ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 3 ਦਿਨਾਂ ਤੱਕ ਉੱਤਰੀ-ਪੱਛਮੀ ਭਾਰਤ ਵਿਚ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਦਿੱਲੀ ਅਤੇ ਐਨ.ਸੀ.ਆਰ. ਦੇ ਵੱਖ-ਵੱਖ ਹਿੱਸਿਆਂ ਵਿਚ ਬੱਦਲਵਾਈ ਰਹਿਣ ਲਈ ਪੀਲਾ ਅਲਰਟ ਜਾਰੀ ਕੀਤਾ ਹੈ | ਕਈ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ | ਹਾਲਾਂਕਿ ਇਸ ਲਈ ਕਿਸੇ ਪ੍ਰਕਾਰ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ | ਮੌਸਮ ਵਿਭਾਗ ਨੇ 3 ਸਤੰਬਰ ਨੂੰ ਦਿੱਲੀ ਐਨ.ਸੀ.ਆਰ. ਦੇ ਵੱਖ-ਵੱਖ ਹਿੱਸਿਆਂ 'ਤੇ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ | ਮੌਸਮ ਵਿਭਾਗ ਦੇ ਅਨੁਸਾਰ 4, 5, 6, 7 ਸਤੰਬਰ ਨੂੰ ਦਿੱਲੀ ਦੇ ਨਾਲ-ਨਾਲ ਐਨ.ਸੀ.ਆਰ. ਦੇ ਕੁਝ ਹਿੱਸਿਆਂ ਵਿਚ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ | ਮੌਸਮ ਵਿਭਾਗ ਦੇ ਅਨੁਸਾਰ 3, 4 ਅਤੇ 6 ਸਤੰਬਰ ਨੂੰ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤਾ ਜਾ ਸਕਦਾ ਹੈ | 7 ਸਤੰਬਰ ਨੂੰ ਦਿੱਲੀ ਵਿਚ 31 ਤੋਂ 33 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ | ਕੱਲ੍ਹ ਮੀਂਹ ਪੈਣ ਕਾਰਨ ਤਾਪਮਾਨ ਵਿਚ ਕਾਫੀ ਗਿਰਾਵਟ ਆਵੇਗੀ | ਇਸ ਕਾਰਨ 30 ਤੋਂ 32 ਡਿਗਰੀ ਸੈਲਸੀਅਸ ਦੇ ਆਸ-ਪਾਸ ਦਰਜ ਕੀਤੇ ਜਾਣ ਦੀ ਉਮੀਦ ਹੈ |