ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 02-09-2025
ਕਰਨਾਲ, 1 ਸਤੰਬਰ (ਗੁਰਮੀਤ ਸਿੰਘ ਸੱਗੂ)- ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਕਰਨ ਤੋਂ ਪਹਿਲਾਂ ਗੁਰਦੁਆਰਾ ਮਾਡਲ ਟਾਊਨ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਵਲੋਂ ਪੰਜ ਪਿਆਰਿਆਂ ਤੇ ਹੋਰਨਾਂ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਹੈੱਡ ਗ੍ਰੰਥੀ ਵਲੋਂ ਅਰਦਾਸ ਕੀਤੀ ਗਈ | ਇਹ ਨਗਰ ਕੀਰਤਨ ਗੁਰਦੁਆਰਾ ਮਾਡਲ ਟਾਊਨ ਤੋਂ ਚੱਲ ਕੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਚੌਕ, ਸੀਲ ਸਾਈਕਲਾਂ ਵਾਲਾ ਚੌਕ, ਬਤਕਾਂ ਵਾਲੀ ਕੋਠੀ, ਮਾਡਲ ਟਾਊਨ ਦੀ ਛੋਟੀ ਮਾਰਕੀਟ, ਤਜਿੰਦਰਾ ਪਾਰਕ, ਸਤੀਆਂ ਵਾਲੇ ਮੰਦਰ ਰੋਡ, ਕੁੰਜੀਪੁਰਾ ਰੋਡ ਤੇ ਵੱਡੀ ਮਾਰਕੀਟ ਰੋਡ ਨੂੰ ਹੁੰਦਾ ਹੋਇਆ ਸ਼ਾਮ ਸਮੇਂ ਮੁੜ ਗੁਰਦੁਆਰਾ ਮਾਡਲ ਟਾਊਨ ਵਿਖੇ ਪਹੁੰਚ ਕੇ ਸੰਪੂਰਨ ਹੋਇਆ | ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਸਾਹਿਬ ਦੇ ਅੱਗੇ ਬੀਬੀਆਂ ਵਲੋਂ ਝਾੜੂ ਲਗਾਉਣ ਦੀ ਸੇਵਾ ਕੀਤੀ ਗਈ ਜਦਕਿ ਨੌਜਵਾਨਾਂ ਵਲੋਂ ਪਾਲਕੀ ਸਾਹਿਬ ਦੇ ਅੱਗੇ ਫੁੱਲਾਂ ਵਿਛਾਏ ਗਏ | ਨਗਰ ਕੀਰਤਨ 'ਚ ਉਚੇਚੇ ਤੌਰ 'ਤੇ ਸਾਬਕਾ ਉਦਯੋਗ ਮੰਤਰੀ ਸ਼ਸ਼ੀ ਪਾਲ ਮਹਿਤਾ, ਸੰਜੀਵ ਮਹਿਤਾ, ਸਕੱਤਰ ਗੁਰਪੁਰਬ ਪ੍ਰਬੰਧਕ ਕਮੇਟੀ ਇੰਦਰਪਾਲ ਸਿੰਘ, ਪ੍ਰਧਾਨ ਗੁਰਪੁਰਬ ਪ੍ਰਬੰਧਕ ਕਮੇਟੀ ਬਰਿੰਦਰ ਸਿੰਘ, ਪਰਮਜੀਤ ਸਿੰਘ ਬੇਦੀ, ਹਰਪ੍ਰੀਤ ਸਿੰਘ ਨਰੂਲਾ, ਜਸਬੀਰ ਸਿੰਘ ਚਾਵਲਾ, ਏ. ਪੀ. ਐਸ. ਚੋਪੜਾ, ਗੁਰਨਾਮ ਸਿੰਘ ਰਾਮਗੜ੍ਹੀਆ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਿਊ ਰਾਮ ਨਗਰ ਨੇ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ | ਨਗਰ ਕੀਰਤਨ ਦੇ ਅੱਗੇ ਖਾਲਸਾ ਪਾਈਪ ਬੈਂਡ ਵਾਲਿਆਂ ਨੇ ਆਪਣੇ ਨਿਵੇਕਲੇ ਤਰੀਕੇ ਨਾਲ ਬੈਂਡ ਵਜਾ ਕੇ ਅਤੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਪੀ. ਟੀ. ਤੇ ਹੋਰ ਜੌਹਰ ਦਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ | ਨਗਰ ਕੀਰਤਨ ਦੇ ਰਸਤੇ 'ਚ ਵੱਖ-ਵੱਖ ਸੇਵਾ ਸੁਸਾਇਟੀਆਂ ਵਲੋਂ ਸੰਗਤਾਂ ਲਈ ਚਾਹ-ਬ੍ਰੈੱਡ ਤੇ ਹੋਰ ਖਾਣ-ਪੀਣ ਦੇ ਸਾਮਾਨ ਦੇ ਸਟਾਲ ਲਗਾਏ ਗਏ ਸਨ | ਇਸ ਮੌਕੇ ਦਸਮੇਸ਼ ਅਖਾੜਾ ਅਤੇ ਗੁਰੂ ਹਰਿਗੋਬਿੰਦ ਸਾਹਿਬ ਅਖਾੜਾ ਬੁੱਢਾ ਦਲ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ | ਨਗਰ ਕੀਰਤਨ ਦੇ ਰਸਤੇ 'ਚ ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਵਲੋਂ ਚਾਹ ਬ੍ਰੈਡ-ਪਕੋੜਿਆਂ ਤੇ ਕੇਲਿਆਂ ਦਾ ਲੰਗਰ ਜਦਕਿ ਜਸਬੀਰ ਸਿੰਘ ਚਾਵਲਾ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ | ਨਗਰ ਕੀਰਤਨ ਤੋਂ ਪਹਿਲਾਂ ਗੁਰਦੁਆਰਾ ਮਾਡਲ ਟਾਊਨ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ 'ਚ ਪੰਥ ਦੇ ਮਹਾਨ ਰਾਗੀ ਢਾਡੀ ਜਥਿਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ 'ਚ ਬੀਬੀਆਂ ਦੇ ਸ਼ਬਦੀ ਜਥੇ ਵਲੋਂ ਪਾਲਕੀ ਸਾਹਿਬ ਦੇ ਨਾਲ ਸ਼ਬਦ ਗਾਇਨ ਕਰਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਨਗਰ ਕੀਰਤਨ 'ਚ ਟਾਸਕ ਫੋਰਸ ਦੇ ਮੈਂਬਰਾਂ ਨੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਰਾਮਗੜ੍ਹੀਆ ਦੀ ਅਗਵਾਈ ਹੇਠ ਟ੍ਰੈਫ਼ਿਕ ਨੂੰ ਬੜੇ ਸੁਚੱਜੇ ਤਰੀਕੇ ਨਾਲ ਕੰਟਰੋਲ ਕੀਤਾ | ਇਸ ਮੌਕੇ ਜੋਗਿੰਦਰ ਸਿੰਘ, ਹਰਪ੍ਰੀਤ ਸਿੰਘ ਨਰੂਲਾ, ਜਜਸਬੀਰ ਸਿੰਘ ਚਾਵਲਾ ਤੇ ਏ. ਪੀ. ਐਸ. ਚੋਪੜਾ ਸਮੇਤ ਹੋਰ ਸੇਵਾਦਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਕਮੇਟੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਨ ਪਹੁੰਚੇ ਨੌਜਵਾਨਾਂ ਦਾ ਸਨਮਾਨ ਕਰੇਗੀ : ਜਥੇ. ਝੀਂਡਾ... ਅਗਲੀ ਖ਼ਬਰ ਸੰਕਲਪ ਸਮਾਰੋਹ ਕਰਵਾਇਆ <br/>
Ad Position 24
No active advertisement