ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅੰਤਰ-ਕਾਲਜ ਪਾਵਰਪੁਆਇੰਟ ਮੁਕਾਬਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 02-09-2025
ਯਮੁਨਾਨਗਰ, 1 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੇ ਉੱਦਮੀ ਅਤੇ ਹੁਨਰ ਵਿਕਾਸ ਸੈੱਲ ਵਲੋਂ 14 ਹਰਿਆਣਾ ਬਟਾਲੀਅਨ ਐਨ. ਸੀ. ਸੀ. ਯੂਨਿਟ ਦੇ ਸਹਿਯੋਗ ਨਾਲ ਐਨ. ਸੀ. ਸੀ. ਕੈਡਿਟਾਂ ਲਈ ਇਕ ਅੰਤਰ-ਕਾਲਜ ਪਾਵਰਪੁਆਇੰਟ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ 'ਚ ਉੱਦਮਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਤੇ ਉਨ੍ਹਾਂ ਨੂੰ ਆਪਣੀ ਰਚਨਾਤਮਿਕਤਾ ਤੇ ਪ੍ਰਤਿਭਾ ਦਿਖਾਉਣ ਲਈ ਇਕ ਪਲੇਟਫਾਰਮ ਪ੍ਰਦਾਨ ਕਰਨਾ ਸੀ | ਮੁਕਾਬਲੇ 'ਚ ਯਮੁਨਾਨਗਰ ਦੇ ਸਾਰੇ ਕਾਲਜਾਂ ਨੇ ਹਿੱਸਾ ਲਿਆ | ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਨੇ ਕਮਾਂਡਿੰਗ ਅਫ਼ਸਰ ਜਰਨੈਲ ਸਿੰਘ ਦੀ ਨਿਗਰਾਨੀ ਹੇਠ ਆਪਣੀ ਪ੍ਰਤਿਭਾ ਦਾ ਬਾਖੂਬੀ ਪ੍ਰਦਰਸ਼ਨ ਕੀਤਾ | ਕਾਲਜ ਦੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਤੇ ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਮੁਕਾਬਲੇ ਦਾ ਵਿਸ਼ਾ ਉੱਦਮਤਾ, ਸਟਾਰਟ-ਅੱਪ ਤੇ ਕਾਰੋਬਾਰੀ ਵਿਚਾਰ ਸੀ | ਮੁਕਾਬਲੇ ਦੌਰਾਨ ਸੰਚਾਲਨ ਦੀ ਜ਼ਿੰਮੇਵਾਰੀ ਕੈਪਟਨ ਗੀਤੂ ਖੰਨਾ ਨੇ ਭਿਲਾਈ, ਜਦਕਿ ਜਿਊਰੀ 'ਚ ਡਾ. ਪਿ੍ਅੰਕਾ ਕਾਦੀਆਨ ਤੇ ਪ੍ਰੋ. ਸੁਖਵਿੰਦਰ ਕੌਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਬਿਸ਼ਨਾ ਮੱਲ ਜੈਨ ਸਕੂਲ ਦੇ ਦੋ ਖਿਡਾਰੀਆਂ ਦੀ ਰਾਜ ਪੱਧਰੀ ਖੇਡ ਮੁਕਾਬਲੇ ਲਈ ਚੋਣ <br/> ਅਗਲੀ ਖ਼ਬਰ ਮਾਤ ਭਾਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ- ਸੀ.ਕੇ. ਰਾਏ <br/>
Ad Position 24
No active advertisement