ਨਵੀਂ ਦਿੱਲੀ, 2 ਸਤੰਬਰ (ਮਿਸਰਦੀਪ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਨਾਨਕ ਪਿਆਉ ਨਵੀਂ ਦਿੱਲੀ ਦੇ ਪਿ੍ੰਸੀਪਲ ਜਸਵਿੰਦਰ ਕੌਰ ਭਾਟੀਆ ਸੇਵਾ-ਮੁਕਤ ਹੋ ਗਏ, ਉਨ੍ਹਾਂ ਦੇ ਸਨਮਾਨ ਵਿਚ ਸਕੂਲ ਵਿਚ ਵਿਦਾਈ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹਰਵਿੰਦਰ ਸਿੰਘ ਕੇ. ਪੀ. ਜੀ. (ਸੀਨੀਅਰ ਵਾਈਸ ਪ੍ਰੈਜ਼ੀਡੈਂਟ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ), ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮਿ੍ਤਪਾਲ ਸਿੰਘ ਵਿੱਕੀ, ਚੇਅਰਮੈਨ, ਜੀ ਐਚ. ਪੀ. ਐਸ. ਨਾਨਕ ਪਿਆਉ, ਰਮਨੀਤ ਸਿੰਘ ਚੱਢਾ, ਵਾਈਸ ਚੇਅਰਮੈਨ ਜੀ. ਐਚ. ਪੀ. ਐਸ. ਨਾਨਕ ਪਿਆਉ ਅਤੇ ਹੋਰ ਮਾਣਯੋਗ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਮੈਡਮ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |