08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੰਸਦ ਮੈਂਬਰ ਸੁਭਾਸ਼ ਬਰਾਲਾ ਨੇ ਜਾਖਲ ਇਲਾਕੇ ਦਾ ਦੌਰਾ ਕੀਤਾ <br/>

Ad Position 21
No active advertisement
ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਘੱਗਰ ਨਦੀ ਦੇ ਪਾਣੀ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਅਧਿਕਾਰੀਆਂ ਤੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਬੇਅੰਤ ਕੌਰ ਮੰਡੇਰ <br/> 04-09-2025
ਰਤੀਆ, 3 ਸਤੰਬਰ (ਬੇਅੰਤ ਕੌਰ ਮੰਡੇਰ)- ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਘੱਗਰ ਅਤੇ ਆਲੇ-ਦੁਆਲੇ ਪਿੰਡਾਂ ਦਾ ਦੌਰਾ ਕੀਤਾ | ਬਾਰਸ਼ ਕਾਰਨ ਹੋਏ ਪਾਣੀ ਦੇ ਭੰਡਾਰ ਅਤੇ ਘੱਗਰ ਨਦੀ ਦੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਸਾਨਾਂ ਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਵਲੋਂ ਦਿੱਤਾ ਜਾਵੇਗਾ | ਸੰਸਦ ਮੈਂਬਰ ਬਰਾਲਾ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਤਾਇਨਾਤ ਹਨ ਅਤੇ ਰਾਹਤ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ, ਜਿਨ੍ਹਾਂ ਥਾਵਾਂ 'ਤੇ ਪਾਣੀ ਦੀ ਸਥਿਤੀ ਬਣੀ ਹੋਈ ਹੈ, ਉੱਥੇ ਪੰਪਿੰਗ ਸੈੱਟਾਂ ਤੇ ਹੋਰ ਸਾਧਨਾਂ ਦਾ ਪ੍ਰਬੰਧ ਕਰ ਕੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ 'ਚ ਨਾ ਆਉਣ ਤੇ ਕੁਦਰਤੀ ਆਫ਼ਤ ਦਾ ਡਟ ਕੇ ਸਾਹਮਣਾ ਕਰਨ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿੱਥੇ ਵੀ ਪਾਣੀ ਭਰਿਆ ਹੋਵੇ ਉੱਥੇ ਨਿਗਰਾਨੀ ਵਧਾਉਣ ਤੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕਰਨ | ਇਸ ਮੌਕੇ ਡੀ.ਐੱਸ.ਪੀ. ਸੰਜੇ ਵਿਸ਼ਨੋਈ ਤੇ ਹੋਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਧਿਕਾਰੀਆਂ ਨੂੰ ਫੀਲਡ 'ਚ ਰਹਿ ਕੇ ਮੌਜੂਦਾ ਹਾਲਾਤ ਦੀ ਨਿਗਰਾਨੀ ਕਰਨੀ ਚਾਹੀਦੀ ਹੈ : ਡੀ. ਸੀ. <br/> ਅਗਲੀ ਖ਼ਬਰ ਅਨਾਜ ਮੰਡੀ ਰਤੀਆ 'ਚ ਦੂਜਾ ਵਿਸ਼ਾਲ ਜਾਗਰਣ 6 ਨੂੰ
Ad Position 24