05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ 'ਚ ਬੀ.ਬੀ.ਐੱਮ.ਬੀ. ਤੇ ਸੂਬਾ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਬਣੀ ਹੜ੍ਹਾਂ ਦੀ ਭਿਆਨਕ ਸਥਿਤੀ-ਸਰਨਾ

Ad Position 21
No active advertisement
ਅਜੀਤ ਡੈਸਕ 05-09-2025

ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਭਿਆਨਕ ਹੜ੍ਹਾਂ ਬਾਰੇ ਦਾਅਵਾ ਕਰਦਿਆਂ ਕਿਹਾ ਕਿ ਇਹ ਕੁਦਰਤੀ ਆਫ਼ਤ ਘੱਟ ਸਗੋਂ ਪੰਜਾਬ ਸਰਕਾਰ ਅਤੇ ਬੀ.ਬੀ.ਐਮ.ਬੀ. ਦੇ ਮਾੜੇ ਪ੍ਰਬੰਧਾਂ ਦੀ ਦੇਣ ਹਨ | ਉਨ੍ਹਾਂ ਕਿਹਾ ਕਿ ਜਦੋਂ ਮੌਸਮ ਵਿਭਾਗ ਵੱਲੋਂ ਲਗਾਤਾਰ ਭਾਰੀ ਮੀਂਹ ਪੈਣ ਦੀਆਂ ਅਗਾਊਾ ਪੇਸ਼ੀਨਗੋਈਆਂ ਕੀਤੀਆਂ ਜਾ ਰਹੀਆਂ ਸਨ ਤਾਂ ਸੂਬਾ ਸਰਕਾਰ ਤੇ ਪੰਜਾਬ ਦੇ ਦਰਿਆਵਾਂ ਤੇ ਡੈਮਾਂ ਨੂੰ ਕੰਟਰੋਲ ਕਰਦੀ, ਬੀ.ਬੀ.ਐੱਮ.ਬੀ. ਅਵੇਸਲੇ ਕਿਉਂ ਰਹੇ? ਇਹ ਹੜ੍ਹ ਪੰਜਾਬ ਸਿਰ ਮਾੜੀ ਨੀਅਤ ਤੇ ਮਾੜੇ ਪ੍ਰਬੰਧਾਂ ਕਾਰਨ ਪਾਏ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਲੋਕ ਜਿੰਨਾ ਨੂੰ ਨਾ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਤੇ ਨਾ ਹੀ ਕੇਂਦਰ ਸਰਕਾਰ ਵੱਲੋਂ ਕੋਈ ਸਹਾਇਤਾ ਮਿਲੀ ਹੈ | ਉਹ ਆਪਣੇ ਸਿਰ 'ਤੇ ਇਨ੍ਹਾਂ ਹੜ੍ਹਾਂ ਨਾਲ ਨਜਿੱਠ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਉਂਕਿ ਪੰਜਾਬ ਦੇ ਲੋਕਾਂ ਦੀ ਆਪਣੀ ਨੁਮਾਇੰਦਾ ਪਾਰਟੀ ਹੈ | ਇਸ ਲਈ ਸ਼੍ਰੋਮਣੀ ਅਕਾਲੀ ਦਲ ਹਰ ਵੇਲੇ ਪੰਜਾਬ ਤੇ ਪੰਜਾਬੀਆਂ ਲਈ ਅੱਗੇ ਹੋ ਕੇ ਖੜਿਆ ਹੈ ਤੇ ਹੁਣ ਵੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਵਾਸਤੇ ਆਪ ਵੀ ਜਾ ਰਹੇ ਹਨ ਅਤੇ ਪਾਰਟੀ ਵਰਕਰਾਂ ਨੂੰ ਵੀ ਪ੍ਰਭਾਵਿਤਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀਆਂ ਰਵਾਇਤਾਂ ਦੀ ਪਹਿਰੇਦਾਰੀ ਹੈ | ਸਰਨਾ ਨੇ ਦਿੱਲੀ ਇਕਾਈ ਦੇ ਵਰਕਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਸਾਰੇ ਆਪਣਾ ਫ਼ਰਜ਼ ਸਮਝਦੇ ਹੋਏ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਅੱਗੇ ਆਉਣ ਤੇ ਆਪਣੀ ਮਨੁੱਖਤਾ ਪੱਖੀ ਜ਼ਿੰਮੇਵਾਰੀ ਨਿਭਾਉਣ |

Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਹੜ੍ਹ ਪ੍ਰਭਾਵਿਤਾਂ ਦੀ ਮਦਦ ਲਈ ਹਰ ਸੰਭਵ ਯੋਗਦਾਨ ਦੇਵੇਗੀ-ਅਟਵਾਲ ਅਗਲੀ ਖ਼ਬਰ ਪੇਟ ਤੇ ਮੂੰਹ ਸ਼ੁੱਧ ਕਰਦੀ ਹੈ ਇਲਾਇਚੀ
Ad Position 24