06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੋਸ਼ਲ ਮੀਡੀਆ ਕਾਰਨ ਪ੍ਰੇਸ਼ਾਨ ਵਿਅਕਤੀ ਨੇ ਪਤਨੀ ਦੀ ਕੀਤੀ ਹੱਤਿਆ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਨਵੀਂ ਦਿੱਲੀ, 2 ਸਤੰਬਰ (ਮਿਸਰਦੀਪ)-ਦਿੱਲੀ ਦੇ ਨਜ਼ਫਗੜ੍ਹ ਵਿਚ ਸੋਸ਼ਲ ਮੀਡੀਆ 'ਤੇ ਐਕਟਿਵ ਰਹਿਣ ਤੋਂ ਪ੍ਰੇਸ਼ਾਨ ਪਤੀ ਨੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ | ਪਤਨੀ ਦੀ ਹੱਤਿਆ ਕਰਨ ਤੋਂ ਬਾਅਦ ਉਸ ਨੇ ਖੁਦ ਵੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਸੋਸ਼ਲ ਮੀਡੀਆ ਕਾਰਨ ਦੋਵਾਂ ਵਿਚਕਾਰ ਲਗਾਤਾਰ ਝਗੜਾ ਹੁੰਦਾ ਰਹਿੰਦਾ ਸੀ | ਪੁਲਿਸ ਦੇ ਅਨੁਸਾਰ ਪੀੜਤਾ ਆਪਣੇ ਪਤੀ ਅਮਨ 35 ਜੋ ਇਕ ਈ-ਰਿਕਸ਼ਾ ਚਾਲਕ ਹੈ, ਆਪਣੇ ਦੋ ਬੱਚਿਆਂ ਦੇ ਨਾਲ ਰੌਸ਼ਨਪੁਰਾ ਵਿਚ ਇਕ ਕਿਰਾਏ ਦੇ ਮਕਾਨ ਵਿਚ ਰਹਿੰਦੀ ਸੀ | ਇਕ ਅਧਿਕਾਰੀ ਨੇ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਰਹਿਣ ਵਾਲੇ ਸਨ | ਮੰਗਲਵਾਰ ਸਵੇਰੇ ਕਰੀਬ 4:23 ਵਜੇ ਨਜ਼ਫਗੜ੍ਹ ਪੁਲਿਸ ਸਟੇਸ਼ਨ ਵਿਚ ਹੱਤਿਆ ਦੀ ਜਾਣਕਾਰੀ ਦੇਣ ਲਈ ਇਕ ਪੀ. ਸੀ. ਆਰ. ਕਾਲ ਆਈ ਜਿਸ ਤੋਂ ਬਾਅਦ ਪੁਲਿਸ ਦੀ ਇਕ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚੀ ਜਿਥੇ ਔਰਤ ਮਿ੍ਤਕ ਪਾਈ ਗਈ | ਅਧਿਕਾਰੀ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਕਿ ਅਮਨ ਨੂੰ ਆਪਣੀ ਪਤਨੀ ਦੇ ਰੀਲ ਬਣਾਉਣ ਅਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਐਕਟਿਵ ਰਹਿਣ 'ਤੇ ਇਤਰਾਜ਼ ਸੀ | ਅਧਿਕਾਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਦੋਵਾਂ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ | ਪੁਲਿਸ ਨੇ ਦੱਸਿਆ ਕਿ ਮੰਗਲਵਾਰ ਨੂੰ ਦੋਵਾਂ ਵਿਚਕਾਰ ਬਹਿਸ ਕਾਫ਼ੀ ਵਧ ਗਈ, ਜਿਸ ਦੇ ਬਾਅਦ ਅਮਨ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ | ਉਸ ਤੋਂ ਬਾਅਦ ਉਸ ਨੇ ਫਾਹਾ ਲੈ ਕੇ ਅਤੇ ਜ਼ਹਿਰ ਖਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਬਚਾ ਲਿਆ ਅਤੇ ਤੁਰੰਤ ਆਰ. ਟੀ. ਆਰ. ਐਮ. ਹਸਪਤਾਲ ਲੈ ਗਈ | ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ | ਪੁਲਿਸ ਨੇ ਇਹ ਵੀ ਕਿਹਾ ਕਿ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ | ਇਸ ਦੌਰਾਨ ਲਾਸ਼ ਨੂੰ ਪੋਸਟਮਾਰਟਮ ਲਈ ਸੁਰੱਖਿਅਤ ਰੱਖਿਆ ਗਿਆ ਹੈ | ਅਧਿਕਾਰੀ ਨੇ ਕਿਹਾ ਕਿ ਹੱਤਿਆ ਸਮੇਤ ਕਾਨੂੰਨ ਦੀਆਂ ਢੁਕਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਮੋਗਾ ਦੀ ਮੀਟਿੰਗ 6 ਨੂੰ ਨਛੱਤਰ ਸਿੰਘ ਭਵਨ 'ਚ ਹੋਵੇਗੀ-ਗਿੱਲ ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਜਸਵਿੰਦਰ ਕੌਰ ਭਾਟੀਆ ਹੋਏ ਸੇਵਾ ਮੁਕਤ
Ad Position 24