾਲ 'ਵਿਸ਼ਵ ਸਾਈਕਲ ਦਿਵਸ' ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਆਈ. ਟੀ. ਆਈ. ਦੇ ਜੀ. ਈ. ਸਤੀਸ਼ ਕੁਮਾਰ ਅਤੇ ਸਰਕਾਰੀ ਸੈਕੰਡਰੀ ਸਕੂਲ ਲਹਾਦਪੁਰ ਦੇ ਪਿ੍ੰ. ਰਾਮ ਕੁਮਾਰ ਵਲੋਂ ਇਕ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੌਜਵਾਨਾਂ/ਵਿਦਿਆਰਥੀਆਂ ਨੂੰ ਦੱਸਿਆ ਕਿ 'ਵਿਸ਼ਵ ਸਾਈਕਲ ਦਿਵਸ' ਹਰ ਸਾਲ 3 ਜੂਨ ਨੂੰ ਸਾਈਕਲ ਦੀ ਮਹੱਤਤਾ ਅਤੇ ਇਸ ਦੇ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਾਈਕਲ ਇਕ ਅਜਿਹਾ ਸਾਧਨ ਹੈ ਜੋ ਨਾ ਸਿਰਫ਼ ਸਾਡੀ ਸਰੀਰਕ ਸਿਹਤ ਨੂੰ ਬਿਹਤਰ ਬਣਾਉਂਦਾ ਹੈ, ਬਲਕਿ ਵਾਤਾਵਰਨ ਦੀ ਰਾਖੀ ਵੀ ਕਰਦਾ ਹੈ | ਉਨ੍ਹਾਂ ਕਿਹਾ ਕਿ ਸਾਈਕਲਿੰਗ ਦੇ ਸਾਡੇ ਸਰੀਰ ਲਈ ਬਹੁਤ ਸਾਰੇ ਫਾਇਦੇ ਹਨ | ਇਹ ਸਾਡੇ ਦਿਲ ਨੂੰ ਸਿਹਤਮੰਦ ਰੱਖਦਾ ਹੈ, ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਮਾਨਸਿਕ ਤਣਾਅ ਨੂੰ ਘਟਾਉਂਦਾ ਹੈ | ਇਸ ਤੋਂ ਇਲਾਵਾ ਸਾਈਕਲਿੰਗ ਇਕ ਕਸਰਤ ਵੀ ਹੈ, ਜੋ ਕਿਸੇ ਵੀ ਉਮਰ ਦੇ ਵਿਅਕਤੀ ਲਈ ਢੁਕਵੀਂ ਹੈ | ਇਸ ਮੌਕੇ ਸਕੂਲ ਅਧਿਆਪਕ ਮਾਨ ਸਿੰਘ ਅਤੇ ਰਾਸ਼ਟਰੀ ਯੁਵਾ ਵਲੰਟੀਅਰ ਸ਼ੁਭਮ ਨੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰਧਾਨ ਨਰਿੰਦਰ ਮੰਤਰੀ ਮੋਦੀ ਨੇ ਕਿਹਾ ਸੀ ਕਿ ਵਿਸ਼ਵ ਸਾਈਕਲ ਦਿਵਸ ਸਾਨੂੰ ਸਾਈਕਲ ਦੀ ਮਹੱਤਤਾ ਨੂੰ ਸਮਝਣ ਅਤੇ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਕਿਹਾ ਕਿ ਇਸ ਦਿਵਸ ਮੌਕੇ ਸਾਰੇ ਨੌਜਵਾਨਾਂ ਨੂੰ ਸਾਈਕਲ ਚਲਾਉਣ ਅਤੇ ਆਪਣੀ ਸਿਹਤ ਤੇ ਵਾਤਾਵਰਨ ਦੀ ਰੱਖਿਆ ਦਾ ਪ੍ਰਣ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਈਕਲਿੰਗ ਨਾ ਸਿਰਫ਼ ਸਾਡੇ ਲਈ ਲਾਭਦਾਇਕ ਹੈ, ਸਗੋਂ ਇਹ ਸਾਡੇ ਭਵਿੱਖ ਲਈ ਵੀ ਇਕ ਵਧੀਆ ਵਿਕਲਪ ਹੈ |
Ad Position 22
No active advertisement
ਪਿਛਲੀ ਖ਼ਬਰ ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਦਾਮਲਾ ਵਿਖੇ ਸਮਰ ਸਕੂਲ ਕੈਂਪ ਦਾ ਉਦਘਾਟਨ ਅਗਲੀ ਖ਼ਬਰ ਫੈਕਟਰੀ 'ਚੋਂ ਲੋਹੇ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਗਿ੍ਫ਼ਤਾਰ <br/>
Ad Position 24