ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮੌਸਮ ਵਿਭਾਗ ਵਲੋਂ ਅਗਲੇ 48 ਘੰਟਿਆਂ 'ਚ ਜ਼ਿਲ੍ਹੇ 'ਚ ਭਾਰੀ ਮੀਂਹ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 02-09-2025
ਯਮੁਨਾਨਗਰ, 1 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ 'ਚ ਜ਼ਿਲ੍ਹੇ 'ਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਲਈ ਅਲਰਟ ਜਾਰੀ ਕੀਤਾ ਹੈ ਤਾਂ ਜੋ ਇਸ ਮੀਂਹ ਕਾਰਨ ਕਿਸੇ ਵੀ ਤਰ੍ਹਾਂ ਦਾ ਜਾਨ-ਮਾਲ ਦਾ ਨੁਕਸਾਨ ਨਾ ਹੋਵੇ | ਜ਼ਿਲ੍ਹਾ ਪ੍ਰਸ਼ਾਸਨ ਬਰਸਾਤ ਦੇ ਮੌਸਮ ਦੌਰਾਨ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ ਤੇ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਖੇਤਰ 'ਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਸਹੀ ਢੰਗ ਨਾਲ ਨਜਿੱਠਿਆ ਜਾ ਸਕੇ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਜ਼ਿਲ੍ਹੇ ਦੇ ਉੱਤਰੀ ਖੇਤਰ ਅਤੇ ਪਹਾੜੀ ਕੈਚਮੈਂਟ ਖੇਤਰ 'ਚ ਅਚਾਨਕ ਭਾਰੀ ਬਾਰਿਸ਼ ਹੋਣ ਕਾਰਨ ਜ਼ਿਲ੍ਹੇ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ | ਇਸ ਸਥਿਤੀ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜ਼ਿਲ੍ਹੇ 'ਚ ਦਿਨ-ਰਾਤ ਸੰਭਾਵੀ ਹੜ੍ਹ ਵਰਗੀ ਸਥਿਤੀ 'ਤੇ ਨਜ਼ਰ ਰੱਖਣ ਲਈ ਜ਼ਿਲ੍ਹਾ ਸਕੱਤਰੇਤ 'ਚ ਇਕ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ | ਇਸ ਹੜ੍ਹ ਕੰਟਰੋਲ ਰੂਮ 'ਚ ਸਥਾਪਤ ਟੈਲੀਫੋਨ ਨੰਬਰ 01732-237801 'ਤੇ ਕਿਸੇ ਵੀ ਸਮੇਂ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰ ਬਾਰੇ ਜਾਣਕਾਰੀ ਦੇ ਕੇ ਮਦਦ ਪ੍ਰਾਪਤ ਕੀਤੀ ਜਾ ਸਕਦੀ ਹੈ | ਇਸ ਤੋਂ ਇਲਾਵਾ, ਜਗਾਧਰੀ, ਵਿਆਸਪੁਰ ਅਤੇ ਰਾਦੌਰ, ਛਛਰੌਲੀ 'ਚ ਸਬ-ਡਵੀਜ਼ਨ ਪੱਧਰ 'ਤੇ ਅਤੇ ਜਲ ਸੇਵਾ ਮੰਡਲ ਜਗਾਧਰੀ ਤੇ ਹਥਨੀ ਕੁੰਡ ਬੈਰਾਜ ਦੇ ਦਫ਼ਤਰ 'ਚ ਵੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ | ਉਨ੍ਹਾਂ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਰਸਾਤ ਦੇ ਮੌਸਮ ਦੌਰਾਨ ਆਪਣੇ ਆਪ ਨੂੰ ਜਾਂ ਆਪਣੇ ਪਰਿਵਾਰਕ ਮੈਂਬਰਾਂ, ਖਾਸ ਕਰਕੇ ਬੱਚਿਆਂ ਨੂੰ ਦਰਿਆਵਾਂ, ਨਹਿਰਾਂ, ਨਾਲਿਆਂ ਤੇ ਛੱਪੜਾਂ ਵੱਲ ਨਾ ਜਾਣ ਦੇਣ, ਕਿਉਂਕਿ ਬਰਸਾਤ ਦੇ ਮੌਸਮ ਦੌਰਾਨ ਦਰਿਆਵਾਂ, ਨਹਿਰਾਂ, ਨਾਲਿਆਂ ਅਤੇ ਛੱਪੜਾਂ ਦੇ ਪਾਣੀ ਦਾ ਪੱਧਰ ਅਚਾਨਕ ਵੱਧ ਜਾਂਦਾ ਹੈ ਅਤੇ ਕੁਝ ਵੀ ਅਣਸੁਖਾਵਾਂ ਵਾਪਰ ਸਕਦਾ ਹੈ | ਇਸ ਲਈ, ਸਾਰਿਆਂ ਲਈ ਸਾਵਧਾਨ ਰਹਿਣਾ ਜ਼ਰੂਰੀ ਹੈ | ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਬਰਸਾਤ ਦੇ ਮੌਸਮ ਦੌਰਾਨ ਦਰਿਆਵਾਂ ਦੇ ਵਿਚਕਾਰ ਸਥਿਤ ਟਾਪੂਆਂ 'ਤੇ ਸਥਿਤ ਖੇਤਾਂ ਤੇ ਕੈਂਪਾਂ 'ਚ ਜਾਂਦੇ ਸਮੇਂ ਸਾਵਧਾਨ ਰਹਿਣ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਕੱਤਰੇਤ 'ਚ ਸਥਾਪਤ ਜ਼ਿਲ੍ਹਾ ਹੜ੍ਹ ਕੰਟਰੋਲ ਰੂਮ 'ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸਮਰੱਥ ਤੇ ਮਿਹਨਤੀ ਅਧਿਕਾਰੀਆਂ/ ਕਰਮਚਾਰੀਆਂ ਨੂੰ 24 ਘੰਟੇ ਡਿਊਟੀ 'ਤੇ ਲਗਾਇਆ ਗਿਆ ਹੈ, ਜਿਨ੍ਹਾਂ ਨੂੰ ਵੱਖ-ਵੱਖ ਸ਼ਿਫਟਾਂ 'ਚ ਡਿਊਟੀ 'ਤੇ ਤਾਇਨਾਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹੜ੍ਹ ਕੰਟਰੋਲ ਰੂਮਾਂ 'ਚ ਤਾਇਨਾਤ ਅਧਿਕਾਰੀ ਅਤੇ ਕਰਮਚਾਰੀ ਜ਼ਿਲ੍ਹੇ ਦੇ ਉੱਤਰੀ ਸਿਰੇ ਦੇ ਪਹਾੜੀ ਖੇਤਰਾਂ 'ਚ ਭਾਰੀ ਬਾਰਿਸ਼ ਕਾਰਨ ਦਰਿਆਵਾਂ ਦੇ ਪਾਣੀ ਦੇ ਪੱਧਰ 'ਚ ਅਚਾਨਕ ਵਾਧਾ ਹੋਣ ਕਾਰਨ ਕਿਸੇ ਵੀ ਖੇਤਰ 'ਚ ਸੰਭਾਵੀ ਹੜ੍ਹ ਵਰਗੀ ਸਥਿਤੀ ਬਾਰੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕਰਨਗੇ | ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਬਲਾਕਾਂ ਦੇ ਪਿੰਡਾਂ 'ਚ ਪੇਂਡੂ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕੈਨਾਲ ਕਾਲੋਨੀ 'ਚ ਸਥਿਤ ਕਾਰਜਕਾਰੀ ਇੰਜੀਨੀਅਰ ਜਲ ਸੇਵਾਵਾਂ ਮੰਡਲ ਜਗਾਧਰੀ ਦੇ ਦਫ਼ਤਰ 'ਚ ਇਕ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 01732-237837 ਹੈ | ਇਨ੍ਹਾਂ ਹੜ੍ਹ ਚਿਤਾਵਨੀ ਕੰਟਰੋਲ ਰੂਮਾਂ 'ਚ ਦਰਿਆਵਾਂ 'ਚ ਵੱਧ ਰਹੇ ਪਾਣੀ ਦੇ ਪੱਧਰ ਬਾਰੇ ਪੂਰੀ ਜਾਣਕਾਰੀ ਹੋਵੇਗੀ, ਜੋ ਕਿ ਸਮੇਂ-ਸਮੇਂ 'ਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਬਾਰੇ ਪੂਰੀ ਜਾਣਕਾਰੀ ਦੇਣਗੇ | ਉਨ੍ਹਾਂ ਦੱਸਿਆ ਕਿ ਮੌਨਸੂਨ ਸੀਜ਼ਨ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ 'ਚ ਹੜ੍ਹ ਵਰਗੀ ਸੰਭਾਵੀ ਸਥਿਤੀ ਦੌਰਾਨ ਹੜ੍ਹ ਰਾਹਤ ਕਾਰਜਾਂ 'ਚ ਕੋਈ ਵੀ ਢਿੱਲ ਨਹੀਂ ਦਿਖਾਈ ਜਾਵੇਗੀ ਤੇ ਹੋਈ ਕਿਸੇ ਵੀ ਬੇਨਿਯਮੀ ਲਈ ਸਬੰਧਤ ਵਿਭਾਗ ਦੇ ਅਧਿਕਾਰੀ ਖੁਦ ਜ਼ਿੰਮੇਵਾਰ ਹੋਣਗੇ | ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਸੀਜ਼ਨ ਦੌਰਾਨ ਕੋਈ ਵੀ ਅਧਿਕਾਰੀ ਆਪਣਾ ਹੈੱਡਕੁਆਰਟਰ ਬਿਨਾਂ ਇਜਾਜ਼ਤ ਤੋਂ ਨਾ ਛੱਡੇ ਅਤੇ ਆਪਣਾ ਮੋਬਾਈਲ ਫੋਨ ਹਮੇਸ਼ਾ ਕੰਮ ਕਰਨ ਦੀ ਸਥਿਤੀ 'ਚ ਰੱਖੇ ਤੇ ਆਪਣੇ ਅਧੀਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸੁਚੇਤ ਰੱਖਿਆ ਜਾਵੇ | ਇਸੇ ਦੌਰਾਨ ਡੀ. ਆਰ. ਓ. ਤਰੁਣ ਸਹੋਤਾ ਨੇ ਦੱਸਿਆ ਕਿ ਐਸ. ਡੀ. ਐਮ. ਦਫ਼ਤਰ ਦੇ ਸੁਪਰਡੈਂਟ ਨੂੰ ਸਬ-ਡਵੀਜ਼ਨ ਦਫ਼ਤਰ ਰਾਦੌਰ 'ਚ ਸਥਾਪਤ ਹੜ੍ਹ ਕੰਟਰੋਲ ਰੂਮ ਦਾ ਇੰਚਾਰਜ ਬਣਾਇਆ ਗਿਆ ਹੈ ਅਤੇ ਇਸ ਹੜ੍ਹ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01732-283899 ਹੈ | ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਵਿਆਸਪੁਰ 'ਚ ਸਥਾਪਿਤ ਹੜ੍ਹ ਕੰਟਰੋਲ ਰੂਮ ਬੀ. ਡੀ. ਪੀ. ਓ. ਦਫ਼ਤਰ 'ਚ ਸਥਾਪਤ ਕੀਤਾ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 01735-297588 ਹੈ | ਇਸੇ ਤਰ੍ਹਾਂ ਸਬ-ਡਵੀਜ਼ਨ ਛਛਰੌਲੀ ਦੇ ਦਫ਼ਤਰ 'ਚ ਸਥਾਪਤ ਹੜ੍ਹ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01735-293400 ਹੈ ਤੇ ਇਸ ਹੜ੍ਹ ਕੰਟਰੋਲ ਰੂਮ ਦੇ ਇੰਚਾਰਜ ਛਛਰੌਲੀ ਦੇ ਐਸ. ਡੀ. ਐਮ. ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ 'ਚ ਸਥਾਪਤ ਹੜ੍ਹ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01732-237841 ਤੇ ਮੋਬਾਈਲ ਨੰਬਰ 9810336887 'ਤੇ ਹੜ੍ਹ ਸੰਬੰਧੀ ਜਾਣਕਾਰੀ ਦੇ ਕੇ ਮਦਦ ਲਈ ਜਾ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤ ਭਾਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ- ਸੀ.ਕੇ. ਰਾਏ <br/> ਅਗਲੀ ਖ਼ਬਰ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਤੇ ਮੇਅਰ ਸੁਮਨ ਬਾਹਮਣੀ ਨੇ 3 ਵਾਰਡਾਂ 'ਚ 189.32 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਰੱਖਿ...
Ad Position 24
No active advertisement