ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹਰਿਆਣਾ ਕਮੇਟੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਨ ਪਹੁੰਚੇ ਨੌਜਵਾਨਾਂ ਦਾ ਸਨਮਾਨ ਕਰੇਗੀ : ਜਥੇ. ਝੀਂਡਾ <br/>

Ad Position 21
No active advertisement
ਅਜੀਤ ਡੈਸਕ 02-09-2025
ਕਰਨਾਲ, 1 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰੀ ਬਾਰਿਸ਼ ਕਾਰਨ ਗੁਆਂਢੀ ਰਾਜ ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਕਰਨ ਵਾਲੀ ਹਰਿਆਣਾ ਦੀ ਸੰਗਤ ਦਾ ਸਨਮਾਨ ਕਰੇਗੀ | ਇਹ ਸਨਮਾਨ ਇਥੋਂ ਦੇ ਇਤਿਹਾਸਕ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਦਿੱਤਾ ਜਾਵੇਗਾ | ਇਹ ਜਾਣਕਾਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੇ ਸਾਂਝੀ ਕਰਦਿਆਂ ਪੰਜਾਬ 'ਚ ਸੇਵਾ ਕਰਨ ਗਏ ਨੌਜਵਾਨਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਹਾਲਾਤ ਸੁਧਰਨਗੇ ਤਾਂ ਹਰਿਆਣਾ ਤੋਂ ਪੰਜਾਬ 'ਚ ਸੇਵਾ ਕਰਨ ਗਈ ਸੰਗਤ ਦੀ ਸੂਚੀ ਤਿਆਰ ਕੀਤੀ ਜਾਵੇਗੀ ਤੇ ਫਿਰ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਭਲਾਈ ਲਈ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਵਿਖੇ ਗੁਰੂ ਦੇ ਚਰਨਾਂ 'ਚ ਅਰਦਾਸ ਕੀਤੀ ਗਈ | ਜਥੇ. ਝੀਂਡਾ ਨੇ ਕਿਹਾ ਕਿ ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਕਰਨਗੇ ਤੇ ਸੇਵਾ ਲਈ ਉੱਥੇ ਗਏ ਨੌਜਵਾਨਾਂ ਨੂੰ ਉਤਸ਼ਾਹਿਤ ਕਰਨਗੇ | ਇਸ ਦੇ ਨਾਲ ਹੀ ਪੰਜਾਬ 'ਚ ਹੜ੍ਹ ਪ੍ਰਭਾਵਿਤ ਸੰਗਤ ਦੀ ਸੇਵਾ 'ਚ ਲੱਗੇ ਨੌਜਵਾਨਾਂ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਜ਼ਰੂਰੀ ਵਸਤੂਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਸੇਵਾ ਕਰਨਾ ਮਨੁੱਖਤਾ ਦੀ ਸੇਵਾ ਹੈ | ਇਸ ਕਾਰਜ 'ਚ ਸਾਰਿਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਗਮੋਹਨ ਆਨੰਦ ਨੇ ਵਿਧਾਨ ਸਭਾ ਦੇ ਪਿੰਡ ਜਰੀਫਾਬਾਦ ਤੇ ਪੁੰਡਰਕ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24
No active advertisement