ਯਮੁਨਾਨਗਰ, 3 ਸਤੰਬਰ (ਗੁਰਦਿਆਲ ਸਿੰਘ ਨਿਮਰ)- ਡੀ. ਏ. ਵੀ. ਗਰਲਜ਼ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ ਗਿਆ | ਅਚਾਰੀਆ ਧਰਮਿੰਦਰ ਸ਼ਾਸਤਰੀ ਨੇ ਮੰਤਰਾਂ ਦੇ ਜਾਪ ਨਾਲ ਹਵਨ ਯੱਗ 'ਚ ਅਹੂਤੀ ਪਾਈ | ਇਸ ਮੌਕੇ ਡੀ. ਏ. ਵੀ. ਕਾਲਜ ਨੂੰ ਜ਼ਮੀਨ ਦਾਨ ਕਰਨ ਵਾਲੇ ਸਮਾਜ ਸੇਵੀ ਸੁਮੇਰ ਚੰਦਰ ਅਗਰਵਾਲ ਦੇ ਪੋਤਰੇ ਨਰੇਸ਼ ਅਗਰਵਾਲ, ਰਾਧੇ ਸ਼ਿਆਮ ਅਗਰਵਾਲ, ਪ੍ਰਦੀਪ ਅਗਰਵਾਲ ਤੇ ਪ੍ਰਵੀਨ ਕੁਮਾਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਜਦਕਿ ਡੀ. ਏ. ਵੀ. ਸਕੂਲਜ਼ ਯਮੁਨਾਨਗਰ ਦੇ ਚੇਅਰਪਰਸਨ ਵਿਜੇ ਕਪੂਰ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲੁਆਈ | ਕਾਲਜ ਦੇ ਕਾਰਜਕਾਰੀ ਪਿ੍ੰ. ਡਾ. ਸੁਰਿੰਦਰ ਕੌਰ ਦੀ ਪ੍ਰਧਾਨਗੀ ਹੇਠ ਇਹ ਪ੍ਰੋਗਰਾਮ ਕਰਵਾਇਆ ਗਿਆ | ਪਿ੍ੰ. ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਜ਼ਿੰਦਗੀ 'ਚ ਸਫ਼ਲ ਹੋਣ ਲਈ ਅਸ਼ੀਰਵਾਦ ਦਿੱਤਾ | ਇਸ ਮੌਕੇ ਕਾਲਜ ਪ੍ਰਬੰਧਕਾਂ ਵਲੋਂ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਜਦਕਿ ਡਾ. ਕਿਰਨ ਸ਼ਰਮਾ ਨੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬੀ. ਏ. ਦੇ ਅੰਤਿਮ ਸਾਲ ਦੀ ਵਿਦਿਆਰਥਣ ਪੂਜਾ ਨੇ ਭਜਨ ਪੇਸ਼ ਕਰਕੇ ਸਾਰਿਆਂ ਨੂੰ ਮੰਤਰ-ਮੁਗਧ ਕਰ ਦਿੱਤਾ | ਇਸ ਮੌਕੇ ਹਵਨ ਇੰਚਾਰਜ ਤੇ ਯੋਗ ਵਿਭਾਗ ਦੀ ਮੁਖੀ ਡਾ. ਰੰਜਨਾ, ਡਾ. ਸਮਿ੍ਤੀ ਸ਼ਰਮਾ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |