ਦਿੱਲੀ ਵਿਚ ਲਗਾਤਾਰ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ
ਅਜੀਤ ਡੈਸਕ
03-09-2025
ਨਵੀਂ ਦਿੱਲੀ, 2 ਸਤੰਬਰ (ਮਿਸਰਦੀਪ)-ਦਿੱਲੀ ਵਿਚ ਲਗਾਤਾਰ ਹੋ ਰਹੀ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ | ਮੰਗਲਵਾਰ ਸਵੇਰ ਤੋਂ ਹੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਟ੍ਰੈਫਿਕ ਜਾਮ ਤੇ ਭਰਿਆ ਪਾਣੀ ਦੇਖਣ ਨੂੰ ਮਿਲਿਆ | ਸਭ ਤੋਂ ਵੱਡੀ ਪ੍ਰੇਸ਼ਾਨੀ ਉਦੋਂ ਹੋਈ ਜਦੋਂ ਦਵਾਰਕਾ ਐਕਸਪ੍ਰੈੱਸ-ਵੇਅ ਨੂੰ ਬੰਦ ਕਰਨਾ ਪਿਆ | ਇਸ ਕਾਰਨ ਯਾਤਰੀਆਂ ਨੂੰ ਘੰਟਿਆਂ ਤੱਕ ਜਾਮ ਵਿਚ ਫਸੇ ਰਹਿਣਾ ਪਿਆ | ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਵਿਚ ਅਗਲੇ 96 ਘੰਟਿਆਂ ਵਿਚ ਰੁਕ-ਰੁਕ ਕੇ ਭਾਰੀ ਮੀਂਹ ਪੈ ਸਕਦਾ ਹੈ | ਇਸ ਦੇ ਨਾਲ ਹੀ ਤੇਜ਼ ਹਵਾਵਾਂ ਦੇ ਚੱਲਣ ਦੀ ਵੀ ਸੰਭਾਵਨਾ ਹੈ |