ਅਧਿਕਾਰੀਆਂ ਨੂੰ ਫੀਲਡ 'ਚ ਰਹਿ ਕੇ ਮੌਜੂਦਾ ਹਾਲਾਤ ਦੀ ਨਿਗਰਾਨੀ ਕਰਨੀ ਚਾਹੀਦੀ ਹੈ : ਡੀ. ਸੀ. <br/>
ਅਜੀਤ ਡੈਸਕ
04-09-2025
ਢੁਕਵੇਂ ਪ੍ਰਬੰਧ ਕੀਤੇ ਜਾਣ ਤੇ ਉਨ੍ਹਾਂ ਥਾਵਾਂ ਤੋਂ ਪਾਣੀ ਬਾਹਰ ਕੱਢਿਆ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਦੀ ਸਥਿਤੀ 'ਚ ਲੋਕਾਂ ਲਈ ਜ਼ਰੂਰੀ ਚੀਜ਼ਾਂ ਜਿਵੇਂ ਕਿ ਭੋਜਨ, ਪੀਣ ਵਾਲਾ ਪਾਣੀ, ਦਵਾਈਆਂ, ਕੰਬਲ, ਤਿ੍ਪਾਲਾਂ ਆਦਿ ਲੋੜੀਂਦੀ ਮਾਤਰਾ 'ਚ ਉਪਲੱਬਧ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਕਿਹਾ ਕਿ ਕੁਝ ਪਿੰਡਾਂ 'ਚ ਘਰਾਂ ਨੂੰ ਨੁਕਸਾਨ ਪੁੱਜਿਆ ਹੈ, ਲਿਹਾਜ਼ਾ ਅਜਿਹੇ ਪਰਿਵਾਰਾਂ ਨੂੰ ਪੰਚਾਇਤਾਂ ਦੀ ਮਦਦ ਨਾਲ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ ਤੇ ਪ੍ਰਸ਼ਾਸਨ ਵੀ ਉਨ੍ਹਾਂ ਦਾ ਪੂਰਾ ਸਮਰਥਨ ਕਰੇਗਾ | ਉਨ੍ਹਾਂ ਕਿਹਾ ਕਿ ਜੇਕਰ ਪਿੰਡਾਂ 'ਚ ਮੀਂਹ ਦਾ ਪਾਣੀ ਇਕੱਠਾ ਹੋਇਆ ਹੈ ਤਾਂ ਇਸ ਨੂੰ ਬਾਹਰ ਕੱਢਿਆ ਜਾਵੇ ਅਤੇ ਸਾਰੇ ਪਿੰਡਾਂ 'ਚ ਫੌਗਿੰਗ ਯਕੀਨੀ ਬਣਾਈ ਜਾਵੇ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਜਿਨ੍ਹਾਂ ਥਾਵਾਂ 'ਤੇ ਮੀਂਹ ਦਾ ਪਾਣੀ ਇਕੱਠਾ ਹੋਇਆ ਹੈ ਉੱਥੇ ਦਸਤ, ਡੇਂਗੂ ਆਦਿ ਤੋਂ ਲੋਕਾਂ ਨੂੰ ਬਚਾਉਣ ਲਈ ਦਵਾਈਆਂ ਦਾ ਢੁਕਵਾਂ ਸਟਾਕ ਉਪਲੱਬਧ ਹੋਵੇ ਤੇ ਲੋਕਾਂ ਦੀ ਸਿਹਤ 'ਤੇ ਨਜ਼ਰ ਰੱਖਣ ਲਈ ਵਿਭਾਗ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣ | ਇਸੇ ਦੌਰਾਨ ਡੀ. ਸੀ. ਨੇ ਸਮੁੱਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਇਸ ਆਫ਼ਤ ਦੌਰਾਨ ਆਪਣੇ ਜ਼ਿਲ੍ਹੇ ਨੂੰ ਬਚਾਉਣ ਲਈ ਉਹ ਸੁਚੇਤ ਰਹਿਣ ਤੇ ਆਫ਼ਤ ਨਾਲ ਸੰਬੰਧਤ ਕੰਮ ਕਰਨ ਵਾਲਾ ਵਿਭਾਗ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਵੇ | ਇਸੇ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਮੀਂਹ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦੇ ਲਗਪਗ 200 ਸਕੂਲਾਂ 'ਚ ਬੱਚਿਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ ਤੇ ਆਂਗਣਵਾੜੀ ਵਰਕਰਾਂ ਨੂੰ ਪਿੰਡਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ 'ਚ ਬੱਚਿਆਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਲਈ ਆਖਿਆ ਗਿਆ ਹੈ | ਇਸੇ ਦੌਰਾਨ ਡੀ. ਸੀ. ਨੇ ਕਿਹਾ ਕਿ ਰਾਸ਼ਨ ਦੀ ਸਪਲਾਈ ਅਤੇ ਵੰਡ ਯੋਜਨਾਬੱਧ ਢੰਗ ਨਾਲ ਕੀਤੀ ਜਾਵੇ ਤੇ ਰਾਸ਼ਨ ਦੀ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ | ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਵੱਲ ਵਿਸ਼ੇਸ਼ ਧਿਆਨ ਦੇਣ ਕਿ ਹੜ੍ਹ ਪ੍ਰਭਾਵਿਤ ਖੇਤਰ 'ਚ ਪਸ਼ੂਆਂ 'ਚ ਕੋਈ ਬਿਮਾਰੀ ਨਾ ਫੈਲੇ ਤੇ ਚਾਰਾ ਤੇ ਦਵਾਈਆਂ ਵੀ ਲੋੜੀਂਦੀ ਮਾਤਰਾ 'ਚ ਉਪਲੱਬਧ ਕਰਵਾਇਆ ਜਾਵੇ | ਉਨ੍ਹਾਂ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਬਿਜਲੀ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਜਦਕਿ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰ 'ਚ ਪੀਣ ਵਾਲੇ ਪਾਣੀ ਦੀ ਉਪਲੱਬਧਤਾ ਤੇ ਸਾਫ਼ ਪੀਣ ਵਾਲੇ ਪਾਣੀ ਦੀ ਮਾਤਰਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਮਾਰਕੀਟਿੰਗ ਬੋਰਡ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੜਕਾਂ 'ਚ ਪਏ ਟੋਇਆਂ ਦੀ ਨਿਯਮਿਤ ਤੌਰ 'ਤੇ ਜਾਂਚ ਕਰਨ ਤੇ ਉਨ੍ਹਾਂ ਨੂੰ ਮਿੱਟੀ ਅਤੇ ਬਜਰੀ ਨਾਲ ਭਰਨ ਦੇ ਨਿਰਦੇਸ਼ ਦਿੱਤੇ | ਇਸੇ ਦੌਰਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਮੀਂਹ ਦੇ ਪਾਣੀ ਕਾਰਨ ਨੁਕਸਾਨੀ ਗਈ 3800 ਏਕੜ ਜ਼ਮੀਨ ਨੂੰ ਮੁਆਵਜ਼ਾ ਪੋਰਟਲ 'ਤੇ ਅੱਪਲੋਡ ਕੀਤਾ ਹੈ, ਜਿਸ 'ਤੇ ਡੀ. ਸੀ. ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਨੂੰ ਨੁਕਸਾਨ ਪੁੱਜਿਆ ਹੈ, ਉਹ 10 ਸਤੰਬਰ ਤੱਕ ਮੁਆਵਜ਼ਾ ਪੋਰਟਲ 'ਤੇ ਆਪਣੀ ਜਾਣਕਾਰੀ ਜ਼ਰੂਰ ਅੱਪਲੋਡ ਕਰਨ | ਉਨ੍ਹਾਂ ਕਿਹਾ ਕਿ ਅਧਿਕਾਰੀ ਯਮੁਨਾ ਨਦੀ ਦੇ ਕਿਨਾਰੇ 'ਤੇ ਸਥਿਤ ਪਿੰਡਾਂ 'ਚ ਆਪੋ-ਆਪਣੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡਿਊਟੀ ਲਗਾਉਣ ਨੂੰ ਯਕੀਨੀ ਬਣਾਉਣ ਤੇ ਇਹ ਸਾਰੇ ਅਧਿਕਾਰੀ ਅਤੇ ਕਰਮਚਾਰੀ ਸੰਬੰਧਤ ਜਗ੍ਹਾ ਬਾਰੇ ਪੂਰੀ ਜਾਣਕਾਰੀ ਪ੍ਰਸ਼ਾਸਨ ਨੂੰ ਦੇਣ ਨੂੰ ਯਕੀਨੀ ਬਣਾਉਣ ਤਾਂ ਜੋ ਲੋੜ ਪੈਣ 'ਤੇ ਪ੍ਰਸ਼ਾਸਨ ਸੰਬੰਧਤ ਜਗ੍ਹਾ 'ਤੇ ਜ਼ਰੂਰੀ ਸਾਮਾਨ ਉਪਲੱਬਧ ਕਰਵਾ ਸਕੇ | ਅੰਤ 'ਚ ਡੀ. ਸੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਮਦਦ ਲਈ ਹਮੇਸ਼ਾ ਤਿਆਰ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰ ਮੀਂਹ ਕਾਰਨ ਢਹਿ ਗਏ ਹਨ ਜਾਂ ਨੁਕਸਾਨੇ ਗਏ ਹਨ, ਉਹ ਆਪਣੀ ਜਾਣਕਾਰੀ ਸੀ. ਐਸ. ਸੀ. ਸੈਂਟਰ ਰਾਹੀਂ ਮੁਆਵਜ਼ਾ ਪੋਰਟਲ 'ਤੇ ਅੱਪਲੋਡ ਕਰਨ ਤਾਂ ਜੋ ਪ੍ਰਸ਼ਾਸਨ ਉਨ੍ਹਾਂ ਦੀ ਮਦਦ ਕਰ ਸਕੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਸਿਖਲਾਈ ਅਧੀਨ ਆਈ. ਏ. ਐਸ. ਸੁਮਨ ਯਾਦਵ, ਬਿਲਾਸਪੁਰ ਦੇ ਐਸ. ਡੀ. ਐਮ. ਜਸਪਾਲ ਸਿੰਘ ਗਿੱਲ, ਰਾਦੌਰ ਦੇ ਐਸ. ਡੀ. ਐਮ. ਨਰਿੰਦਰ ਕੁਮਾਰ, ਜਗਾਧਰੀ ਦੇ ਐਸ. ਡੀ. ਐਮ. ਵਿਸ਼ਵਨਾਥ, ਛਛਰੌਲੀ ਦੇ ਐਸ. ਡੀ. ਐਮ. ਰੋਹਿਤ ਕੁਮਾਰ, ਸੀ. ਟੀ. ਐਮ. ਪਿਊਸ਼ ਗੁਪਤਾ, ਜ਼ਿਲ੍ਹਾ ਮਾਲ ਅਧਿਕਾਰੀ ਤਰੁਣ ਸਹੋਤਾ, ਡੀ. ਆਈ. ਪੀ. ਆਰ. ਡਾ. ਮਨੋਜ ਕੁਮਾਰ, ਡੀ. ਡੀ. ਪੀ. ਓ. ਨਰਿੰਦਰ ਸਿੰਘ, ਡੀ. ਐਸ. ਪੀ. ਕੰਵਲਜੀਤ ਸਿੰਘ, ਸਿੰਚਾਈ ਵਿਭਾਗ ਦੇ ਸੁਪਰਡੈਂਟ ਇੰਜ. ਰਵੀ ਸ਼ੰਕਰ ਮਿੱਤਲ ਅਤੇ ਸੀ. ਐਮ. ਓ. ਡਾ. ਮਨਜੀਤ ਸਿੰਘ ਸਮੇਤ ਸਾਰੇ ਬਲਾਕਾਂ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਆਦਿ ਵੀ ਹਾਜ਼ਰ ਸਨ |