16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਵਿਦਿਆਰਥੀ ਚੋਣਾਂ (ਡੂਸੂ) ਲੜਨ ਸੰਬੰਧੀ ਪਟੀਸ਼ਨ ਦਾ ਦਿੱਲੀ ਹਾਈ ਕੋਰਟ ਵਲੋਂ ਨਿਪਟਾਰਾ

Ad Position 21
No active advertisement
ਅਜੀਤ ਡੈਸਕ 01-09-2025
ਨਵੀਂ ਦਿੱਲੀ, 31 ਅਗਸਤ (ਜਗਤਾਰ ਸਿੰਘ)-ਦਿੱਲੀ ਯੂਨੀਵਰਸਿਟੀ ਨੇ ਕਿਹਾ ਹੈ ਕਿ ਕੋਈ ਵੀ ਵਿਦਿਆਰਥੀ ਜੋ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਡੂਸੂ) ਦੀਆਂ ਚੋਣਾਂ ਲੜਨਾ ਚਾਹੁੰਦਾ ਹੈ, ਉਸ ਨੂੰ 1 ਲੱਖ ਰੁਪਿਆ ਜਮਾਂ ਕਰਾਉਣ ਦੀ ਕੋਈ ਲੋੜ ਨਹੀਂ ਬਲਕਿ ਸਿਰਫ਼ ਇੱਕ ਸਧਾਰਨ ਹਲਫ਼ਨਾਮਾ ਦੇਣਾ ਪਵੇਗਾ ¢ ਦਿੱਲੀ ਯੂਨੀਵਰਸਿਟੀ ਦੇ ਇਸ ਦਾਅਵੇ ਤੋਂ ਬਾਅਦ ਦਿੱਲੀ ਹਾਈ ਕੋਰਟ ਦੀ ਜਸਟਿਸ ਮਿੰਨੀ ਪੁਸ਼ਕਰਣਾ ਦੀ ਬੈਂਚ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ¢ ਦੱਸਣਯੋਗ ਹੈ ਕਿ 27 ਅਗਸਤ ਨੂੰ ਹਾਈ ਕੋਰਟ ਨੇ ਡੂਸੂ ਚੋਣਾਂ ਲੜਨ ਲਈ ਇੱਕ ਲੱਖ ਰੁਪਏ ਦਾ ਬਾਂਡ ਭਰਨ ਦੀ ਸ਼ਰਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਦਿੱਲੀ ਯੂਨੀਵਰਸਿਟੀ ਤੋਂ ਜਵਾਬ ਤਲਬ ਕੀਤਾ ਸੀ ¢ ਇਹ ਪਟੀਸ਼ਨ ਅੰਜਲੀ ਤੇ ਅਭਿਸ਼ੇਕ ਕੁਮਾਰ ਦੁਆਰਾ ਦਾਇਰ ਕੀਤੀ ਗਈ ਸੀ, ਜੋ ਦਿੱਲੀ ਯੂਨੀਵਰਸਿਟੀ ਵਿਚ ਪੜ੍ਹਦੇ ਹਨ ¢ ਦੋਵੇਂ ਪਟੀਸ਼ਨਰ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਆਉਣ ਵਾਲੀਆਂ ਚੋਣਾਂ ਲੜਨਾ ਚਾਹੁੰਦੇ ਹਨ ¢ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਲੜਨ ਲਈ ਇੱਕ ਲੱਖ ਰੁਪਏ ਦਾ ਬਾਂਡ ਭਰਨ ਦੀ ਸ਼ਰਤ ਉਨ੍ਹਾਂ ਵਿਦਿਆਰਥੀਆਂ ਨੂੰ ਚੋਣਾਂ ਲੜਨ ਤੋਂ ਰੋਕ ਦੇਵੇਗੀ ਜੋ ਇਸ ਬਾਂਡ ਦੀ ਰਕਮ ਦਾ ਭੁਗਤਾਨ ਨਹੀਂ ਕਰ ਸਕਦੇ ¢ ਉਨ੍ਹਾਂ ਕਿਹਾ ਸੀ ਕਿ ਅਜਿਹਾ ਕਰਨਾ ਮਨਮਾਨੀ ਹੈ ਤੇ ਆਮ ਪਿਛੋਕੜ ਵਾਲੇ ਵਿਦਿਆਰਥੀਆਂ ਨਾਲ ਬੇਇਨਸਾਫ਼ੀ ਹੈ ¢ ਇਨ੍ਹਾਂ ਨੋਟੀਫਿਕੇਸ਼ਨਾਂ ਦੇ ਲਾਗੂ ਹੋਣ ਤੋਂ ਬਾਅਦ, ਸਿਰਫ਼ ਉਹੀ ਵਿਦਿਆਰਥੀ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲੜ ਸਕਣਗੇ ਜਿਨ੍ਹਾਂ ਕੋਲ ਵੱਡੀ ਪੂੰਜੀ ਤੇ ਸਰੋਤ ਹਨ ¢ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਭਾਵੇਂ ਦਿੱਲੀ ਯੂਨੀਵਰਸਿਟੀ ਪ੍ਰਸ਼ਾਸਨ ਦਾਅਵਾ ਕਰਦਾ ਹੈ ਕਿ ਇਹ ਵਿਵਸਥਾ ਸ਼ਹਿਰ 'ਚ ਪੋਸਟਰ ਲਗਾਉਣ ਤੇ ਕੰਧਾਂ ਨੂੰ ਵਿਗਾੜਨ ਤੋਂ ਰੋਕਣ ਲਈ ਕੀਤੀ ਗਈ ਹੈ, ਪਰ ਇਹ ਲੋਕਤੰਤਰੀ ਭਾਵਨਾ ਦੇ ਅਨੁਸਾਰ ਨਹੀਂ ਹੈ ¢ ਇਹ ਨੋਟੀਫ਼ਿਕੇਸ਼ਨ ਆਮ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਤੋਂ ਬਾਹਰ ਰੱਖਣ ਦੀ ਸਿੱਧੀ ਸਾਜ਼ਿਸ਼ ਹੈ ¢
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੇ ਘਰਾਂ ਦੇ ਨੇੜੇ ਮੁਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ 'ਚ ਜੁਟੀ ਦਿੱਲੀ ਸਰਕਾਰ ਅਗਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਦਿੱਲੀ ਸਰਕਾਰ ਤੇ ਦਿੱਲੀ ਕਮੇਟੀ ਵਲੋਂ ਵਿਚਾਰ ਵਟਾਂਦਰਾ
Ad Position 24