08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਐੱਸ. ਡੀ. ਐੱਮ. ਸ਼ਿਵਜੀਤ ਭਾਰਤੀ ਨੇ ਨਦੀਆਂ ਦੇ ਪਾਣੀ ਦੇ ਪੱਧਰ 'ਤੇ ਸਖ਼ਤ ਨਜ਼ਰ ਰੱਖਣ ਦੇ ਦਿੱਤੇ ਨਿਰਦੇਸ਼ <br/>

Ad Position 21
No active advertisement
ਅਜੀਤ ਡੈਸਕ 04-09-2025
ਨਾਰਾਇਣਗੜ੍ਹ, 3 ਸਤੰਬਰ (ਪੀ. ਸਿੰਘ)- ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਕਿਹਾ ਕਿ ਮੌਸਮ ਵਿਭਾਗ ਵਲੋਂ ਜਾਰੀ ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਨਾਗਰਿਕਾਂ ਨੂੰ ਸਾਵਧਾਨ ਤੇ ਸੁਚੇਤ ਰਹਿਣਾ ਚਾਹੀਦਾ ਹੈ | ਖਾਸ ਕਰ ਕੇ ਸਬ-ਡਵੀਜ਼ਨ 'ਚੋਂ ਲੰਘਦੀਆਂ ਵੱਖ-ਵੱਖ ਨਦੀਆਂ ਦੇ ਕਿਨਾਰਿਆਂ 'ਤੇ ਸਥਿਤ ਪਿੰਡਾਂ ਤੇ ਪਿੰਡ ਵਾਸੀਆਂ ਨੂੰ ਪਾਣੀ ਦੇ ਵਹਾਅ ਪ੍ਰਤੀ ਸਾਵਧਾਨ ਰਹਿਣਾ ਚਾਹੀਦਾ ਹੈ | ਉਨ੍ਹਾਂ ਨਾਗਰਿਕਾਂ ਨੂੰ ਘਰ ਦੇ ਅੰਦਰ ਰਹਿਣ ਤੇ ਬੇਲੋੜੀ ਆਵਾਜਾਈ ਤੋਂ ਬਚਣ ਦੀ ਅਪੀਲ ਕੀਤੀ | ਐਸ.ਡੀ.ਐਮ. ਨੇ ਸਿੰਚਾਈ ਵਿਭਾਗ, ਪਿੰਡ ਸਕੱਤਰਾਂ ਤੇ ਪਟਵਾਰੀਆਂ ਨੂੰ ਨਦੀਆਂ 'ਚ ਪਾਣੀ ਦੇ ਪੱਧਰ 'ਤੇ ਨਜ਼ਰ ਰੱਖਣ ਤੇ ਪਿੰਡ ਵਾਸੀਆਂ ਨੂੰ ਨਦੀਆਂ ਦੇ ਨੇੜੇ ਨਾ ਜਾਣ ਲਈ ਸੁਚੇਤ ਕਰਨ ਦੇ ਨਿਰਦੇਸ਼ ਦਿੱਤੇ | ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਨੂੰ ਸੜਕਾਂ, ਪੁਲਾਂ ਤੇ ਜਨਤਕ ਇਮਾਰਤਾਂ 'ਤੇ ਨਿਰੰਤਰ ਨਜ਼ਰ ਰੱਖਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਜ਼ਮੀਨ ਦੇ ਕਟਾਅ ਜਾਂ ਪੁਲਾਂ ਨੂੰ ਖ਼ਤਰਾ ਹੋਣ ਦੀ ਸਥਿਤੀ 'ਚ ਤੁਰੰਤ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਸਬ-ਡਵੀਜ਼ਨ ਦੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪੁਰਾਣੀਆਂ ਇਮਾਰਤਾਂ ਵਾਲੇ ਸਕੂਲਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਬੱਚਿਆਂ ਨੂੰ ਪੁਰਾਣੇ ਕਮਰਿਆਂ ਦੇ ਨੇੜੇ ਨਾ ਜਾਣ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਡੀ. ਡੀ. ਐਮ. ਏ. ਚੇਅਰਮੈਨ ਅਜੈ ਸਿੰਘ ਤੋਮਰ ਨੇ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ, ਆਂਗਣਵਾੜੀ ਕੇਂਦਰਾਂ, ਉਦਯੋਗਿਕ ਸਿਖਲਾਈ ਸੰਸਥਾਵਾਂ, ਕਾਲਜਾਂ ਤੇ ਖੇਡ ਸਟੇਡੀਅਮਾਂ ਨੂੰ 4 ਸਤੰਬਰ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ | ਇਹ ਫ਼ੈਸਲਾ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਹੜ੍ਹਾਂ, ਪਾਣੀ ਭਰਨ ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲਿਆ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਹੁਕਮਾਂ ਦੀ ਉਲੰਘਣਾ ਕਰਨ 'ਤੇ ਆਫ਼ਤ ਪ੍ਰਬੰਧਨ ਐਕਟ 2005 ਦੇ ਉਪਬੰਧਾਂ ਤਹਿਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਤੇ ਸਵੱਛਤਾ 'ਤੇ ਧਿਆਨ ਦਿੱਤਾ ਜਾਵੇ ਕਿਉਂਕਿ ਸਾਨੂੰ ਸਾਰਾ ਦੇਸ਼ ਸਾਫ਼ ਸੁਥਰਾ ਬਣਾਉਣਾ ਹੈ: ਕੇਂਦਰੀ ਮੰਤਰੀ ਮਨੋਹਰ... ਅਗਲੀ ਖ਼ਬਰ ਘੱਗਰ ਦੇ ਪਾਣੀ ਦਾ ਪੱਧਰ ਵਧਣ ਲੱਗਾ, ਪਿੰਡਾਂ ਦੇ ਲੋਕ ਚਿੰਤਤ
Ad Position 24